Thursday, December 26, 2024

ਪੰਜਾਬ ਵਿਜੀਲੈਂਸ ਦੇ ਰਾਡਾਰ ‘ਤੇ ਬੀਬੀ ਜਗੀਰ ਕੌਰ, ਬੇਗੋਵਾਲ ਡੇਰੇ ‘ਚ ਛਾਪੇਮਾਰੀ

Date:

Bibi Jagir Kaur News:

ਚੰਡੀਗੜ੍ਹ-  SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੀ ਇਨੀ ਦਿਨੀਂ ਵਿਜੀਲੈਂਸ ਦੀ ਰਡਾਰ ਉਤੇ ਹੈ। ਬੀਤੇ ਦਿਨ ਵਿਜੀਲੈਂਸ ਦੀ ਇਕ ਟੀਮ ਬੀਬੀ ਜਗੀਰ ਕੌਰ ਦੇ ਡੇਰੇ ਬੇਗੋਵਾਲ ਪਹੁੰਚਦੀ ਹੈ ਤੇ ਕੋਈ ਜ਼ਮੀਨ ਦੇ ਮਾਮਲੇ ਚ ਪੁਛਗਿੱਛ ਕੀਤੀ ਗਈ ਹੈ। ਵਿਜੀਲੈਂਸ ਨੇ ਮੌਕੇ ਤੇ ਜਾਕੇ ਉਹ ਜ਼ਮੀਨ ਵੀ ਦੇਖੀ। ਨਗਰ ਪੰਚਾਇਤ ਬੇਗੋਵਾਲ ਦਾ ਇਸ ਮਾਮਲੇ ਨਾਲ ਸਬੰਧ ਹੈ।

ਪੰਜਾਬ ਮਾਰਕਫੈੱਡ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਤੋਂ ਬਾਅਦ ਹੁਣ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ ਵਿਜੀਲੈਂਸ ਦੇ ਰਡਾਰ ‘ਤੇ ਹਨ। ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ ਨੇ ਬੀਬੀ ਜਗੀਰ ਕੌਰ ਦੇ ਡੇਰੇ ‘ਤੇ ਛਾਪਾ ਮਾਰਿਆ। ਟੀਮ ਨੇ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਅਤੇ ਜਾਂਚ ਕੀਤੀ। ਹਾਲਾਂਕਿ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੇ ਛਾਪੇਮਾਰੀ ਦੀ ਗੱਲ ਕਬੂਲੀ ਹੈ। ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਡੇਰੇ ਦੀ ਮੁੱਖ ਸੇਵਾਦਾਰ ਵੀ ਹੈ ਅਤੇ ਤਿੰਨ ਮਹੀਨੇ ਪਹਿਲਾਂ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਬਣਾਈ ਸੀ। Bibi Jagir Kaur:

ਵਿਜੀਲੈਂਸ ਟੀਮ ਨੇ ਬੇਗੋਵਾਲ ਸਥਿਤ ਬੀਬੀ ਜਗੀਰ ਕੌਰ ਦੇ ਡੇਰੇ ‘ਤੇ ਛਾਪਾ ਮਾਰਿਆ। ਇਸ ਦੌਰਾਨ ਵਿਜੀਲੈਂਸ ਟੀਮ ਨੇ ਨਗਰ ਪੰਚਾਇਤ ਦੀ ‘ਸਰਕਾਰੀ ਜ਼ਮੀਨ’ ’ਤੇ ਹੋਏ ਕਬਜ਼ਿਆਂ ਸਬੰਧੀ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਕਿਉਂਕਿ ਬੀਬੀ ਜਗੀਰ ਕੌਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਉੱਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਹੈ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਹੈ।

ਇਹ ਵੀ ਪੜ੍ਹੋ: ਨਹੀਂ ਵਧੇਗੀ ਤੁਹਾਡੇ ਬੈਂਕ ਕਰਜ਼ੇ ਦੀ ਕਿਸ਼ਤ, RBI ਨੇ ਲਿਆ ਅਹਿਮ ਫੈਸਲਾ

ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸਬੰਧਤ ਦਸਤਾਵੇਜ਼ਾਂ ਸਮੇਤ ਤਲਬ ਕੀਤਾ ਸੀ। ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੇ ਵਿਜੀਲੈਂਸ ਦੀ ਛਾਪੇਮਾਰੀ ਦੀ ਗੱਲ ਕਬੂਲੀ ਹੈ। ਉਨ੍ਹਾਂ ਸਿਰਫ ਇੰਨਾ ਹੀ ਕਿਹਾ ਕਿ ਟੀਮ ਨੇ ਪੁੱਛਗਿੱਛ ਕੀਤੀ ਹੈ। ਇਹ ਮਾਮਲਾ ਨਗਰ ਪੰਚਾਇਤ ਬੇਗੋਵਾਲ ਨਾਲ ਸਬੰਧਤ ਹੈ। ਉਧਰ ਡੀਐਸਪੀ ਭੁਲੱਥ ਭਾਰਤ ਭੂਸ਼ਨ ਸੈਣੀ ਨੇ ਵੀ ਵਿਜੀਲੈਂਸ ਟੀਮ ਦੇ ਆਉਣ ਦੀ ਗੱਲ ਆਖੀ ਹੈ ਪਰ ਉਨ੍ਹਾਂ ਇਸ ਗੱਲ ਤੋਂ ਅਣਜਾਣਤਾ ਪ੍ਰਗਟਾਈ ਹੈ ਕਿ ਟੀਮ ਦੀ ਅਗਵਾਈ ਕੌਣ ਕਰ ਰਿਹਾ ਸੀ।

28 ਅਗਸਤ, 2023 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ ਛੇ ਹਫ਼ਤਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਵਿੱਚ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਦੀ ਹਰ ਪਹਿਲੂ ਦੀ ਜਾਂਚ ਕਰਨ ਅਤੇ ਨਗਰ ਪੰਚਾਇਤ ਤੋਂ ਇਲਾਵਾ ਸਬੰਧਤ ਵਿਭਾਗਾਂ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਵਾਰਡ ਨੰਬਰ 12 ਬੇਗੋਵਾਲ ਦੇ ਵਸਨੀਕ ਜਾਰਜ ਸ਼ੁਭ ਉਰਫ਼ ਕਮਲ ਨੇ ਦੱਸਿਆ ਕਿ ਉਸ ਨੇ ਅਗਸਤ 2009 ਵਿੱਚ ਬੀਬੀ ਜਗੀਰ ਕੌਰ ਵੱਲੋਂ ਬਣਾਏ ਸੰਤ ਪ੍ਰੇਮ ਸਿੰਘ ਖ਼ਾਲਸਾ ਹਾਈ ਸਕੂਲ ਬੇਗੋਵਾਲ ਅਤੇ ਆਸ-ਪਾਸ ਨਗਰ ਪੰਚਾਇਤ ਦੀ ਕਰੀਬ 22 ਏਕੜ ਜ਼ਮੀਨ ’ਤੇ ਕਬਜ਼ਾ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ। ਜਦੋਂ 2011 ਵਿੱਚ ਕੋਈ ਸੁਣਵਾਈ ਨਾ ਹੋਈ ਤਾਂ ਉਨ੍ਹਾਂ ਨੇ ਇਹ ਮਾਮਲਾ ਲੋਕਪਾਲ ਕੋਲ ਉਠਾਇਆ ਪਰ ਜਦੋਂ ਇੱਥੇ ਵੀ ਕੋਈ ਸੁਣਵਾਈ ਨਾ ਹੋਈ ਤਾਂ ਉਨ੍ਹਾਂ ਨੇ 2014 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ। ਉਨ੍ਹਾਂ ਦੱਸਿਆ ਕਿ ਬੀਬੀ ਜਗੀਰ ਕੌਰ ਨੇ ਸਕੂਲ ਅਤੇ ਡੇਰੇ ਸਮੇਤ ਨਗਰ ਪੰਚਾਇਤ ਬੇਗੋਵਾਲ ਦੀ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। Bibi Jagir Kaur News:

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...