Thursday, January 23, 2025

 ਅਮਨ ਅਰੋੜਾ ਵੱਲੋਂ ਦੋਵੇਂ ਅਫ਼ਸਰਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ

Date:

ਚੰਡੀਗੜ੍ਹ 17 ਜੂਨ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਅੱਜ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ, ਜੋ ਇਸ ਸੰਸਥਾ ਲਈ ਵੱਡੇ ਮਾਣ ਵਾਲੀ ਗੱਲ ਹੈ।Best wishes for a bright future

ਫਲਾਇੰਗ ਅਫ਼ਸਰ ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿੱਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਸ. ਜਸਪ੍ਰੀਤ ਸਿੰਘ ਦੀ ਧੀ ਹੈ ਜਦੋਂਕਿ ਫਲਾਇੰਗ ਅਫ਼ਸਰ ਪ੍ਰਭਸਿਮਰਨ ਕੌਰ ਦੇ ਪਿਤਾ ਸ. ਪਰਮਜੀਤ ਸਿੰਘ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ। ਪ੍ਰਭਸਿਮਰਨ ਦੀ ਨਿਯੁਕਤੀ ਹਵਾਈ ਸੈਨਾ ਦੀ ਐਜੂਕੇਸ਼ਨ ਬ੍ਰਾਂਚ ਵਿੱਚ ਹੋਵੇਗੀ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵੇਂ ਨਵ-ਨਿਯੁਕਤ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ ਅਤੇ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ ‘ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੇ ਬੱਚਿਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।

ਜ਼ਿਕਰਯੋਗ ਹੈ ਕਿ ਮਾਈ ਭਾਗੋ ਏ.ਐਫ.ਪੀ.ਆਈ., ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕਾਰਜਸ਼ੀਲ ਹੈ, ਜਿਸ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਵਾਲਾ ਇੱਕ ਰਿਹਾਇਸ਼ੀ ਕੈਂਪਸ ਹੈ ਅਤੇ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਇੱਕੋ ਇੱਕ ਕੈਂਪਸ ਹੈ।Best wishes for a bright future

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਲੜਕੀਆਂ ਦੇ ਦੇਸ਼ ਦੀ ਸੇਵਾ ਲਈ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿੱਚ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਹੈ, ਜਿੱਥੇ ਇਸ ਸਾਲ ਜੁਲਾਈ ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਇੰਸਟੀਚਿਊਟ ਦੀਆਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਦੇ ਫਲਾਇੰਗ ਅਫ਼ਸਰ ਵਜੋਂ ਚੁਣੇ ਜਾਣ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕਾਦਮੀਆਂ ਵਿੱਚ ਭੇਜਣ ਦੇ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕਮਿਸ਼ਨਡ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।Best wishes for a bright future

Share post:

Subscribe

spot_imgspot_img

Popular

More like this
Related

ਸਿੱਧੂ ਮੂਸੇਵਾਲਾ ਦਾ ਗੀਤ “ਲਾਕ” ਰਿਲੀਜ਼, ਫੈਨਜ਼ ‘ਚ ਖੁਸ਼ੀ ਦੀ ਲਹਿਰ

Sidhu Moosewala's song "Lockਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ...

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...