Friday, December 27, 2024

ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦਾ ਪੱਬਰਾ ਜਲ ਸਪਲਾਈ ਪ੍ਰੋਜੈਕਟ ਜਲਦ ਕਰਨਗੇ ਲੋਕ ਅਰਪਿਤ: ਜਿੰਪਾ 

Date:

ਚੰਡੀਗੜ੍ਹ, 14 ਅਗਸਤ:  

BHAGWANT MANN ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪਟਿਆਲਾ ਜ਼ਿਲ੍ਹੇ ਦੇ ਨਹਿਰੀ ਪਾਣੀ ਆਧਾਰਤ ਪ੍ਰੋਜੈਕਟ ਪੱਬਰਾ ਦਾ ਉੱਚ ਅਧਿਕਾਰੀਆਂ ਸਮੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। 

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਬ੍ਰਮ ਸ਼ੰਕਰ ਜਿੰਪਾ ਨੂੰ ਦੱਸਿਆ ਕਿ ਪਿੰਡ ਪੱਬਰਾ ਵਿਖੇ ਬਣ ਰਹੇ ਨਹਿਰੀ ਪਾਣੀ ‘ਤੇ ਆਧਾਰਤ ਪੀਣ ਵਾਲੇ ਪਾਣੀ ਦਾ ਪ੍ਰੋਜੈਕਟ ਲਗਭਗ ਤਿਆਰ ਹੈ ਅਤੇ ਇਸ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜਿੰਪਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਉਦਘਾਟਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਜਾਵੇਗੀ। 

READ ALSO : ਅੰਮ੍ਰਿਤਸਰ ‘ਚ ਸ਼ਰਮਨਾਕ ਵਾਰਦਾਤ: ਬਾਪ ਨੇ ਆਪਣੀ 16 ਸਾਲਾਂ ਦੀ ਧੀ ਨੂੰ ਕਤਲ ਕਰਕੇ

ਜਿੰਪਾ ਨੇ ਅਧਿਕਾਰੀਆਂ ਨੂੰ ਪੱਬਰਾ ਪ੍ਰੋਜੈਕਟ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਾਫ ਪਾਣੀ ਦੀ ਨਿਰਵਿਘਨ ਸਪਲਾਈ ਦੇਣੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਪੱਬਰਾ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਆਸਤ ਵਿਚ ਆਉਣ ਤੋਂ ਪਹਿਲਾਂ ਵੀ ਇਸ ਗੱਲ ਦੀ ਵਕਾਲਤ ਕਰਦੇ ਰਹੇ ਹਨ ਕਿ ਪਿੰਡਾਂ ਨੂੰ ਸਾਫ ਪਾਣੀ ਦੇਣਾ ਸਾਰੀਆਂ ਸਰਕਾਰਾਂ ਦੀ ਪਹਿਲ ਹੋਣੀ ਚਾਹੀਦੀ ਹੈ। ਇਸ ਮਕਸਦ ਲਈ ਭਗਵੰਤ ਮਾਨ ਸੂਬੇ ਦੇ ਪਿੰਡਾਂ ਖਾਸ ਤੌਰ ‘ਤੇ ਸਰਹੱਦੀ ਇਲਾਕੇ ਦਾ ਖੁਦ ਦੌਰਾ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੱਬਰਾ ਪ੍ਰੋਜੈਕਟ ਦਾ ਉਦਘਾਟਨ ਮੁੱਖ ਮੰਤਰੀ ਹੱਥੋਂ ਕਰਵਾਉਣਾ ਮਾਣ ਵਾਲੀ ਗੱਲ ਹੋਵੇਗੀ।

ਪੱਬਰਾ ਜਲ ਸਪਲਾਈ ਪ੍ਰੋਜੈਕਟ ਦੀ ਕੁੱਲ ਲਾਗਤ 120.60 ਕਰੋੜ ਰੁਪਏ ਹੈ ਅਤੇ ਇਸ ਨਾਲ ਰਾਜਪੁਰਾ, ਪਟਿਆਲਾ ਅਤੇ ਸਰਹੰਦ ਦੇ 112 ਪਿੰਡਾਂ ਨੂੰ ਲਾਭ ਪੁੱਜੇਗਾ। 21,693 ਘਰਾਂ ਦੀ 1 ਲੱਖ 30 ਹਜ਼ਾਰ 159 ਆਬਾਦੀ ਨੂੰ ਸਾਫ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। BHAGWANT MANN

ਜ਼ਿਕਰਯੋਗ ਹੈ ਕਿ ਇਨ੍ਹਾਂ ਪਿੰਡਾਂ ਵਿਚ ਧਰਤੀ ਹੇਠਲੇ ਪਾਣੀ ਦੀ ਕੁਆਲਿਟੀ ਖਰਾਬ ਹੈ ਅਤੇ ਇਸ ਵਿਚ ਫਲੋਰਾਈਡ, ਨਾਈਟਰੇਟ ਅਤੇ ਹੈਵੀਮੈਟਲ ਦੀ ਜ਼ਿਆਦਾ ਮਾਤਰਾ ਹੈ। ਉਕਤ ਪ੍ਰੋਜੈਕਟ ਦੇ ਸ਼ੁਰੂ ਹੋ ਜਾਣ ਤੋਂ ਬਾਅਦ ਇਨ੍ਹਾਂ ਪਿੰਡਾਂ ਨੂੰ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਮਿਲੇਗੀ। BHAGWANT MANN

Share post:

Subscribe

spot_imgspot_img

Popular

More like this
Related

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ ‘ਚ ਲਏ ਆਖਰੀ ਸਾਹ

Manmohan Singh Death  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 27 ਦਸੰਬਰ 2024

Hukamnama Sri Harmandir Sahib Ji ਸਲੋਕੁ ਮਃ ੩ ॥ ਸਤਿਗੁਰ ਤੇ...

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...