ਭਗਵੰਤ ਮਾਨ ਨੇ ਸਰਕਾਰੀ ਸਿਹਤ ਕੇਂਦਰਾਂ ‘ਚ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ


ਚੰਡੀਗੜ੍ਹ, 17 ਜੂਨ

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੀਆਂ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਜਿਵੇਂ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀਜ਼), ਸਬ-ਡਵੀਜ਼ਨਲ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲਾਂ ਦੀ ਮਜ਼ਬੂਤੀ ਲਈ ਇੱਕ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।Better facilities in the centres


ਇੱਥੇ ਸਿਹਤ ਸੰਭਾਲ ਸੈਕਟਰ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਵੱਡਾ ਹੁਲਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਰੋਜ਼ਾਨਾ ਲੱਖਾਂ ਲੋਕ ਮੁਫ਼ਤ ਜਾਂਚ, ਇਲਾਜ ਅਤੇ ਕਲੀਨਿਕਲ ਟੈਸਟਾਂ ਦੇ ਰੂਪ ਵਿੱਚ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਹੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਕਦਮ ਹੋਰ ਅੱਗੇ ਵਧਦਿਆਂ ਹੁਣ ਸੂਬੇ ਭਰ ਵਿੱਚ ਸਰਕਾਰੀ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਪਣੀਆਂ ਜੇਬਾਂ ਵਿੱਚੋਂ ਮੋਟਾ ਪੈਸਾ ਅਦਾ ਕੀਤੇ ਬਿਨਾਂ ਆਮ ਲੋਕਾਂ ਨੂੰ ਵੀ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਅਤਿ-ਆਧੁਨਿਕ ਸਿਹਤ ਸੰਭਾਲ ਸੰਸਥਾਵਾਂ ਵਜੋਂ ਵਿਕਸਤ ਕੀਤਾ ਜਾਵੇਗਾ ਜਿੱਥੇ ਲੋਕਾਂ ਨੂੰ ਮਿਆਰੀ ਇਲਾਜ ਮਿਲੇਗਾ।Better facilities in the centres


ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਦੇ ਆਧੁਨਿਕੀਕਰਨ ਦਾ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਗਿਆ ਹੈ ਤਾਂ ਜੋ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਾਰੇ ਕੰਮ ‘ਤੇ 400 ਕਰੋੜ ਰੁਪਏ ਤੋਂ ਵੱਧ ਖਰਚ ਆਵੇਗਾ, ਜਿਸ ਲਈ ਲੋੜੀਂਦੀ ਵਿਵਸਥਾ ਕਰ ਲਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਅਧੀਨ ਵੱਡੇ ਦਿਹਾਤੀ ਖੇਤਰਾਂ ਵਿੱਚ ਸੈਕੰਡਰੀ ਸਿਹਤ ਸਹੂਲਤਾਂ ਜਿਵੇਂ ਕਿ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ ਅਤੇ ਸੀ.ਐਚ.ਸੀ. ਨੂੰ ਪਹਿਲ ਦੇ ਆਧਾਰ ‘ਤੇ ਅਪਗ੍ਰੇਡ ਕੀਤਾ ਜਾਵੇਗਾ।

also read :- ਸਿਵਲ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਨਜ਼ਦੀਕੀ ਤਾਲਮੇਲ ‘ਤੇ ਦਿੱਤਾ ਜ਼ੋਰ 


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜ਼ਿਲ੍ਹਾ ਹਸਪਤਾਲਾਂ ਸਮੇਤ ਅਜਿਹੀਆਂ 40 ਸਹੂਲਤਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਨੂੰ ਪਹਿਲੇ ਪੜਾਅ ਅਧੀਨ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਨੂੰ ਮਜ਼ਬੂਤ/ਅੱਪਗ੍ਰੇਡ ਕਰਨ ਲਈ ਵਿੱਤ ਵਿਭਾਗ ਵੱਲੋਂ ਬਜਟ ਸਬੰਧੀ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਡੇਰੇ ਲੋਕ ਹਿੱਤ ਵਿੱਚ ਇਸ ਕੰਮ ਨੂੰ ਤਰਜੀਹ ਦੇਣ ਦੇ ਨਾਲ ਨਾਲ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।Better facilities in the centres

[wpadcenter_ad id='4448' align='none']