ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ

ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ

23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

Also Read : ਚਮਕੀਲਾ ਦੀ ਬਾਇਓਪਿਕ ‘ਤੇ ਦਿਲਜੀਤ ਦੋਸਾਂਝ, ਇਮਤਿਆਜ਼ ਅਲੀ, ਪਰਿਣੀਤੀ ਚੋਪੜਾ ਦਾ ਕੋਰਟ ਨੇ ਨੋਟਿਸ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

Thursday, December 26, 2024

ਜਿੰਪਾ ਨੇ ਪਟਿਆਲਾ ‘ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

Date:

ਚੰਡੀਗੜ੍ਹ/ਪਟਿਆਲਾ, 10 ਅਗਸਤ , 2023

BHAGWANT MANN ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹਰੇਕ ਵਿਅਕਤੀ ਨੂੰ ਬੁਨਿਆਦੀ ਸਹੂਲਤ ਦਾ ਲਾਭ ਪੁੱਜਦਾ ਕਰਨਾ ਯਕੀਨੀ ਬਣਾਉਣ ਲਈ ਵਿਭਾਗ ਪੂਰੀ ਸਮਰੱਥਾ ਨਾਲ ਕੰਮ ਕਰੇ। ਮੀਟਿੰਗ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਵੀ ਮੌਜੂਦ ਸਨ।

 ਜਿੰਪਾ ਨੇ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਬੇਲੋੜੀ ਦੇਰੀ ਅਤੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੀ ਹਰੇਕ ਸ਼ਾਖਾ ਦੇ ਮੁਖੀ ਤੇ ਸੁਪਰਡੈਂਟ ਪਾਸੋਂ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜਲ ਸਪਲਾਈ ਵਿਭਾਗ ਦਾ ਸਿੱਧਾ ਸਬੰਧ ਲੋਕਾਂ ਨਾਲ ਹੈ ਅਤੇ ਲੋਕ ਸੇਵਾ ਦੇ ਇਸ ਕੰਮ ਨੂੰ ਤਰਜ਼ੀਹ ਦਿੱਤੀ ਜਾਵੇ।

READ ALSO:CM Bhagwant Mann ਦਾ ਵੱਡਾ ਫ਼ੈਸਲਾ, ਤਕਰੀਬਨ 14 ਹਜ਼ਾਰ ਅਧਿਆਪਕਾਂ ਲਈ ਖੁਸ਼ੀ ਦੀ ਖ਼ਬਰ

 ਉਨ੍ਹਾਂ ਕਿਹਾ ਕਿ ਕਿਸੇ ਵੀ ਨਵੇਂ ਪ੍ਰੋਜੈਕਟ ਨੂੰ ਤਿਆਰ ਕਰਨ ਸਮੇਂ ਪੂਰੀ ਪਾਰਦਰਸ਼ਤਾ ਤੇ ਚੌਕਸੀ ਵਰਤੀ ਜਾਵੇ ਤਾਂ ਜੋ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਬੇਲੋੜੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਉਨ੍ਹਾਂ ਕੰਮ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਸਟਾਫ਼ ਪਾਸੋਂ ਸੁਝਾਅ ਵੀ ਲਏ ਤੇ ਕੰਮ ‘ਚ ਤੇਜ਼ੀ ਲਿਆਉਣ ਲਈ ਫਾਈਲ ਵਰਕ ਨੂੰ ਈ ਆਫ਼ਿਸ ਰਾਹੀਂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਹਫ਼ਤੇ ਕੀਤੇ ਗਏ ਕੰਮ ਦੀ ਰੀਵਿਊ ਮੀਟਿੰਗ ਕੀਤੀ ਜਾਇਆ ਕਰੇਗੀ। 

ਇਸ ਦੌਰਾਨ ਜਿੰਪਾ ਨੇ ਵਿਭਾਗ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਰੱਕੀ ਦੇ ਅਤੇ ਪੈਨਸ਼ਨ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਜਲ ਸਪਲਾਈ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਪਾਣੀ ਦੇ ਸੈਂਪਲ ਲੈਣ ਲਈ ਚਲਾਈ ਜਾਂਦੀ ‘ਪਾਣੀ ਦੀ ਜਾਂਚ ਪ੍ਰਯੋਗਸ਼ਾਲਾ’ ਦਾ ਪੂਰਾ ਰੋਸਟਰ ਤਿਆਰ ਕਰਕੇ ਪਿੰਡਾਂ ਵਿੱਚ ਜਾ ਕੇ ਪਾਣੀ ਦੇ ਸੈਂਪਲ ਲਏ ਜਾਣ, ਤਾਂ ਜੋ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕੀਤਾ ਜਾ ਸਕੇ।BHAGWANT MANN

ਇਸ ਤੋਂ ਪਹਿਲਾਂ ਜਿੰਪਾ ਨੇ ਜਲ ਸਪਲਾਈ ਵਿਭਾਗ ਵਿੱਚ 5 ਕਲਰਕਾਂ, 1 ਜੂਨੀਅਰ ਸਹਾਇਕ ਤੇ 3 ਜੂਨੀਅਰ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੇ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਰਾਜੇਸ਼ ਕੁਮਾਰ ਖੋਸਲਾ, ਜਸਵਿੰਦਰ ਸਿੰਘ ਚਾਹਲ, ਜਸਬੀਰ ਸਿੰਘ ਸਮੇਤ ਵਿਭਾਗ ਦਾ ਹੋਰ ਸਟਾਫ਼ ਮੌਜੂਦ ਸੀ।BHAGWANT MANN

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...