Sunday, January 5, 2025

ਮਰਹੂਮ ਸੁਰਜੀਤ ਪਾਤਰ ਦੀ ਯਾਦ ‘ਚ ਸਰਕਾਰ ਦਾ ਵੱਡਾ ਐਲਾਨ

Date:

Big announcement of the government

ਸ਼ਨੀਵਾਰ ਤੜਕਸਾਰ ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਆਖ ਗਏ। ਉਨ੍ਹਾਂ ਨੇ ਲੁਧਿਆਣਾ ਵਿਚ ਆਖ਼ਰੀ ਸਾਹ ਲਏ। ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰੇ ਵਿਚ ਸੁਲਗਦੀ ਵਰਣਮਾਲਾ ਸ਼ਾਮਲ ਹਨ। ਉਨ੍ਹਾਂ ਦਾ ਇਸ ਦੁਨੀਆਂ ਨੂੰ ਛੱਡ ਜਾਣਾ ਸਾਹਿਤ ਜਗਤ ਲਈ ਸਭ ਤੋਂ ਵੱਡਾ ਘਾਟਾ ਹੈ। ਉਥੇ ਹੀ ਪੰਜਾਬੀ ਕਵੀ ਤੇ ​​ਸਾਹਿਤਕਾਰ ਸੁਰਜੀਤ ਪਾਤਰ ਦੀ ਯਾਦ ਵਿਚ ਪੰਜਾਬ ਸਰਕਾਰ ਵੱਲੋਂ ਹਰ ਸਾਲ ਪਾਤਰ ਐਵਾਰਡ ਦਿੱਤਾ ਜਾਵੇਗਾ। ਇਹ ਪੁਰਸਕਾਰ ਉੱਭਰਦੇ ਕਵੀਆਂ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਸਾਰੀ ਯੋਜਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਆਰ ਕੀਤੀ ਗਈ ਹੈ।

ਦੱਸ ਦਈਏ ਕਿ ਅੱਜ ਇਸ ਐਵਾਰਡ ਬਾਰੇ ਰਸਮੀ ਐਲਾਨ ਕੀਤਾ ਜਾਵੇਗਾ। ਪਾਤਰ ਪੁਰਸਕਾਰ ਦੇ ਜੇਤੂ ਨੂੰ ਹਰ ਸਾਲ 1 ਲੱਖ ਰੁਪਏ ਦਾ ਇਨਾਮ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਜਾਵੇਗਾ, ਜਿਸ ਪੁਰਸਕਾਰ ਦੀ ਅਗਵਾਈ ਭਾਸ਼ਾ ਵਿਭਾਗ ਕਰੇਗਾ। ਇਹੀ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਐਵਾਰਡ ਵਿਚ ਸਰਕਾਰ ਕਿਸੇ ਤਰ੍ਹਾਂ ਦਾ ਦਖ਼ਲ ਨਹੀਂ ਦੇਵੇਗੀ। ਇਸ ਲਈ ਇੱਕ ਪੈਨਲ ਬਣਾਇਆ ਜਾਵੇਗਾ, ਜਿਸ ਵਿਚ ਉਭਰਦੇ ਕਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਗ੍ਰੈਜੂਏਸ਼ਨ ਪੱਧਰ ਦੇ ਵਿਦਿਆਰਥੀਆਂ ਲਈ ਇੱਕ ਮੁਕਾਬਲਾ ਵੀ ਕਰਵਾਇਆ ਜਾਵੇਗਾ। ਪ੍ਰਸਿੱਧ ਸ਼ਾਇਰ ਸੁਰਜੀਤ ਸਿੰਘ ਪਾਤਰ ਦਾ ਅੱਜ ਲੁਧਿਆਣਾ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਦੌਰਾਨ ਵੱਡੀ ਗਿਣਤੀ ‘ਚ ਉੱਘੀਆਂ ਸ਼ਖ਼ਸੀਅਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅੰਤਿਮ ਯਾਤਰਾ ਦੌਰਾਨ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ। Big announcement of the government

also read :- ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਦਾ ਸਾਹਿਤ ਦੇ ਖੇਤਰ ਨੂੰ ਬਹੁਤ ਵੱਡਾ ਯੋਗਦਾਨ ਹੈ। ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਕੀਤੀ। ਉਸ ਮਗਰੋਂ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਦਿੱਤੀਆਂ ਅਤੇ ਸੇਵਾਮੁਕਤ ਹੋਏ। ਸੁਰਜੀਤ ਪਾਤਰ ਨੂੰ  2012 ‘ਚ ਪਦਮਸ਼੍ਰੀ ਐਵਾਰਡ ਨਾਲ ਨਿਵਾਜ਼ਿਆ ਗਿਆ। ਉਨ੍ਹਾਂ ਨੂੰ 1979 ਵਿਚ ਪੰਜਾਬ ਸਾਹਿਤ ਅਕਾਦਮੀ ਐਵਾਰਡ, 1993 ਵਿਚ ਸਾਹਿਤ ਅਕਾਦਮੀ ਐਵਾਰਡ, 1999 ਵਿਚ ਪੰਚਾਨੰਦ ਐਵਾਰਡ, 2007 ਵਿਚ ਆਨੰਦ ਕਾਵ ਸਨਮਾਨ, 2009 ਵਿਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।Big announcement of the government

Share post:

Subscribe

spot_imgspot_img

Popular

More like this
Related