Friday, December 27, 2024

ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਦਾ ਆਯੋਜਨ

Date:

ਚੰਡੀਗੜ੍ਹ, 19 ਸਤੰਬਰ:

BHAGWANT MANN ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ  ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ। 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਸੂਬੇ ਵਿੱਚ ਔਰਤਾਂ ਦੇ ਸਸ਼ਕਤੀਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਔਰਤਾਂ ਨੂੰ ਸੁਰੱਖਿਆ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਪੰਜਾਬ ਭਵਨ ਵਿਖੇ ਯੂ.ਐਨ. ਵੂਮੈਨ ਅਤੇ ਐਸ.ਏ.ਡੀ.ਆਰ.ਏ.ਜੀ. ਦੇ ਸਹਿਯੋਗ ਨਾਲ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। 

ਸੂਬੇ ਵਿੱਚ ਵਨ-ਸਟਾਪ ਸੈਂਟਰ, ਇੱਕ ਮਹੱਤਵਪੂਰਨ ਪਹਿਲਕਦਮੀ ਹੈ ਜਿਸ ਤਹਿਤ ਲਿੰਗ-ਆਧਾਰਿਤ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਸਮਰਥਨ ਅਤੇ ਮੁਫ਼ਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਨ ਸਟਾਪ ਸੈਂਟਰ ਨੂੰ ਸੂਬੇ ਵਿੱਚ ਮਾਡਲ ਦੇ ਤੌਰ ਤੇ ਵਿਕਸਤ ਕਰਨ ਲਈ ਯੂ.ਐਨ. ਵੂਮੈਨ ਨਾਲ ਮਿਲ ਕੇ ਕੰਮ ਕਰ ਰਿਹਾ ਹੈ।

READ ALSO : ਪਿੰਡ ਮੁੰਡਾਪਿੰਡ ਵਿਖੇ ਸੱਪ ਦੇ ਡੰਗਣ ਕਾਰਨ ਦੋ ਸਕੇ ਭਰਾਵਾਂ ਦੀ ਹੋਈ ਮੌਤ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਵਲੋਂ ਵਰਕਸ਼ਾਪ ਦੌਰਾਨ ਦੱਸਿਆ ਗਿਆ ਕਿ ਯੂ.ਐਨ. ਵੂਮੈਨ ਵਲੋਂ ਪਿਛਲੇ ਸਾਲ 22 ਜ਼ਿਲ੍ਹਿਆਂ ਵਿੱਚ ਪੰਜਾਬ ਦੇ ਵਨ-ਸਟਾਪ ਸੈਂਟਰਾਂ ਅਤੇ ਸਬੰਧਤ ਸੇਵਾ ਪ੍ਰਦਾਤਾਵਾਂ ਦੇ ਕਰਮਚਾਰੀਆਂ ਅਤੇ ਕਾਰਜਕਰਤਾਵਾਂ ਨੂੰ ਸਿਖਲਾਈ ਦੇਣ ਲਈ ਸ਼ਾਨਦਾਰ ਵਚਨਬੱਧਤਾ ਦਿਖਾਈ ਹੈ। ਇਸ ਵਿੱਚ 565 ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ।

ਇਸ ਮੌਕੇ ਸ੍ਰੀਮਤੀ ਕਾਂਤਾ ਸਿੰਘ, ਡਿਪਟੀ ਕੰਟਰੀ ਪ੍ਰਤੀਨਿਧੀ, ਯੂ.ਐਨ. ਵੂਮੈਨ ਇੰਡੀਆ ਕੰਟਰੀ ਆਫਿਸ ਨੇ ਕਿਹਾ ਕਿ ਹਿੰਸਾ ਤੋਂ ਬਚਣ ਵਾਲੀਆਂ ਔਰਤਾਂ ਦੀਆਂ ਲੋੜਾਂ ਦੀ ਦੇਖਭਾਲ ਕਰਨਾ ਸਿਰਫ਼ ਨੈਤਿਕ ਤੌਰ ਤੇ ਜਰੂਰੀ ਨਹੀਂ ਹੈ, ਬਲਕਿ ਇਹ ਨਿਆਂ, ਸਮਾਨਤਾ ਅਤੇ ਸਾਡੇ ਸਮਾਜ ਦੀ ਭਲਾਈ ਲਈ ਸਾਡੀ ਵਚਨਬੱਧਤਾ ਦਾ ਪ੍ਰਮਾਣ ਵੀ ਹੈ।BHAGWANT MANN 

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਅਤੇ ਵਨ ਸਟਾਪ ਸੈਂਟਰਾਂ ਦੇ ਮੁਖੀ ਹਾਜ਼ਰ ਸਨ।BHAGWANT MANN

Share post:

Subscribe

spot_imgspot_img

Popular

More like this
Related