Saturday, January 25, 2025

ਪੰਜਾਬ ਅਮੀਰ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ: ਚੇਤਨ ਸਿੰਘ ਜੌੜਾ ਮਾਜਰਾ

Date:

ਗਿੱਧਾ-ਭੰਗੜਾ ਅਤੇ ਹੋਰ ਕਲਾਵਾਂ ਪੰਜਾਬ ਦੇ ਸੱਭਿਆਚਾਰ ਦੀ ਅਹਿਮ ਪੂੰਜੀ: ਚੇਤਨ ਸਿੰਘ ਜੌੜਾਮਾਜਰਾ

BHANGRA IMPORTANT ASSET PUNJAB ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਸੂਬਾ ਬਣਾਉਣ ਅਤੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹਨ ਇਸ ਲਈ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੀ ਸੁਰੱਖਿਅਤ ਅਤੇ ਪ੍ਰਫੁੱਲਤ ਕਰਨ ਦੀ ਲੋੜ ਹੈ। ਇਹ ਵਿਚਾਰ ਅੱਜ ਇਥੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਪੰਜਾਬ ਕਲਾ ਭਵਨ, ਸੈਕਟਰ-16, ਚੰਡੀਗੜ੍ਹ ਵਿਖੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੌਰਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪ੍ਰਗਟਾਏ।
ਪੰਜਾਬ ਸਕੱਤਰੇਤ ਕਲਚਰਲ ਸੋਸਾਇਟੀ (ਰਜਿ.) ਵੱਲੋਂ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ‘ਬੋਲ ਪੰਜਾਬ ਦੇ-2023’ ਸਮਾਗਮ ਕਰਵਾਇਆ ਗਿਆ ਜੋ ਸ੍ਰੀ ਜਗਦੀਸ਼ ਸਿੰਘ ਜੱਗੀ, ਭੰਗ, ਸਟੇਜ ਅਤੇ ਫਿਲਮ ਕਲਾਕਾਰ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। BHANGRA IMPORTANT ASSET PUNJAB
ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਅਮਰਪਾਲ ਸਿੰਘ ਆਈ.ਏ.ਐਸ. ਨੇ ਕੀਤੀ ਜਦਕਿ ਸਲਿੰਦਰ ਕੌਰ ਡਾਇਰੈਕਟਰ ਬਾਗਬਾਨੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਮਲਵਈ ਗਿੱਧਾ ਪੇਸ਼ ਕੀਤਾ ਗਿਆ। ਇਸ ਮਲਵਈ ਗਿੱਧੇ ਵਿੱਚ ਜਸਪ੍ਰੀਤ ਰੰਧਾਵਾ, ਕੁਲਵੰਤ ਸਿੰਘ, ਰਵਿੰਦਰ ਸਿੰਘ, ਸਰਬਜੀਤ ਸਿੰਘ ਤੇ ਹੋਰਨਾਂ ਨੇ ਖੂਬ ਰੰਗ ਬੰਨ੍ਹਿਆ।
ਰੁਪਿੰਦਰ ਪਾਲ ਰੂਪੀ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਇੱਕ ਲਘੂ ਨਾਟਕ “ਫ਼ਾਈਲ ਦੀ ਕਸਮ” ਪੇਸ਼ ਕੀਤਾ ਗਿਆ ਜੋ ਇੱਕ ਅਫ਼ਸਰ ਅਤੇ ਮੁਲਾਜ਼ਮਾਂ ਦਰਮਿਆਨ ਰਿਸ਼ਤੇ ਨੂੰ ਦਰਸਾਉਂਦਾ ਹੈ। ਇਸ ਲਘੂ ਨਾਟਕ ਵਿੱਚ ਰੁਪਿੰਦਰ ਪਾਲ ਰੂਪੀ, ਕਮਲ ਸ਼ਰਮਾ, ਸੁਖਜੀਤ ਕੋਰ ਸੁੱਖੀ, ਦਵਿੰਦਰ ਜੁਗਨੀ, ਸਰਬਜੀਤ ਸਿੰਘ, ਗੁਰਿੰਦਰ ਸਿੰਘ, ਸਰਿਤਾ ਸ਼ਰਮਾ, ਅਮਨਦੀਪ ਕੌਰ ਅਤੇ ਜਗਦੀਪ ਸਿੰਘ ਨੇ ਆਪਣੀ ਹਾਸਰਸ ਪੇਸ਼ਕਾਰੀ ਨਾਲ ਵਾਹ ਵਾਹ ਖੱਟੀ। ਇਸ ਦੇ ਨਾਲ ਹੀ ਸੰਦੀਪ ਕੰਬੋਜ, ਲਖਵਿੰਦਰ ਲੱਖੀ, ਕੰਚਨ ਭੱਲਾ, ਗਗਨਦੀਪ ਸਿੰਘ, ਨਵਦੀਪ ਸਿੰਘ, ਸਰਿਤਾ ਸ਼ਰਮਾ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਮਨ ਮੋਹ ਲਿਆ।
ਪ੍ਰੋਗਰਾਮ ਦੇ ਅੰਤ ਵਿੱਚ ਪਦਮ ਭੂਸ਼ਨ ਗੁਰਮੀਤ ਬਾਵਾ ਦੀ ਧੀ ਗਲੋਰੀ ਬਾਵਾ ਨੇ ਰੰਗ ਬੰਨ੍ਹਿਆ। ਉਹਨਾਂ ਨੇ ਮਿਰਜ਼ਾ, ਜੁਗਨੀ ਅਤੇ ਹੋਰ ਬਹੁਤ ਸਾਰੇ ਲੋਕ ਗੀਤ ਗਾ ਕੇ ਪ੍ਰੋਗਰਾਮ ਨੂੰ ਸਿਖਰ ‘ਤੇ ਪਹੁੰਚਾਇਆ। ਇਸ ਉਪਰੰਤ ਸੁਸਾਇਟੀ ਦੇ ਪ੍ਰਧਾਨ ਰੁਪਿੰਦਰ ਪਾਲ ਰੂਪੀ ਅਤੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਅਤੇ ਦਵਿੰਦਰ ਸਿੰਘ ਜੁਗਨੀ ਤੇ ਬਲਬੀਰ ਸਿੰਘ ਨੇ ਹਾਜ਼ਰੀਨ ਅਤੇ ਮਹਿਮਾਨਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ। BHANGRA IMPORTANT ASSET PUNJAB

“ਫ਼ਾਈਲ ਦੀ ਕਸਮ”

Also Read : ਰਾਸ਼ੀਫਲ ਅੱਜ, ਫਰਵਰੀ 27, 2023

Share post:

Subscribe

spot_imgspot_img

Popular

More like this
Related

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ

ਚੰਡੀਗੜ੍ਹ, 25 ਜਨਵਰੀ ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ...

ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਮਾਨਸਾ, 25 ਜਨਵਰੀ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ...

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ

ਹੁਸ਼ਿਆਰਪੁਰ, 25 ਜਨਵਰੀ: ਵਧੀਕ  ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ...