Saturday, December 28, 2024

ਪੰਜਾਬ ‘ਚ ਮੁੜ ਹੜ੍ਹਾਂ ਦੀ ਮਾਰ: ਅੱਠ-ਅੱਠ ਫੁੱਟ ਖੁੱਲ੍ਹੇ ਭਾਖੜਾ ਡੈਮ ਦੇ ਫਲੱਡ ਗੇਟ

Date:

Bhakhra Dam Floofd Gate: ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਬਾਅਦ ਭਾਖੜਾ ਡੈਮ ਵਿੱਚ ਪਾਣੀ ਲਗਾਤਾਰ ਵੱਧ ਰਿਹਾ ਹੈ। ਜਿਸ ਤੋਂ ਬਾਅਦ ਅਗਲੇ 5 ਦਿਨਾਂ ਲਈ ਡੈਮ ਦੇ ਗੇਟ 8-8 ਫੁੱਟ ਖੋਲ੍ਹ ਦਿੱਤੇ ਗਏ ਹਨ। ਭਾਖੜਾ ਪ੍ਰਬੰਧਕਾਂ ਅਨੁਸਾਰ ਮੰਗਲਵਾਰ ਨੂੰ 35 ਸਾਲਾਂ ਬਾਅਦ ਭਾਖੜਾ ਡੈਮ ਦੇ ਫਲੱਡ ਗੇਟ 10-10 ਫੁੱਟ ਖੋਲ੍ਹਣੇ ਪਏ ਹਨ।

ਇਸ ਫੈਸਲੇ ਪਿੱਛੋਂ ਦਰਿਆਵਾਂ ਨੇੜਲੇ ਪਿੰਡਾਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਗਿਆ ਹੈ। ਫਲੱਡ ਗੇਟ ਅੱਠ ਫੁੱਟ ਖੁੱਲ੍ਹੇ ਰਹਿਣਗੇ। ਖਤਰੇ ਵਾਲੇ ਇਲਾਕਿਆਂ ਵਿਚ ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਗੇਟ ਖੋਲ੍ਹਣ ਦੇ ਬਾਵਜੂਦ ਪਾਣੀ ਦਾ ਪੱਧਰ 1677 ਫੁੱਟ ਹੈ। ਖਤਰੇ ਦੇ ਨਿਸ਼ਾਨ ਤੋਂ ਸਿਰਫ 3 ਫੁੱਟ ਹੇਠਾਂ ਹੈ।

ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਦਹਿਸ਼ਤ ਫੈਲ ਗਈ ਹੈ। ਸਤਲੁਜ ਦਰਿਆ ਦਾ ਪਾਣੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਹਰਸਾ ਬੇਲਾ, ਚੰਦਪੁਰ, ਗੱਜਪੁਰ, ਹਰੀਵਾਲ, ਮਹਿੰਦਲੀ ਕਲਾਂ, ਬੇਲਾ ਧਿਆਨੀ, ਭਲਾਣ, ਪੱਤੀ ਦੁਲਚੀ ਹੋਰ ਪਿੰਡਾਂ ਵਿੱਚ ਦਾਖਲ ਹੋ ਗਿਆ ਹੈ। ਸਤਲੁਜ ਦਰਿਆ ਦੇ ਨਾਲ ਲਗਦੇ ਹੋਰ ਬਹੁਤ ਸਾਰੇ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਦਾਖਲ ਹੋ ਗਿਆ।

ਇਹ ਵੀ ਪੜ੍ਹੋ: ਚੇਤਾ ਸਿੰਘ ਫਿਲਮ ਦੀ ਸਟਾਰ ਕਾਸਟ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੀ

ਐੱਨਡੀਆਰਐੱਫ ਦੀਆਂ ਟੀਮਾਂ ਵੱਲੋ ਲੋਕਾਂ ਨੂੰ ਹੜ੍ਹ ਦੇ ਪਾਣੀ ਵਿੱਚੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਹਰਸਾ ਬੇਲਾ ਵਿਖੇ ਬੀਤੀ ਰਾਤ ਤੋਂ ਪਾਣੀ ਵਿੱਚ ਘਿਰੇ 17 ਵਿਅਕਤੀਆਂ ਨੂੰ ਸਮਾਜ ਸੇਵੀ ਲੋਕਾਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।Bhakhra Dam Floofd Gate:

ਪੰਜਾਬ ਦੇ ਮੁੱਖ ਮੰਤਰੀ ਨੇ ਵੀ ਟਵੀਟ ਕਰਕੇ ਇਸ ਮਾਮਲੇ ਉੱਤੇ ਜਾਣਕਾਰੀ ਸਾਝੇਂ ਕਰਦੇ ਹੋਏ ਲਿਖਿਆ ਕਿ “ਪੰਜਾਬ ਵਿੱਚ ਹੜ੍ਹ ਦੀ ਸਥਿਤੀ ਬਿਲਕੁੱਲ ਕੰਟਰੋਲ ਵਿੱਚ ਹੈ ..ਮੈਂ ਖੁਦ ਅਤੇ ਮੇਰੇ ਅਫਸਰ ਹਿਮਾਚਲ ਸਰਕਾਰ ਅਤੇ BBMB ਨਾਲ ਹਰ ਵਕਤ ਸੰਪਰਕ ਵਿੱਚ ਹਾਂ.. ਪੌਂਗ ਅਤੇ ਰਣਜੀਤ ਸਾਗਰ ਡੈਮ ਕੰਟਰੋਲ ਚ ਨੇ..ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨੀ ਸਾਡਾ ਫਰਜ਼ ਹੈ..ਕੁਦਰਤੀ ਆਫ਼ਤ ਹੈ ਸਭ ਮਿਲ ਕੇ ਇਸਦਾ ਸਾਹਮਣਾ ਕਰਾਂਗੇ…ਲੋਕਾਂ ਦੀ ਸਰਕਾਰ ਲੋਕਾਂ ਦੇ ਨਾਲ..”

CM ਮਾਨ ਦਾ ਟਵੀਟ

ਉੱਧਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਡਿਪਟੀ ਕਮਿਸ਼ਨਰ, ਐੱਸਐੱਸਪੀ, ਐੱਸਡੀਐੱਮਜ਼ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਐੱਨਡੀਆਰਐੱਫ ਦੀਆਂ ਟੀਮਾਂ ਸਮੇਤ ਪ੍ਰਭਾਵਿਤ ਪਿੰਡਾਂ ਵਿੱਚ ਖੁਦ ਪਹੁੰਚ ਕੇ ਹੜ੍ਹ ਵਿੱਚ ਘਿਰੇ ਲੋਕਾਂ ਦੀ ਮੱਦਦ ਕਰ ਰਹੇ ਹਨ

ਇਸ ਦੇ ਨਾਲ ਹੀ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਸਮੀਖਿਆ ਮੀਟਿੰਗ ਕੀਤੀ। ਜਿਸ ਦੌਰਾਨ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਨਿਰੰਤਰ ਡਰੋਨ ਰਾਹੀਂ ਸਰਵੇਖਣ ਕਰਨ ਲਈ ਕਿਹਾ ਤਾਂ ਜੋ ਨੁਕਸਾਨੇ ਗਏ ਰਸਤਿਆਂ ਸੜਕਾਂ ਦੀ ਅਸਲ ਹਾਲਤ ਦਾ ਪਤਾ ਲਗਾਇਆ ਸਕੇ। ਉਨ੍ਹਾਂ ਕਿਹਾ ਜਦੋਂ ਵੀ ਕਿਸੇ ਇਲਾਕਾ ਵਿਚ ਪਾਣੀ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਦਿੱਤੀ ਜਾਵੇ ਜਿਸ ਨਾਲ ਜਲਦ ਰਾਹਤ ਕਾਰਜ ਚਲਾਏ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਅਫ਼ਸਰਾਂ ਨੂੰ ਹਿਦਾਇਤ ਕੀਤੀ ਪਿੰਡਾਂ ਵਿਚ ਨਿਰੰਤਰ ਅਨਾਊਂਸਮੈਂਟ ਕਰਵਾਈ ਜਾਵੇ ਜਿਸ ਵਿਚ ਸੰਭਾਵੀ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਨੂੰ ਸਮੇਂ ਰਹਿੰਦੇ ਖਾਲੀ ਕਰਵਾਇਆ ਜਾ ਸਕੇ। ਪ੍ਰਭਾਵਿਤ ਹੜ੍ਹ ਪੀੜ੍ਹਤਾਂ ਨੂੰ ਸਿਹਤ ਸੇਵਾਵਾਂ ਮੁੱਹਈਆ ਕਰਵਾਉਣ ਲਈ ਵਿਸ਼ੇਸ਼ ਤੌਰ ਉੱਤੇ ਮੈਡੀਕਲ ਕੈਂਪ ਲਗਾਏ ਜਾਣ ਅਤੇ ਜ਼ਰੂਰਤਮੰਦਾਂ ਨੂੰ ਮੁਫ਼ਤ ਦਵਾਈਆਂ ਦੇਣਾ ਯਕੀਨੀ ਕੀਤਾ ਜਾਵੇ।

ਇਸ ਦੇ ਨਾਲ ਹੀ ਰੂਪਨਗਰ ਜ਼ਿਲ੍ਹੇ ਨੇ ਬਚਾਅ ਕਾਰਜਾ ਲਈ ਵੱਖ ਵੱਖ ਫੱਲਡ ਕੰਟਰੋਲ ਰੂਮ ਵੀ ਬਣਾਏ ਹਨ।Bhakhra Dam Floofd Gate:

Share post:

Subscribe

spot_imgspot_img

Popular

More like this
Related