ਅਟਾਰੀ ਹਲਕੇ ਵਿੱਚ ਸਾਈਕਲ ਰੈਲੀਆਂ ਕੱਢੀਆਂ ਗਈਆ

ਅੰਮਿ੍ਰਤਸਰ 15 ਅਪ੍ਰੈਲ 2024 :–ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਟਾਰੀ ਵਿਧਾਨ ਸਭਾ ਹਲਕੇ ਦੇ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁਰਾਦਪੁਰਾ ਸਮੇਤ ਕਈ ਸਕੂਲਾਂ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਸਾਈਕਲ ਰੈਲੀ ਅਲਗ-ਅਲਗ ਪਿੰਡਾ ਅਤੇ ਕਸਬਿਆਂ ਵਿੱਚੋਂ ਗੁਜਰਦੀ ਹੋਈ ਆਮ ਵੋਟਰਾਂ ਨੂੰ 1 ਜੂਨ ਨੂੰ  ਆਪਣੇ ਵੋਟ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਕਰਨ ਦਾ ਸੰਦੇਸ਼ ਦੇ ਰਹੀ ਸੀ।

 ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.-2 ਸ਼੍ਰੀ ਲਾਲ ਵਿਸਵਾਸ ਬੈਂਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।

ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ, ਇਸ ਲਈ ਲੋਕਾਂ ਨੂੰ ਵੱਧ ਚੜ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ। ਇਸ ਮੌਕੇ ਚੋਣ ਕਾਨੰੰੂਗੋ ਹਰਜੀਤ ਕੌਰ, ਵਿਧਾਨ ਸਭਾ ਹਲਕਾ ਅਟਾਰੀ ਦੇ ਸਵੀਪ ਨੋਡਲ ਅਫ਼ਸਰ ਕਰਮਜੀਤ ਸਿੰਘ,ਪਿ੍ਰੰਸੀਪਲ ਅਮਰੀਕ ਸਿੰਘ,ਪਿ੍ਰੰਸੀਪਲ ਅਵਤਾਰ ਸਿੰਘ. ਪਿ੍ਰੰਸੀਪਲ ਮੋਨੀਕਾ ਮੈਣੀ ਅਤੇ ਰਵਿੰਦਰ ਸਿੰਘ ਵੀ ਹਾਜ਼ਰ ਸਨ।

[wpadcenter_ad id='4448' align='none']