Bharat Bhushan Ashu Scam:
ਵਿਜੀਲੈਂਸ ਨੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦੇ ਦੋਸ਼ੀ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਇੱਕ ਹੋਰ ਕਰੀਬੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇੱਕ ਮੁਲਜ਼ਮ ਫਰਾਰ ਹੈ। ਇਹ ਮਾਮਲਾ ਕਾਫੀ ਸੁਰਖੀਆਂ ‘ਚ ਰਿਹਾ। ਇਸੇ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਇਸ ਝੋਨਾ ਘਪਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਕਾਲੂ ਰਾਮ ਵਾਸੀ ਨਈ ਅਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ।
ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਲੂ ਰਾਮ ਦੇ ਪੰਜਾਬ ਦੇ ਖੁਰਾਕ ਸਪਲਾਈ ਵਿਭਾਗ ਦੇ ਮੁਅੱਤਲ ਡਿਪਟੀ ਡਾਇਰੈਕਟਰ ਅਤੇ ਭਗੌੜੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਕਤ ਵਿਭਾਗ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਜ਼ਦੀਕੀ ਸਬੰਧ ਸਨ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਾਲੂ ਰਾਮ ਦੂਜੇ ਰਾਜਾਂ ਤੋਂ ਝੋਨਾ ਜਾਅਲੀ ਬਿੱਲਾਂ ਨਾਲ ਖਰੀਦ ਕੇ ਰਾਈਸ ਮਿੱਲਰ ਕ੍ਰਿਸ਼ਨ ਲਾਲ ਅਤੇ ਸੁਰਿੰਦਰ ਕੁਮਾਰ ਧੋਤੀਵਾਲਾ ਨੂੰ ਮੁਹੱਈਆ ਕਰਵਾਉਂਦਾ ਸੀ।
ਇਹ ਵੀ ਪੜ੍ਹੋ: ਦਿੱਲੀ ਦੀ ਹਵਾ ਦਿਨੋ-ਦਿਨ ਹੋ ਰਹੀ ਹੈ ਜ਼ਹਿਰੀਲੀ, AQI 500 ਤੋਂ ਪਾਰ
ਇਸ ਕੇਸ ਦੇ 16 ਮੁਲਜ਼ਮਾਂ ਵਿੱਚੋਂ 11 ਮੁਲਜ਼ਮਾਂ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਅਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ ਅਤੇ ਸੁਰਿੰਦਰ ਕੁਮਾਰ ਧੋਤੀਵਾਲਾ (ਤਿੰਨੋਂ ਕਮਿਸ਼ਨ ਏਜੰਟ), ਡੀਐਫਐਸਸੀ ਹਰਵੀਨ ਸ਼ਾਮਲ ਹਨ। ਕੌਰ ਅਤੇ ਸੁਖਵਿੰਦਰ ਸਿੰਘ ਗਿੱਲ ਸ਼ਾਮਲ ਹਨ।ਇਸ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਨਿੱਜੀ ਸਹਾਇਕ ਪੰਕਜ ਉਰਫ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਡੀ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। Bharat Bhushan Ashu Scam:
ਦੋ ਹੋਰ ਮੁਲਜ਼ਮ ਸੁਰਿੰਦਰ ਬੇਰੀ ਡੀ.ਐਫ.ਐਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀ.ਐਮ.ਪਨਸਪ ਨੂੰ ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ, ਜਦਕਿ ਦੋਸ਼ੀ ਪਰਮਜੀਤ ਚੇਚੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। ਉਸ ਨੂੰ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਬਹੁ ਚਰਚਿਤ ਕੇਸ ਦੇ ਇੱਕ ਹੋਰ ਮੁੱਖ ਮੁਲਜ਼ਮ ਰਾਕੇਸ਼ ਸਿੰਗਲਾ ਨੂੰ ਪਹਿਲਾਂ ਹੀ ਅਦਾਲਤ ਵੱਲੋਂ ਭਗੌੜਾ ਐਲਾਨਿਆ ਜਾ ਚੁੱਕਾ ਹੈ।
Bharat Bhushan Ashu Scam: