Friday, January 3, 2025

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ: ਮੀਤ ਹੇਅਰ

Date:

ਮੀਤ ਹੇਅਰ ਨੇ ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆ ਸਰਕਾਰ ਦੀਆਂ ਛੇ ਮਹੀਨਿਆਂ ਦੀਆਂ ਇਤਿਹਾਸਕ ਪ੍ਰਾਪਤੀਆਂ ਗਿਣਵਾਈਆਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ ਹੈ। ਪੰਜਾਬ ਵਿੱਚ ਪੂਰੀ ਤਰ੍ਹਾਂ ਕਾਨੂੰਨ ਦਾ ਰਾਜ਼ ਹੈ ਅਤੇ ਅਮਨ-ਕਾਨੂੰਨ ਨਾਲ ਖਿਲਵਾੜ ਕਰਨ ਵਾਲੇ ਕਿਸੇ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆ ਸੰਬੋਧਨ ਕਰਦਿਆਂ ਕਹੀ। Bhagwant Mann led State government

ਮੀਤ ਹੇਅਰ ਨੇ ਸੂਬਾ ਸਰਕਾਰ ਦੀਆਂ ਛੇ ਮਹੀਨਿਆਂ ਦੀਆਂ ਇਤਿਹਾਸਕ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਪਹਿਲੇ ਛੇ ਮਹੀਨਿਆਂ ਵਿੱਚ ਹੀ ਉਹ ਵੱਡੇ ਕੰਮ ਕਰ ਦਿੱਤੇ ਜੋ ਪਿਛਲੀਆਂ ਸਰਕਾਰਾਂ ਨੇ ਪੰਜ ਸਾਲ ਦੌਰਾਨ ਵੀ ਨਹੀਂ ਕਰਦੀਆਂ।ਪੰਜਾਬ ਵਿੱਚ ਪਹਿਲਾਂ ਵੋਟਾਂ ਵਾਲੇ ਸਾਲ ਹੀ ਥੋੜ੍ਹੇ ਬਹੁਤੇ ਕੰਮ ਕੀਤੇ ਜਾਂਦੇ ਸਨ। Bhagwant Mann led State government

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਛੇ ਮਹੀਨਿਆਂ ਵਿੱਚ ਹੀ 600 ਯੂਨਿਟ ਮੁਫ਼ਤ ਬਿਜਲੀ, 500 ਤੋਂ ਵੱਧ ਆਮ ਆਦਮੀ ਕਲੀਨਿਕ, ਨਾਜਾਇਜ਼ ਕਬਜ਼ੇ ਛੁਡਵਾਏ, 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਦੇਣਾ, 26000 ਤੋਂ ਵੱਧ ਸਰਕਾਰੀ ਨੌਕਰੀਆਂ, ਇਕ ਵਿਧਾਇਕ, ਇਕ ਪੈਨਸ਼ਨ ਜਿਹੇ ਵੱਡੇ ਫ਼ੈਸਲੇ ਕੀਤੇ।ਆਉਣ ਵਾਲੇ ਸਮੇਂ ਵਿੱਚ 150 ਜਨਤਕ ਖੱਡਾਂ ਤੇ 100 ਕਮਰਸ਼ੀਅਲ ਖੱਡਾਂ ਤੋਂ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਦੇਣ ਦਾ ਟੀਚਾ ਹੈ। ਪੰਜਾਬ ਵਿੱਚ ਰੋਜ਼ਾਨਾ ਮਜ਼ਦੂਰਾਂ ਨੂੰ ਰੇਤੇ ਦੀ ਭਰਾਈ ਲਈ ਚੰਗੇ ਪੈਸੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਦਿੱਤੇ ਕਮਰਸ਼ੀਅਲ ਖੱਡਾਂ ਦੇ ਠੇਕੇ ਜਲਦ ਖਤਮ ਹੋਣਗੇ। ਸੂਬਾ ਸਰਕਾਰ 100 ਕਮਰਸ਼ੀਅਲ ਖੱਡਾਂ ਤੋਂ ਵੀ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਆਮ ਲੋਕਾਂ ਨੂੰ ਰੇਤਾ ਮਿਲਣ ਲੱਗੇਗਾ। ਹੁਣ 32 ਜਨਤਕ ਖੱਡਾਂ ਤੋਂ ਲੋਕਾਂ ਨੂੰ ਟਰੈਕਟਰ-ਟਰਾਲੀ ਰਾਹੀਂ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਮਿਲ ਰਿਹਾ ਹੈ। ਇਹ ਜਨਤਕ ਖੱਡਾਂ ਦੀ ਗਿਣਤੀ ਵੀ 150 ਕਰਨ ਦਾ ਟੀਚਾ ਹੈ।ਮੁੱਖ ਮੰਤਰੀ ਵੱਲੋਂ ਮਾਓ ਸਾਹਿਬ ਵਿਖੇ ਜਨਤਕ ਖੱਡ ਦਾ ਉਦਘਾਟਨ ਕੀਤਾ ਗਿਆ, ਉੱਥੋਂ ਰੋਜ਼ਾਨਾ 200 ਟਰਾਲੀ ਲੋਕ ਭਰ ਕੇ ਜਾ ਰਹੇ ਹਨ। ਇਸ ਨਾਲ ਕਿਰਤੀਆਂ ਨੂੰ ਵੀ ਦਿਨ ਵਿੱਚ ਚੰਗੀ ਕਮਾਈ ਹੁੰਦੀ ਹੈ। ਪੰਜਾਬ ਵਿੱਚ ਇਸ ਫ਼ੈਸਲੇ ਨਾਲ ਕਹੀਆਂ-ਬੱਠਲਾਂ ਨਾਲ ਰੇਤੇ ਦੀ ਟਰਾਲੀ ਭਰਨ ਵਾਲੀ ਲੇਬਰ ਨੂੰ ਵੱਡਾ ਫ਼ਾਇਦਾ ਹੋਇਆ। Bhagwant Mann led State government

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ਼ ਹੈ ਅਤੇ ਵਿਰੋਧੀਆਂ ਪਾਰਟੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਬਦਨਾਮ ਕਰ ਰਹੇ ਹਨ ਹਾਲਾਂਕਿ ਕਰਾਈਮ ਰੇਟ ਦੇ ਮਾਮਲੇ ਵਿੱਚ ਪੰਜਾਬ 17ਵੇਂ ਸਥਾਨ ਉੱਤੇ ਹੈ। ਉਨ੍ਹਾਂ ਕੌਮੀ ਅਪਰਾਧਕ ਰਿਕਾਰਡ ਦੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਸੂਬਿਆਂ ਵਿੱਚ ਅਪਰਾਧ ਦੀ ਦਰ ਬਹੁਤ ਜ਼ਿਆਦਾ ਹੈ। Bhagwant Mann led State government

ਮੀਤ ਹੇਅਰ ਨੇ ਕਿਹਾ ਕਿ ਵਿਰੋਧੀ ਧਿਰ ਵਿੱਚ ਬੈਠੇ ਕਾਂਗਰਸੀ ਵਿਧਾਇਕ ਪੰਜਾਬ ਨੂੰ ਬਿਨਾਂ ਕਿਸੇ ਕਾਰਨ ਤੇ ਤੱਥ ਤੋਂ ਬਦਨਾਮ ਕਰਨ ਦਾ ਇਕ ਵੀ ਮੌਕਾ ਨਹੀਂ ਛੱਡਦੇ ਪਰ ਉਨ੍ਹਾਂ ਦੀ ਹੀ ਪਾਰਟੀ ਨੇ ਹੀ ਪੰਜਾਬ ਵਿੱਚ 8 ਵਾਰ ਰਾਸ਼ਟਰਪਤੀ ਰਾਜ ਲਗਾਇਆ, ਦਿੱਲੀ ਵਿੱਚ ਸਿੱਖ ਕਤਲੇਆਮ ਅਤੇ ਪੰਜਾਬ ਵਿੱਚ ਕਾਲਾ ਦੌਰ ਲਿਆਂਦਾ।ਪੰਜਾਬ ਵਿੱਚ ਗੈਂਗਸਟਰ ਕਲਚਰ ਪਿਛਲੀਆਂ ਸਰਕਾਰਾਂ ਦੀ ਦੇਣ ਹੈ।

ਮੀਤ ਹੇਅਰ ਨੇ ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆ ਸਰਕਾਰ ਦੀਆਂ ਛੇ ਮਹੀਨਿਆਂ ਦੀਆਂ ਇਤਿਹਾਸਕ ਪ੍ਰਾਪਤੀਆਂ ਗਿਣਵਾਈਆਂ

Also Read : 8 ਮਾਰਚ, 2023 ਲਈ ਜੋਤਸ਼ੀ ਭਵਿੱਖਬਾਣੀ

Share post:

Subscribe

spot_imgspot_img

Popular

More like this
Related