Saturday, January 18, 2025

ਸੁਨੀਲ ਜਾਖੜ ਨੂੰ ਮੁੱਖ ਮੰਤਰੀ ਮਾਨ ਵਲੋਂ ਚੁਣੌਤੀ, ਝਾਂਕੀ ‘ਚ ਕੇਜਰੀਵਾਲ ‘ਤੇ ਮੇਰੀ ਫੋਟੋ ਦਿਖਾਓ ਮੈਂ ਸਿਆਸਤ ਛੱਡ ਦਿਆਂਗਾ

Date:

Bhagwant Mann Vs Sunil Jakhar

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ‘ਤੇ ਵਰ੍ਹੇ। ਪੱਤਰਕਾਰਾਂ ਵੱਲੋਂ ਇੱਕ ਸਵਾਲ ਪੁੱਛਿਆ ਗਿਆ ਕਿ- ਜਾਖੜ ਕਹਿ ਰਹੇ ਹਨ ਕਿ 26 ਜਨਵਰੀ ਨੂੰ ਹੋਣ ਵਾਲੇ ਕੌਮੀ ਸਮਾਗਮ ਤੋਂ ਪੰਜਾਬ ਦੀ ਝਾਂਕੀ ਨੂੰ ਬਾਹਰ ਰੱਖਿਆ ਗਿਆ ਹੈ ਕਿਉਂਕਿ ਉਸ ਝਾਂਕੀ ਵਿੱਚ ਭਗਵੰਤ ਮਾਨ ਅਤੇ ਕੇਜਰੀਵਾਲ ਦੀਆਂ ਤਸਵੀਰਾਂ ਹਨ। ਜਿਸ ਦੇ ਜਵਾਬ ਵਿੱਚ ਮਾਨ ਨੇ ਕਿਹਾ ਕਿ ਜਾਖੜ ਚੈਲੰਜ ਦਿੰਦੇ ਹਨ ਕਿ ਰੱਦ ਕੀਤੀ ਝਾਂਕੀ ‘ਚ ਜੇਕਰ ਅਰਵਿੰਦ ਕੇਜਰੀਵਾਲ ਜਾਂ ਭਗਵੰਤ ਸਿੰਘ ਮਾਨ ਦੀ ਫੋਟੋ ਲਗਾਈ ਗਈ ਤਾਂ ਉਹ ਰਾਜਨੀਤੀ ਛੱਡ ਦੇਣਗੇ।

ਮਾਨ ਨੇ ਕਿਹਾ ਕਿ ਜਾਖੜ ਹੁਣੇ ਹੀ ਭਾਜਪਾ ਵਿਚ ਸ਼ਾਮਲ ਹੋਏ ਹਨ। ਉਹ ਅਜੇ ਪੂਰੀ ਤਰ੍ਹਾਂ ਝੂਠ ਬੋਲਣਾ ਨਹੀਂ ਜਾਣਦੇ। ਕੱਲ੍ਹ ਜਦੋਂ ਜਾਖੜ ਝੂਠ ਬੋਲ ਰਹੇ ਸਨ ਤਾਂ ਉਨ੍ਹਾਂ ਦੇ ਬੁੱਲ ਕੰਬ ਰਹੇ ਸਨ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ‘ਚ ਨੇਤਾਵਾਂ ਨੂੰ ਲਿਖਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਨੇਤਾ ਉਹੀ ਪੜ੍ਹਦੇ ਹਨ ਅਤੇ ਭਾਸ਼ਣ ਦਿੰਦੇ ਹਨ।

ਇਹ ਵੀ ਪੜ੍ਹੋ: ਕੈਨੇਡਾ ‘ਚ ਭਾਰਤੀ ਮੂਲ ਦੇ ਵਿਅਕਤੀ ਦੇ ਘਰ ‘ਤੇ ਹਮਲਾ, ਪਿਤਾ ਹਿੰਦੂ ਮੰਦਰ ਦੇ ਪ੍ਰਧਾਨ

ਮਾਨ ਨੇ ਕਿਹਾ ਕਿ 26 ਜਨਵਰੀ ਜਾਂ 15 ਅਗਸਤ ਨੂੰ ਭਗਵੰਤ ਮਾਨ ਜਾਂ ਅਰਵਿੰਦ ਕੇਜਰੀਵਾਲ ਕਦੇ ਵੀ ਸ਼ਹੀਦਾਂ ਦੇ ਬਰਾਬਰ ਆਪਣੀਆਂ ਤਸਵੀਰਾਂ ਨਹੀਂ ਲਗਾ ਸਕਦੇ। ਉਨ੍ਹਾਂ ਕਿਹਾ ਕਿ ਪੀਏਯੂ ਵਿੱਚ ਵੀ ਇਸੇ ਕਾਰਨ ਬਹਿਸ ਦਾ ਆਯੋਜਨ ਕੀਤਾ ਗਿਆ ਸੀ ਤਾਂ ਜੋ ਛੋਟੇ ਝਗੜਿਆਂ ਨੂੰ ਹੱਲ ਕੀਤਾ ਜਾ ਸਕੇ। ਪਰ ਜਾਖੜ ਸਾਹਿਬ ਬਹਿਸ ਵਿੱਚ ਨਹੀਂ ਆਏ।

20 ਜਨਵਰੀ ਨੂੰ ਪੰਜਾਬ ਭਵਨ ਦਿੱਲੀ ਵਿਖੇ ਰੱਖੀ ਜਾਵੇਗੀ ਝਾਕੀ

ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਤੋਂ ਪਹਿਲਾਂ 26 ਜਨਵਰੀ ਨੂੰ 9 ਵਾਰ ਪੰਜਾਬ ਦੀ ਝਾਂਕੀ ਨਹੀਂ ਦਿਖਾਈ ਗਈ। 9 ਸਾਲਾਂ ‘ਚ 5 ਤੋਂ 7 ਵਾਰ ਜਾਖੜ ਦੀ ਸਰਕਾਰ ਜ਼ਰੂਰ ਆਈ ਹੋਵੇਗੀ। ਉਨ੍ਹਾਂ ਨੇ ਉਸ ਸਮੇਂ ਵਿਰੋਧ ਕਿਉਂ ਨਹੀਂ ਕੀਤਾ? ਮਾਨ ਨੇ ਕਿਹਾ ਕਿ ਵੱਡਾ ਫੈਸਲਾ ਲਿਆ ਗਿਆ ਹੈ ਕਿ 20 ਜਨਵਰੀ ਨੂੰ ਪੰਜਾਬ ਦੀ ਝਾਂਕੀ ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲਿਜਾਈ ਜਾਵੇਗੀ।

ਰੋਜ਼ਾਨਾ ਦਿੱਲੀ ਦੀਆਂ ਸੜਕਾਂ ‘ਤੇ ਝਾਕੀ ਕੱਢੀ ਜਾਵੇਗੀ। ਮਾਨ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਮਰਜ਼ੀ ਮੁਤਾਬਕ ਕੰਮ ਨਹੀਂ ਕਰਨ ਦਿੱਤਾ ਜਾਵੇਗਾ। ਹੁਣ ਦੇਸ਼ ਦੇ ਹਾਲਾਤ ਇਹ ਬਣ ਗਏ ਹਨ ਕਿ ਮੋਦੀ ਸ਼ਹੀਦਾਂ ਦੀ ਝਾਂਕੀ ਦੀ ਚੋਣ ਕਰਨਗੇ। Bhagwant Mann Vs Sunil Jakhar

Share post:

Subscribe

spot_imgspot_img

Popular

More like this
Related