Sunday, December 29, 2024

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

Date:

ਲੁਧਿਆਣਾ, 3 ਅਗਸਤ:

BHAGWANT MANN ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਸ਼ਹਿਰ ਵਿਚ ਲਗਪਗ 200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

READ ALSO :  ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ


ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਗਰ ਨਿਗਮ, ਲੁਧਿਆਣਾ ਨੇ 2.22 ਕਰੋੜ ਰੁਪਏ ਦੀ ਲਾਗਤ ਨਾਲ 50 ਟਰੈਕਟਰ ਖਰੀਦੇ ਹਨ। ਉਨ੍ਹਾਂ ਕਿਹਾ ਕਿ ਇਹ ਟਰੈਕਟਰ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਲਈ ਖਰੀਦੇ ਗਏ ਹਨ ਜਿਨ੍ਹਾਂ ਵਿਚ ਬੀ.ਐਡ.ਆਰ. ਸ਼ਾਖਾ, ਓ.ਐਂਡ.ਐਮ. ਸ਼ਾਖਾ, ਸਿਹਤ ਸ਼ਾਖਾ, ਬਾਗਬਾਨੀ ਸ਼ਾਖਾ ਆਦਿ ਸ਼ਾਮਲ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਟਰੈਕਟਰ ਮਲਬਾ ਚੁੱਕਣ, ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕਰਨ, ਕੂੜਾ-ਕਰਕਟ ਚੁੱਕਣ ਅਤੇ ਹੋਰ ਕਾਰਜਾਂ ਲਈ ਵਰਤੇ ਜਾਣਗੇ।BHAGWANT MANN
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਖੁੱਲ੍ਹੇਦਿਲ ਨਾਲ ਫੰਡ ਦੇਣ ਤੋਂ ਇਲਾਵਾ ਇਨ੍ਹਾਂ ਦੇ ਵਿਕਾਸ ਕਾਰਜਾਂ ਲਈ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। BHAGWANT MANN

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...