Sunday, December 29, 2024

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਸੂਬਾ ਸਰਕਾਰ ਲੋਕਾਂ ਨੂੰ ਸਸਤਾ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ: ਅਨੁਰਾਗ ਵਰਮਾ

Date:

ਚੰਡੀਗੜ੍ਹ, 15 ਅਗਸਤ

BHAGWANT MANN ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖਣਨ ਵਿਭਾਗ ਨੂੰ ਆਖਿਆ ਕਿ ਦੋਵੇਂ ਵਿਭਾਗ ਆਪਸ ਵਿੱਚ ਤਾਲਮੇਲ ਕਰ ਕੇ ਸਾਂਝੇ ਸਰਵੇਖਣ ਰਾਹੀਂ ਪੰਚਾਇਤੀ ਜ਼ਮੀਨਾਂ ਉਤੇ ਕਾਨੂੰਨੀ ਤੌਰ ਉੱਤੇ ਖਣਨ ਲਈ ਪਿੰਡਾਂ ਦੀ ਸੂਚੀ ਤਿਆਰ ਕਰਨ ਲਈ ਆਖਿਆ ਹੈ।

ਮੁੱਖ ਸਕੱਤਰ ਨੇ ਅੱਜ ਮੀਟਿੰਗ ਦੌਰਾਨ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਇਆ ਜਾਵੇ।ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਜਨਤਕ ਖੱਡਾਂ ਦਾ ਵੀ ਉਦਘਾਟਨ ਕੀਤਾ ਗਿਆ ਜਿੱਥੇ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ਅਨੁਸਾਰ ਰੇਤਾ ਦਿੱਤਾ ਜਾ ਰਿਹਾ ਹੈ।ਸੂਬਾ ਸਰਕਾਰ ਵੱਲੋਂ ਅਜਿਹੀਆਂ ਹੋਰ ਜਨਤਕ ਖੱਡਾਂ ਤੇ ਕਮਰਸ਼ੀਅਲ ਖੱਡਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਜਿੱਥੋਂ ਲੋਕਾਂ ਨੂੰ ਸਸਤਾ ਰੇਤਾ ਮਿਲੇਗਾ।

READ ALSO : ਜਲੰਧਰ ‘ਚ 40 ਘੰਟਿਆਂ ਤੋਂ ਬੋਰਵੈੱਲ ‘ਚ ਫਸਿਆ ਮਕੈਨਿਕ

ਮੀਡੀਆ ਦੇ ਇੱਕ ਹਿੱਸੇ ਵਿੱਚ ਪਠਾਨਕੋਟ ਜ਼ਿਲੇ ਦੇ ਗੋਲ ਪਿੰਡ ਵਿੱਚ ਪੰਚਾਇਤੀ ਜ਼ਮੀਨ ਵਿੱਚ ਖਣਨ ਦੀ ਸਮੱਰਥਾ ਸਬੰਧੀ ਖ਼ਬਰ ਦਾ ਨੋਟਿਸ ਲੈਂਦਿਆ ਮੁੱਖ ਸਕੱਤਰ ਨੇ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਡੀ ਕੇ ਤਿਵਾੜੀ ਅਤੇ ਸਕੱਤਰ ਖਣਨ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਆਖਿਆ ਕਿ ਇਸ ਪਿੰਡ ਦੇ ਨਾਲ ਪੰਜਾਬ ਵਿੱਚ ਹੋਰ ਪਿੰਡਾਂ ਦੀ ਵੀ ਸ਼ਨਾਖ਼ਤ ਕੀਤੀ ਜਾਵੇ ਜਿੱਥੋਂ ਕਾਨੂੰਨੀ ਤੌਰ ਉੱਤੇ ਖਣਨ ਹੋ ਸਕੇ। ਇਸ ਸਬੰਧੀ ਕਾਨੂੰਨੀ ਕਾਰਵਾਈਆਂ ਕਰਕੇ ਇਨ੍ਹਾਂ ਜ਼ਮੀਨਾਂ ਨੂੰ ਖਣਨ ਲਈ ਦੇਣ ਵਾਸਤੇ ਨਿਲਾਮੀ ਕੀਤੀ ਜਾਵੇ।ਮੁੱਖ ਸਕੱਤਰ ਨੇ ਦੋਵਾਂ ਵਿਭਾਗਾਂ ਨੂੰ ਇਸ ਸਬੰਧੀ 14 ਦਿਨ ਵਿੱਚ ਰਿਪੋਰਟ ਦੇਣ ਲਈ ਕਿਹਾ ਹੈ ਅਤੇ 28 ਅਗਸਤ ਨੂੰ ਇਸ ਸਬੰਧੀ ਮੁੜ ਸਮੀਖਿਆ ਮੀਟਿੰਗ ਕੀਤੀ ਜਾਵੇਗੀ।BHAGWANT MANN

ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਦੋਵੇਂ ਵਿਭਾਗ ਤਾਲਮੇਲ ਕਰਕੇ ਇਸ ਦਿਸ਼ਾ ਵਿੱਚ ਉਪਰਾਲੇ ਕਰਨ। ਇਸ ਨਾਲ ਜਿੱਥੇ ਪੰਚਾਇਤ ਤੇ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਵੇਗਾ ਉਤੇ ਲੋਕਾਂ ਨੂੰ ਸਸਤੀਆਂ ਕੀਮਤਾਂ ਉੱਤੇ ਮਿਲਣ ਵਾਲੇ ਰੇਤੇ ਦੀ ਉਪਲੱਬਧਤਾ ਵੀ ਵਧੇਗੀ।BHAGWANT MANN

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...