Sunday, January 19, 2025

ਨਰਸਿਮਹਾ ਰਾਓ ਸਮੇਤ 4 ਸ਼ਖਸੀਅਤਾਂ ਨੂੰ ਮਰਨ ਉਪਰੰਤ ਮਿਲਿਆ ਭਾਰਤ ਰਤਨ

Date:

Bharat Ratna Award Ceremony

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਚਾਰ ਸ਼ਖਸੀਅਤਾਂ ਨੂੰ ਮਰਨ ਉਪਰੰਤ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਨ੍ਹਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਅਤੇ ਖੇਤੀ ਵਿਗਿਆਨੀ ਡਾ.ਐਮ.ਐਸ.ਸਵਾਮੀਨਾਥਨ ਸ਼ਾਮਲ ਹਨ।

ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ 31 ਮਾਰਚ ਨੂੰ ਭਾਰਤ ਰਤਨ ਦਿੱਤਾ ਜਾਵੇਗਾ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਐਤਵਾਰ ਨੂੰ ਅਡਵਾਨੀ ਦੇ ਘਰ ਉਨ੍ਹਾਂ ਦਾ ਸਨਮਾਨ ਕਰਨ ਲਈ ਨਿੱਜੀ ਤੌਰ ‘ਤੇ ਜਾਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਮੌਜੂਦ ਰਹਿਣਗੇ।

ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਅੱਜ ਦੇ ਪ੍ਰੋਗਰਾਮ ਵਿੱਚ ਚਾਰ ਸ਼ਖਸੀਅਤਾਂ ਦੇ ਪਰਿਵਾਰਾਂ ਨੇ ਇਹ ਸਨਮਾਨ ਪ੍ਰਾਪਤ ਕੀਤਾ। ਨਰਸਿਮਹਾ ਰਾਓ ਦੇ ਪੁੱਤਰ ਪੀਵੀ ਪ੍ਰਭਾਕਰ ਰਾਓ, ਚੌਧਰੀ ਚਰਨ ਸਿੰਘ ਦੇ ਪੋਤੇ ਜਯੰਤ ਚੌਧਰੀ, ਕਰਪੂਰੀ ਠਾਕੁਰ ਦੇ ਪੁੱਤਰ ਰਾਮਨਾਥ ਠਾਕੁਰ ਅਤੇ ਐਮਐਸ ਸਵਾਮੀਨਾਥਨ ਦੀ ਬੇਟੀ ਨਿਤਿਆ ਰਾਓ ਨੇ ਰਾਸ਼ਟਰਪਤੀ ਤੋਂ ਸਨਮਾਨ ਪ੍ਰਾਪਤ ਕੀਤਾ।

READ ALSO : ਕਸ਼ਮੀਰੀ ਪ੍ਰਵਾਸੀ ਵੋਟਰਾਂ ਲਈ ਫਾਰਮ-ਐਮ ਅਤੇ ਫਾਰਮ-12-ਸੀ ਜਮ੍ਹਾਂ ਕਰਾਉਣ ਦੀ ਵਿਵਸਥਾ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

ਕੇਂਦਰ ਨੇ ਇਸ ਸਾਲ 5 ਸ਼ਖਸੀਅਤਾਂ ਨੂੰ ਭਾਰਤ ਰਤਨ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ। 2014 ‘ਚ ਸੱਤਾ ਸੰਭਾਲਣ ਤੋਂ ਬਾਅਦ ਮੋਦੀ ਦੇ ਕਾਰਜਕਾਲ ਦੌਰਾਨ ਮਦਨ ਮੋਹਨ ਮਾਲਵੀਆ, ਅਟਲ ਬਿਹਾਰੀ ਵਾਜਪਾਈ, ਪ੍ਰਣਬ ਮੁਖਰਜੀ, ਭੂਪੇਨ ਹਜ਼ਾਰਿਕਾ ਅਤੇ ਨਾਨਾਜੀ ਦੇਸ਼ਮੁਖ ਨੂੰ ਇਹ ਸਨਮਾਨ ਮਿਲਿਆ ਹੈ। 2024 ਦੀਆਂ 5 ਮਸ਼ਹੂਰ ਹਸਤੀਆਂ ਸਮੇਤ ਹੁਣ ਤੱਕ ਇਹ ਸਨਮਾਨ ਹਾਸਲ ਕਰਨ ਵਾਲਿਆਂ ਦੀ ਗਿਣਤੀ 53 ਹੋ ਗਈ ਹੈ।

Bharat Ratna Award Ceremony

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...