Big blow to BJP ‘
ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਜਲੰਧਰ ਪਹੁੰਚ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।Big blow to BJP
ਚੋਣਾਂ ਤੋਂ ਪਹਿਲਾਂ ਭਾਜਪਾ ਲਈ ਇਹ ਇਕ ਵੱਡਾ ਝਟਕਾ ਹੈ, ਕਿਉਂਕਿ ਭਾਟੀਆ ਸ਼ੀਤਲ ਅੰਗੁਰਾਲ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਬਹੁਤ ਕਰੀਬੀ ਮੰਨੇ ਜਾਂਦੇ ਸਨ। ਪੱਛਮੀ ਹਲਕੇ ਵਿਚ ਭਾਟੀਆ ਦਾ ਵੱਡਾ ਵੋਟ ਬੈਂਕ ਸੀ। ਅਜਿਹੇ ਵਿੱਚ ਚੋਣਾਂ ਤੋਂ 10 ਦਿਨ ਪਹਿਲਾਂ ਉਨ੍ਹਾਂ ਦਾ ‘ਆਪ’ ਵਿਚ ਸ਼ਾਮਲ ਹੋਣਾ ਭਾਜਪਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
also read :- Jio-Airtel ਤੋਂ ਬਾਅਦ ਹੁਣ Vi ਗਾਹਕਾਂ ਲਈ ਵੱਡਾ ਝਟਕਾ, ਕੰਪਨੀ ਨੇ ਰੀਚਾਰਜ ਪਲਾਨ ਕੀਤੇ ਮਹਿੰਗੇ
ਦੱਸਣਯੋਗ ਹੈ ਕਿ ਕਮਲਜੀਤ ਸਿੰਘ ਭਾਟੀਆ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਈ ਜ਼ੋਰਦਾਰ ਪ੍ਰਚਾਰ ਕੀਤਾ ਸੀ।Big blow to BJP