Friday, January 24, 2025

ਸੂਬੇ ਦੇ ਨੌਜਵਾਨ ਕਰ ਲੈਣ ਤਿਆਰੀ, ਜਲਦ ਹੋਣ ਜਾ ਰਿਹਾ ਵੱਡਾ ਐਲਾਨ

Date:

big announcement coming soon
ਮਿਸ਼ਨ ਰੁਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਹੋਰ ਨਵੇਂ ਰਾਹ ਖੋਲ੍ਹੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਹੋਏ ਓਵਰਏਜ ਹੋ ਚੁੱਕੇ ਨੌਜਵਾਨਾਂ ਨੂੰ ਅਡਜਸਟ ਕਰਨ ਦੀ ਸੰਭਾਵਨਾ ਵੀ ਤਲਾਸ਼ੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੈ ਅਤੇ ਜਿੱਤ ਦੀ ਇੱਕੋ-ਇੱਕ ਕੁੰਜੀ ਸਖ਼ਤ ਮਿਹਨਤ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਖ਼ਤ ਮਿਹਨਤ ਕਰਨ ਅਤੇ ਜੀਵਨ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਯਤਨਸ਼ੀਲ ਰਹਿਣ ਤਾਂ ਜੋ ਉਹ ਜੀਵਨ ਵਿਚ ਆਪਣੇ ਮਿੱਥੇ ਟੀਚੇ ਪ੍ਰਾਪਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ 50,000 ਦੇ ਕਰੀਬ ਨੌਜਵਾਨ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।big announcement coming soon

also read :- ਲੁਧਿਆਣਾ ‘ਚ ਜ਼ਬਰਦਸਤ ਹੰਗਾਮਾ, ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਤੁਰੇ ਪ੍ਰਦਰਸ਼ਨਕਾਰੀ

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿਚ ਸਫ਼ਲਤਾ ਹਾਸਲ ਕਰਨ ਲਈ ਪੈਰਾਸ਼ੂਟਾਂ ਦੀ ਬਜਾਏ ਜ਼ਮੀਨ ਨਾਲ ਜੁੜ ਕੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜੇ ਬੰਦੇ ਜ਼ਮੀਨ ਤੋਂ ਉੱਠ ਕੇ ਪੂਰੀ ਦੁਨੀਆ ਜਿੱਤ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਹਨਤਕਸ਼ਾਂ ਲਈ ਸਿਰਫ਼ ਅਸਮਾਨ ਹੀ ਸੀਮਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਕਿ ਸਿੱਧੇ ਅਸਮਾਨ ਤੋਂ ਆਉਣ ਵਾਲੇ ਪੈਰਾਸ਼ੂਟਰਾਂ ਨੇ ਕਦੇ ਨਾ ਕਦੇ ਜ਼ਮੀਨ ‘ਤੇ ਡਿੱਗਣਾ ਹੀ ਹੁੰਦਾ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿਚ ਖਾਲ੍ਹੀ ਹੁੰਦੀਆਂ ਸਾਰੀਆਂ ਅਸਾਮੀਆਂ ਨੂੰ ਨਾਲ ਦੀ ਨਾਲ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪੱਖ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ 50,000 ਦੇ ਕਰੀਬ ਨੌਕਰੀਆਂ ਵਿਚੋਂ ਇਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।big announcement coming soon

Share post:

Subscribe

spot_imgspot_img

Popular

More like this
Related

ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ

ਬਰਨਾਲਾ, 24 ਜਨਵਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਜੋਧਪੁਰ ਵਿਖੇ...

ਫਲਾਂ ਅਤੇ ਸਬਜ਼ੀਆਂ ਦੀ ਕਟਾਈ ਤੋਂ ਬਾਅਦ ਦੇਖਭਾਲ ਅਤੇ ਸਟੋਰੇਜ ਦੇ ਤਰੀਕਿਆਂ ਬਾਰੇ ਸਿਖਲਾਈ ਪ੍ਰੋਗਰਾਮ ਸਮਾਪਤ

ਅਬੋਹਰ 24 ਜਨਵਰੀਡਾ. ਨਚੀਕੇਤ ਕੋਤਵਾਲੀਵਾਲੇ ਡਾਇਰੈਕਟਰ ਆਈ ਸੀ ਏ...

ਨਾਲੇ ਵਿੱਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਬਰਨਾਲਾ, 24 ਜਨਵਰੀ       ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ...

26 ਜਨਵਰੀ ਨੂੰ ਮੰਤਰੀ ਲਾਲਜੀਤ ਸਿੰਘ ਭੁੱਲਰ ਫਾਜ਼ਿਲਕਾ ਵਿਖੇ ਲਹਿਰਾਉਣਗੇ ਝੰਡਾ

ਫਾਜਿਲਕਾ 24 ਜਨਵਰੀਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੂ ਮੰਤਵੀਂ...