Wednesday, January 22, 2025

ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 

Date:

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜਨਵਰੀ, 2024:

ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ।

   ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਜਿਵੇਂ ਕਿ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਸੁਖਦੇਵ, ਸਰਦਾਰ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ ਅਤੇ ਲਾਲਾ ਲਾਜਪਤ ਰਾਏ ਅਤੇ ਸਾਡੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਬੀ ਆਰ ਅੰਬੇਦਕਰ ਦੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਸਾਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਕੁਰਬਾਨੀਆਂ ਦਾ 80 ਪ੍ਰਤੀਸ਼ਤ ਤੋਂ ਵੱਧ ਹਿੱਸਾ ਪੰਜਾਬੀਆਂ ਹਿੱਸੇ ਆਉਣ ‘ਤੇ ਮਾਣ ਹੈ।

   ਉਨ੍ਹਾਂ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਈਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ ਅਤੇ ਪਗੜੀ ਸੰਭਾਲ ਜੱਟਾਂ ਵਰਗੀਆਂ ਲਹਿਰਾਂ ਨੂੰ ਆਜ਼ਾਦੀ ਦੀ ਲਹਿਰ ਦੀ ਮਜ਼ਬੂਤ ਨੀਂਹ ਵਜੋਂ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਬਾਅਦ ਕਰੜਾ ਸੰਘਰਸ਼ ਕਰਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਦਾ ਸਿਹਰਾ ਵੀ ਸਾਡੇ ਮਿਹਨਤੀ ਲੋਕਾਂ ਸਿਰ ਹੈ। 

    ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸਹੁੰ ਚੁੱਕ ਕੇ ਆਪਣਾ ਸਫ਼ਰ ਸ਼ੁਰੂ ਕੀਤਾ ਸੀ, ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਰਹੀ ਹੈ।

   ਸਿੱਖਿਆ ਮੰਤਰੀ ਨੇ ਕਿਹਾ ਕਿ ਦਹਾਕਿਆਂ ਬਾਅਦ ਅਸਲ ਅਰਥਾਂ ਵਿੱਚ ਪੰਜਾਬ ਨੂੰ ਚੁਣੀ ਹੋਈ ਸਰਕਾਰ ਹੁਣ ਮਿਲੀ ਹੈ ਜਿਹੜੀ ਲੋਕਤੰਤਰ ਦੀ ਭਾਵਨਾ ਲੋਕਾਂ ਦੀ, ਲੋਕਾਂ ਦੁਆਰਾ ਅਤੇ ਲੋਕਾਂ ਲਈ ਸਰਕਾਰ ਨੂੰ ਪੂਰਾ ਕਰਦੀ ਹੈ।

  ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਬਿਜਲੀ ਸੁਧਾਰ ਅਤੇ ਸਬਸਿਡੀਆਂ ਅਤੇ ਮਾਲੀਆ ਪੈਦਾ ਕਰਨ ਵਿੱਚ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਸੰਕਲਪ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ ਅਤੇ ਸਕੂਲ ਆਫ਼ ਐਮੀਨੈਂਸ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਸੰਸਥਾਵਾਂ ਦੇ ਉੱਚ ਮਿਆਰਾਂ ਦੇ ਬਰਾਬਰ ਬਣਾਉਣ ਲਈ ਇੱਕ ਕ੍ਰਾਂਤੀਕਾਰੀ ਤਬਦੀਲੀ ਸਾਬਤ ਹੋ ਰਹੇ ਹਨ।

   ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਦੀ ਉਗਰਾਹੀ ਵਿੱਚ ਵਾਧੇ ਨੇ ਭਗਵੰਤ ਸਿੰਘ ਮਾਨ ਸਰਕਾਰ ਦੀ ਸੂਬੇ ਨੂੰ ਆਪਣੇ ਵਿੱਤੀ ਸਾਧਨਾਂ ਨਾਲ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਦ੍ਰਿੜਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਫਤ ਘਰੇਲੂ ਬਿਜਲੀ ਦਾ ਜ਼ੀਰੋ ਬਿੱਲ ਵਾਲੇ 90 ਫੀਸਦੀ ਖਪਤਕਾਰਾਂ ਨੂੰ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਅਸੀਂ ਥਰਮਲ ਪਲਾਂਟ ਖਰੀਦਿਆ ਹੈ।

   ਉਨ੍ਹਾਂ ਆਪਣੇ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਗੱਲ ਕਰਦਿਆਂ ਕਿਹਾ ਕਿ 117 ਸਕੂਲ ਆਫ਼ ਐਮੀਨੈਂਸ, ਸਿੰਗਾਪੁਰ ਵਿਖੇ ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਉੱਚ ਮਿਆਰੀ ਸਿਖਲਾਈ ਅਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅਹਿਮਦਾਬਾਦ ਵਿਖੇ ਹੈੱਡ ਮਾਸਟਰਾਂ ਦੀ ਸਿਖਲਾਈ ਨੇ ਸਿੱਖਿਆ ਵਿਭਾਗ ਦੇ ਇਤਿਹਾਸ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ।  ਇਸ ਤੋਂ ਇਲਾਵਾ, ਅਸੀਂ ਹਾਲ ਹੀ ਵਿੱਚ ਤਬਾਦਲਾ ਨੀਤੀ ਨੂੰ ਹੋਰ ਆਸਾਨ ਬਣਾਉਣ ਲਈ ਨਵੀਂ ਅਤੇ ਪਾਰਦਰਸ਼ੀ ਟ੍ਰਾਂਸਫਰ ਨੀਤੀ ਲਿਆਂਦੀ ਹੈ।

   ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ, ਸ਼ਹੀਦ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਿੱਚ ਵਾਧਾ, 550 ਭ੍ਰਿਸ਼ਟ ਸਿਆਸੀ ਲੋਕਾਂ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ, ਪੰਜਾਬ ਦੇ 39406 ਨੌਜਵਾਨਾਂ ਨੂੰ ਨੌਕਰੀਆਂ ਦੇਣ ਤੋਂ ਇਲਾਵਾ 12710 ਐਡਹਾਕ/ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, 664 ‘ਆਪ’ ਕਲੀਨਿਕ ਖੋਲ੍ਹੇ ਜਾਣੇ, ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ਸੜ੍ਹਕ ਸੁਰੱਖਿਆ ਫੋਰਸ ਦੀ ਸਥਾਪਨਾ, ਪੰਜਾਬ ਨੂੰ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਬਣਾਉਣਾ, ਅੰਤਰਰਾਸ਼ਟਰੀ ਅਤੇ ਰਾਸ਼ਟਰੀ ਖਿਡਾਰੀਆਂ ਨੂੰ ਕੁੱਲ 70 ਕਰੋੜ ਰੁਪਏ ਦੇ ਭਾਰੀ ਨਕਦ ਇਨਾਮ, 43 ਨਾਗਰਿਕ ਕੇਂਦਰਿਤ ਸੇਵਾਵਾਂ ਦੀ ਡੋਰ ਸਟੈਪ ਡਿਲੀਵਰੀ ਕੇਵਲ 1076 ਨੰਬਰ ਡਾਇਲ ਕਰਕੇ ਦੇਣਾ, ਇੰਤਕਾਲਾਂ ਦੇ ਬਕਾਇਆ ਨੂੰ ਖਤਮ ਕਰਨ ਲਈ ਜਨਤਕ ਮਾਲ ਲੋਕ ਅਦਾਲਤਾਂ ਲਾਉਣਾ, ਸਾਡੇ 22 ਮਹੀਨਿਆਂ ਦੇ ਕਾਰਜਕਾਲ ਦੀਆਂ ਪ੍ਰਮੁੱਖ ਪ੍ਰਾਪਤੀਆਂ ਹਨ।

   ਉਨ੍ਹਾਂ ਕੌਮੀ ਪੱਧਰ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਨਾਂਹ ਕਰਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਲਈ ਇਨ੍ਹਾਂ ਝਾਕੀਆਂ ਨੂੰ ਰਸਮੀ ਤੌਰ ‘ਤੇ ਲਾਂਚ ਕੀਤਾ ਹੈ ਤਾਂ ਜੋ ਉਹ ਇਹ ਨਿਰਣਾ ਕਰ ਸਕਣ ਕਿ ਇਹ ਝਾਕੀਆਂ ਕੌਮੀ ਪੱਧਰ ਦੀ ਪਰੇਡ ਵਿੱਚ ਸ਼ਾਮਲ ਹੋਣ ਦੇ ਯੋਗ ਸਨ ਜਾਂ ਨਹੀਂ।

  ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾਕਟਰ ਸੰਦੀਪ ਗਰਗ ਦੇ ਨਾਲ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਡੀ ਐਸ ਪੀ ਹਰਸਿਮਰਤ ਸਿੰਘ ਛੇਤਰਾ ਦੀ ਅਗਵਾਈ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ।

  ਮਰਹੂਮ ਸੁਤੰਤਰਤਾ ਸੈਨਾਨੀਆਂ ਕੇਹਰ ਸਿੰਘ ਬਾਸਮਾ ਅਤੇ ਨੱਥਾ ਸਿੰਘ ਲਾਂਡਰਾ ਦੇ ਪਰਿਵਾਰਿਕ ਮੈਂਬਰਾਂ (ਕੁਲਬੀਰ ਸਿੰਘ ਅਤੇ ਹਰਦੀਪ ਸਿੰਘ) ਨੂੰ ਸਿੱਖਿਆ ਮੰਤਰੀ ਵੱਲੋਂ ਇਸ ਦਿਨ ਦੀ ਵਧਾਈ ਦਿੱਤੀ ਗਈ ਜਦਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਕਰਨਲ ਮਨਪ੍ਰੀਤ ਸਿੰਘ (ਸੇਵਾ ਮੈਡਲ) ਦੀ ਪਤਨੀ ਸ੍ਰੀਮਤੀ ਜਗਮੀਤ ਗਰੇਵਾਲ,  ਹਵਾਲਦਾਰ ਰਣਜੋਧ ਸਿੰਘ (ਸ਼ੌਰਿਆ ਚੱਕਰ) ਦੀ ਪਤਨੀ ਅਨੀਤਾ ਰਾਣੀ, ਹਵਾਲਦਾਰ ਕਸ਼ਮੀਰੀ ਲਾਲ ਦੀ ਪਤਨੀ ਸੁਨੀਤਾ ਕੁਮਾਰੀ ਅਤੇ ਹੈੱਡ ਕਾਂਸਟੇਬਲ ਸਤਬੀਰ ਸਿੰਘ ਦੀ ਪਤਨੀ ਸਵਿਤਾ ਰਾਣੀ ਨੂੰ ਰਾਸ਼ਟਰ ਪ੍ਰਤੀ ਅਸਧਾਰਨ ਯੋਗਦਾਨ ਨੂੰ ਯਾਦ ਕਰਨ ਲਈ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।

   ਪੰਜਾਬ ਪੁਲਿਸ ਤੋਂ ਇਲਾਵਾ ਸਰਕਾਰੀ ਕਾਲਜ ਮੁਹਾਲੀ, ਦੂਨ ਇੰਟਰਨੈਸ਼ਨਲ ਸਕੂਲ, ਸ਼ਿਵਾਲਿਕ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਿਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3ਬੀ1 ਮੁਹਾਲੀ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ ਦੀਆਂ ਬੈਂਡ ਟੀਮਾਂ ਸ਼ਾਮਲ ਸਨ।

   ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ, ਨੈਸ਼ਨਲ ਪਬਲਿਕ ਸਕੂਲ ਕੁਰਾਲੀ, ਪੈਰਾਗਾਨ ਸਕੂਲ ਸੈਕਟਰ 70, ਏਪੀਜੇ ਸਕੂਲ ਮੁੰਡੀ ਖਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3ਬੀ1 ਮੁਹਾਲੀ, ਸ਼ਿਵਾਲਿਕ ਸਕੂਲ ਫੇਜ਼ 6 ਮੁਹਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ 3ਬੀ1 ਦੇ ਵਿਸ਼ੇਸ਼ ਬੱਚੇ ਸ਼ਾਮਲ ਹੋਏ। 

   ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੀ.ਐੱਸ.ਪੀ.ਸੀ.ਐੱਲ. ਅਤੇ ਖੇਤੀਬਾਡ਼ੀ ਵਿਭਾਗ ਦੀਆਂ ਝਾਕੀਆਂ ਨੂੰ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਜਦਕਿ ਭਾਗ ਲੈਣ ਵਾਲੇ ਹੋਰ ਵਿਭਾਗਾਂ;  ਸਿਹਤ ਵਿਭਾਗ, ਜੰਗਲਾਤ ਵਿਭਾਗ, ਜ਼ਿਲ੍ਹਾ ਪੁਲਿਸ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਡੋਰ ਸਟੈਪ ਡਿਲੀਵਰੀ ਨੂੰ ਹੌਂਸਲਾ ਵਧਾਊ ਇਨਾਮ ਦਿੱਤੇ ਗਏ।

 ਸਮਾਜਿਕ ਪ੍ਰਾਪਤੀਆਂ ਅਤੇ ਸਰਕਾਰੀ ਵਿਭਾਗਾਂ ਦੇ ਵਧੀਆ ਸੇਵਾਵਾਂ ਦੇਣ ਵਾਲੇ 62 ਵਿਅਕਤੀਆਂ ਨੂੰ ਪੰਜਾਬ ਸਰਕਾਰ ਦੇ ਪਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਜਦਕਿ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 21 ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿਲੱਖਣ ਅਕਾਦਮਿਕ ਅਤੇ ਖੇਡ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਸਵੱਛ ਭਾਰਤ ਸਰਵੇਖਣ ਵਿੱਚ ਉੱਤਰੀ ਭਾਰਤ ਦੇ ਸ਼ਹਿਰਾਂ ਵਿੱਚੋਂ ਐਮ ਸੀ ਮੋਹਾਲੀ ਨੂੰ ਨੰਬਰ ਇੱਕ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ 14 ਮੁਲਾਜ਼ਮਾਂ ਦੀ ਵੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ ਅਤੇ ਸਨਮਾਨਿਤ ਕੀਤਾ ਗਿਆ।

   ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਕੁਲਵੰਤ ਸਿੰਘ ਮੁਹਾਲੀ, ਪ੍ਰਭਜੋਤ ਕੌਰ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ, ਜਸਕਰਨ ਸਿੰਘ ਏ.ਡੀ.ਜੀ ਰੂਪਨਗਰ ਪੁਲਿਸ ਰੇਂਜ, ਸਿੱਖਿਆ ਮੰਤਰੀ ਦੇ ਮਾਤਾ-ਪਿਤਾ ਸੋਹਣ ਸਿੰਘ ਬੈਂਸ ਅਤੇ ਬਲਵਿੰਦਰ ਕੌਰ ਅਤੇ ਪਤਨੀ ਡਾ. ਜੋਤੀ ਯਾਦਵ, ਆਈ.ਪੀ.ਐਸ. ਮੌਜੂਦ ਸਨ।

Share post:

Subscribe

spot_imgspot_img

Popular

More like this
Related

ਮੇਲਾ ਮਾਘੀ ਦੌਰਾਨ ਮਿਲਿਆ ਲਾਪਤਾ ਬੱਚਾ

ਸ਼੍ਰੀ ਮੁਕਤਸਰ ਸਾਹਿਬ 22 ਜਨਵਰੀ                                                        ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ...

30 ਜਨਵਰੀ ਨੂੰ ਲੱਗੇਗਾ ਔਰਤਾਂ ਦੀ ਸਿਹਤ, ਸਫਾਈ, ਰੁਜਗਾਰ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

ਮਾਲੇਰਕੋਟਲਾ 22 ਜਨਵਰੀ :                    ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 30 ਜਨਵਰੀ ਨੂੰ ਪੰਜਾਬ ਉਰਦੂ ਅਕਾਦਮੀ ਵਿਖੇ ਆਯੋਜਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਰੋਜ਼ਗਾਰ ਅਫ਼ਸਰ ਜਤਿੰਦਰ ਨਾਥ ਸ਼ਰਮਾਂ, ਇੰਨਚਾਰਜ ਵਨ ਸਟਾਪ ਸੈਂਟਰ ਨਜ਼ੀਰ ਮੁਹੰਮਦ,ਤਰਿੰਦਰ ਕੁਮਾਰ,ਦਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ ।                        ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਇਸਤਰੀਆਂ ਦੇ ਮਾਹਿਰ...