ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, NSA ਵਿਚ ਵਾਧਾ

Big blow to Amritpal Singh

 Big blow to Amritpal Singh

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ ਐੱਨ. ਐੱਸ. ਏ. ਇਕ ਸਾਲ ਲਈ ਵਧਾ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ 9 ਸਾਥੀਆਂ ‘ਤੇ ਲਗਾਏ ਗਏ ਐੱਨ. ਐੱਸ. ਏ. ਵਿਚ ਇਕ ਸਾਲ ਦਾ ਵਾਧਾ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ‘ਤੇ ਐੱਨ. ਐੱਸ. ਏ. ਮਾਰਚ 2023 ਵਿਚ ਲਗਾਇਆ ਗਿਆ ਸੀ। Big blow to Amritpal Singh

also read ;- ਪੰਜਾਬ ਪੁਲਿਸ ਨੇ ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ

ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਸੀਟ ‘ਤੇ ਆਜ਼ਾਦ ਤੌਰ ‘ਤੇ ਚੌਣ ਮੈਦਾਨ ਵਿਚ ਉਤਰਿਆ ਸੀ, ਜਿਸ ਵਿਚ ਉਹ ਭਾਰੀ ਵੋਟਾਂ ਦੇ ਫਰਕ ਨਾਲ ਜਿੱਤਿਆ ਸੀ। ਪੰਜਾਬ ਭਰ ਵਿਚ ਅੰਮ੍ਰਿਤਪਾਲ ਸਿੰਘ ਦੀ ਸਭ ਤੋਂ ਵੱਡੀ ਜਿੱਤ ਸੀ। ਪਰਿਵਾਰ ਅਤੇ ਸਮਰਥਕਾਂ ਵਲੋਂ ਅੰਮ੍ਰਿਤਪਾਲ ਦੀ ਰਿਹਾਈ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਇਹ ਵੀ ਮੰਗ ਕੀਤੀ ਜਾ ਰਹੀ ਸੀ ਕਿ ਮੈਂਬਰ ਪਾਰਲੀਮੈਂਟ ਦੇ ਤੌਰ ‘ਤੇ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਨੂੰ ਛੋਟ ਦਿੱਤੀ ਜਾਵੇ ਜਦਕਿ ਹੁਣ ਅੰਮ੍ਰਿਤਪਾਲ ਸਿੰਘ ਦੇ ਨਾਲ-ਨਾਲ ਉਸ ਦੇ ਸਾਥੀਆਂ ਪਪਲਪ੍ਰੀਤ ਸਿੰਘ, ਪ੍ਰਧਾਨ ਮੰਤਰੀ ਬਾਜੇਕੇ, ਕਲਸੀ ਅਤੇ ਹੋਰਾਂ ‘ਤੇ ਐੱਨ. ਐੱਸ. ਏ ਦੀ ਮਿਆਦ ਵਿਚ ਇਕ ਸਾਲ ਦਾ ਵਾਧਾ ਕਰ ਦਿੱਤਾ ਗਿਆ ਹੈ।Big blow to Amritpal Singh 

[wpadcenter_ad id='4448' align='none']