Sunday, December 22, 2024

ਕੈਬਨਿਟ ਮੰਤਰੀ ਨੇ ਬੱਚਿਆਂ ਨਾਲ ਬੈਠ ਖਾਧਾ ਮਿਡ ਡੇਅ ਮੀਲ ਦਾ ਖਾਣਾ, ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

Date:

Big announcement about schools
ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐੱਨ. ਐੱਚ. ਏ. ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ ਉੱਤੇ ਮੀਟਿੰਗਾਂ ਕੀਤੀਆਂ ਹਨ। ਜਿਹੜੇ ਵੀ ਛੋਟੇ-ਛੋਟੇ ਮੁੱਦੇ ਦਰਪੇਸ਼ ਹਨ ਉਨ੍ਹਾਂ ਨੂੰ ਜਲਦ ਹੀ ਨਜਿੱਠ ਲਿਆ ਜਾਵੇਗਾ। ਉਨ੍ਹਾਂ ਇਸ ਗੱਲ ਨੂੰ ਮੁੱਢੋਂ ਰੱਦ ਕਰ ਦਿੱਤਾ ਕਿ ਸੂਬੇ ਵਿਚ ਜ਼ਮੀਨਾਂ ਅਧਿਗ੍ਰਹਿਣ ਕਰਨ ਲਈ ਕੋਈ ਸਮੱਸਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਸਬੰਧਤ ਜ਼ਮੀਨਾਂ ਪ੍ਰਾਪਤ ਕਰਕੇ ਐੱਨ. ਐੱਚ. ਏ. ਆਈ. ਨੂੰ ਸਪੁਰਦ ਕਰ ਦਿੱਤੀਆਂ ਜਾਣਗੀਆਂ। ਅੱਜ ਅਚਾਨਕ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ-1 ਸਕੂਲਾਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਨੇਰ ਦਾ ਵੀ ਦੌਰਾ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਹੋਰ ਹਾਜ਼ਰ ਸਨ। ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿਚ ਸੁਧਾਰ ਕਰਨਾ ਹੈ। ਸੂਬੇ ਦੇ ਬਿਹਤਰ ਭਵਿੱਖ ਲਈ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕੱਲੇ ਮੋਗਾ ਸ਼ਹਿਰ ਵਿਚ ਹੀ 3 ਸਕੂਲ ਨਵੇਂ ਬਣਾਏ ਗਏ ਹਨ। ਇਨ੍ਹਾਂ ਸਕੂਲਾਂ ਦੀ ਪਹਿਲਾਂ ਬਹੁਤ ਹੀ ਖਸਤਾ ਹਾਲਤ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਰੇਕ ਸਕੂਲ ਦੀ ਕਾਇਆ ਕਲਪ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।Big announcement about schools

also read :- ਪੰਜਾਬ ਯੂਨੀਵਰਸਿਟੀ ਚੋਣਾਂ ਦਾ ਐਲਾਨ, ਇਸ ਦਿਨ ਹੋਵੇਗੀ ਵੋਟਿੰਗ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਸੂਬੇ ਦੇ ਸਕੂਲਾਂ ਦੇ ਅਧਿਆਪਕ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਇਸੇ ਕਰਕੇ ਹੀ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹੋਰ ਦੇਸ਼ਾਂ ਵਿਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਜੇਕਰ ਸਕੂਲ ਮੁਖੀ ਚੰਗੇ ਹੋਣਗੇ ਤਾਂ ਸਕੂਲ ਦੇ ਨਤੀਜੇ ਵੀ ਵਧੀਆ ਆਉਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਰੁਜ਼ਗਾਰ ਮੁਖੀ ਬਣਾਇਆ ਜਾ ਰਿਹਾ ਹੈ। ਬੱਚਿਆਂ ਨੂੰ ਤਕਨੀਕੀ ਸਿੱਖਿਆ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਕਰਕੇ ਹੀ ਸੂਬੇ ਵਿਚ ਸਕੂਲ ਆਫ ਐਮੀਨੇਂਸ ਖੋਲ੍ਹੇ ਜਾ ਰਹੇ ਹਨ। ਇਨ੍ਹਾਂ ਸਕੂਲਾਂ ਵਿਚ ਹੁਸ਼ਿਆਰ ਬੱਚਿਆਂ ਦੀ ਰੁਚੀ ਨੂੰ ਤਲਾਸ਼ ਕੇ ਉਹਨਾਂ ਨੂੰ ਢੁੱਕਵੀਂ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਰੁਚੀ ਮੁਤਾਬਿਕ ਆਪਣਾ ਖੇਤਰ/ਕਿੱਤਾ ਚੁਣ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰੇ ਦਾ ਮਕਸਦ ਸਕੂਲ ਦੀਆਂ ਲੋੜਾਂ ਨੂੰ ਜਾਣਨਾ ਅਤੇ ਉਨ੍ਹਾਂ ਨੂੰ ਦੂਰ ਕਰਨ ਲਈ ਯਤਨ ਕਰਨਾ ਹੈ। ਇਸ ਮੌਕੇ ਉਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨਾਲ ਬੈਠ ਕੇ ਮਿਡ ਡੇਅ ਮੀਲ ਖਾਧਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸਕੂਲਾਂ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਪ੍ਰਗਟ ਕੀਤੀ।Big announcement about schools

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...