Saturday, December 21, 2024

ਭਗਵੰਤ ਮਾਨ ਸਰਕਾਰ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਰਹੀ ਹੈ: ਅਨਮੋਲ ਗਗਨ ਮਾਨ

Date:

ਐਸ.ਏ.ਐਸ.ਨਗਰ, 14 ਅਕਤੂਬਰ, 2024:
ਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਸ਼ੁਰੂਆਤ ਕੀਤੀ।
      ਸੰਨੀ ਐਨਕਲੇਵ ਵਿਖੇ 66 ਕੇ.ਵੀ. ਦੇ ਵਧੀ ਹੋਈ ਸਮਰਥਾ ਵਾਲੇ ਗਰਿੱਡ ਦਾ ਉਦਘਾਟਨ ਕਰਦੇ ਹੋਏ, ਜਿਸ ਦੇ 40 ਐਮ.ਵੀ.ਏ. ਦੇ ਟਰਾਂਸਫਾਰਮਰਾਂ ਨੂੰ 63 ਐਮ.ਵੀ.ਏ. ਦੀ ਸਮਰੱਥਾ ਨਾਲ ਬਦਲਿਆ ਗਿਆ ਹੈ, ਵਿਧਾਇਕ ਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖਰੜ ਸ਼ਹਿਰ ਨਿਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ 30 ਕਰੋੜ ਰੁਪਏ ਦੇ ਅਪਗ੍ਰੇਡੇਸ਼ਨ ਪ੍ਰੋਜੈਕਟ ਸ਼ੁਰੂ ਕੀਤੇ ਹਨ। ਇਹ ਗ੍ਰਿਡ ਪ੍ਰੋਜੈਕਟ 7.6 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ। ਵਧੀ ਹੋਈ ਸਮਰੱਥਾ ਖਪਤਕਾਰਾਂ ਦੀ ਬਿਹਤਰ ਤਰੀਕੇ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਲਈ ਸਪਲਾਈ ਦੀ ਵਧਦੀ ਮੰਗ ਨੂੰ ਪੂਰਾ ਕਰੇਗੀ।
      ਇਸ ਤੋਂ ਇਲਾਵਾ, ਮੌਜੂਦਾ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਹਰ ਕਲੋਨੀ ਵਿੱਚ 2-3 ਵਾਧੂ ਟ੍ਰਾਂਸਫਾਰਮਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 20 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਖਰੜ ਵਿੱਚ ਵੱਧ ਰਹੇ ਸ਼ਹਿਰੀਕਰਨ ਨੇ ਬਿਜਲੀ ਦੀ ਖਪਤ ਵਿੱਚ ਵਾਧਾ ਕੀਤਾ ਹੈ ਅਤੇ ਇਸ ਲਈ ਬੁਨਿਆਦੀ ਢਾਂਚੇ ਨੂੰ ਵਧਾਉਣ ਦੀ ਲੋੜ ਹੈ।
     ਵਿਧਾਇਕ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਛੱਜੂ ਮਾਜਰਾ ਖੇਤਰ ਵਿੱਚ 66 ਕੇਵੀ ਦਾ ਨਵਾਂ ਗਰਿੱਡ ਬਣਾਉਣ ਦੀ ਤਜਵੀਜ਼ ਹੈ ਜੋ ਅਗਲੇ ਕੁਝ ਮਹੀਨਿਆਂ ਵਿੱਚ ਚਾਲੂ ਹੋ ਜਾਵੇਗਾ। ਇਸੇ ਤਰ੍ਹਾਂ ਮੋਹਾਲੀ ਤੋਂ 66 ਕੇਵੀ ਸੰਨੀ ਐਨਕਲੇਵ ਤੱਕ 66 ਕੇਵੀ ਲਾਈਨ ਨੂੰ ਵੀ ਵਧੀ ਹੋਈ ਸਮਰੱਥਾ ਨਾਲ ਬਦਲਣ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਗਰਿੱਡ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ 220 ਕੇਵੀ ਗਰਿੱਡ ਖਰੜ ਵਿਖੇ ਦੋ ਨਵੇਂ ਟਰਾਂਸਫਾਰਮਰ ਵੀ ਲਗਾਏ ਗਏ ਹਨ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਹ ਕੰਮ 4 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ।
       ਉਨ੍ਹਾਂ ਕਿਹਾ ਕਿ ਹੁਣ ਤੱਕ ਭਗਵੰਤ ਮਾਨ ਸਰਕਾਰ ਨੇ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਭਗ 30 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਅਗਲੇ ਕੁਝ ਮਹੀਨਿਆਂ ਵਿੱਚ ਵਸਨੀਕਾਂ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ 30-40 ਕਰੋੜ ਰੁਪਏ ਹੋਰ ਖਰਚਣ ਦੀ ਤਜਵੀਜ਼ ਹੈ, ਜਿਸ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾਜਾਵੇਗਾ ਅਤੇ ਸੁਧਾਰਿਆ ਜਾਵੇਗਾ।

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...