ਪੰਜਾਬ ‘ਚ ਬਸਪਾ ਨੂੰ ਵੱਡਾ ਝਟਕਾ, ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ ‘ਆਪ’ ‘ਚ ਸ਼ਾਮਲ

Big blow to BSP in Punjab

Big blow to BSP in Punjab

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣ ਲਈ ਬਸਪਾ ਵੱਲੋਂ ਐਲਾਨੇ ਗਏ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੀ ਪਾਰਟੀ ਵਿਚ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਰਵਾਈ ਗਈ ਹੈ। 

ਇਥੇ ਇਹ ਵੀ ਦੱਸਣਯੋਗ ਹੈ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ (ਰਾਖਵੇਂ) ਤੋਂ ਰਾਕੇਸ਼ ਸੁਮਨ ਨੂੰ ਬਸਪਾ ਦਾ ਉਮੀਦਵਾਰ ਬਣਾਇਆ ਹੋਇਆ ਹੈ।Big blow to BSP in Punjab

also read :- ਬੇਹੋਸ਼ ਕਰਨ ਵਾਲੀ ਭਿਆਨਕ ਗਰਮੀ, ਬਿਜਲੀ ਦੀ ਖ਼ਰਾਬੀ ਸਬੰਧੀ 5000 ਤੋਂ ਵੱਧ ਸ਼ਿਕਾਇਤਾਂ

ਸਿਆਸੀ ਪਿਛੋਕੜ ਨਾਲ ਸਬੰਧਤ ਰਾਕੇਸ਼ ਸੁਮਨ ਦੇ ਦਾਦਾ ਜੀ ਦੇ ਭਰਾ ਮਰਹੂਮ ਕਰਮ ਚੰਦ ਵਿਧਾਨ ਸਭਾ ਹੁਸ਼ਿਆਰਪੁਰ ਤੋਂ ਜ਼ਿਮਨੀ ਚੋਣ ਤਹਿਤ 1957 ‘ਚ ਕਾਂਗਰਸ ਨੂੰ 13000 ਵੋਟਾਂ ਨਾਲ ਹਰਾਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪਾਰਟੀ ਤੋਂ ਵਿਧਾਇਕ ਜਿੱਤੇ ਸਨ। ਉਨ੍ਹਾਂ ਦੇ ਪਿਤਾ ਨੇ ਫ਼ੌਜ ਵਿੱਚ ਮਿਲਟਰੀ ਇੰਜੀਨੀਅਰ ਸਰਵਿਸ ਵਿਚ ਸੇਵਾ ਕੀਤੀ ਹੈ। ਉਹ ਖ਼ੁਦ ਇਲਾਕੇ ਦੇ ਨਾਮਵਰ ਸਮਾਜ ਸੇਵੀ ਹਨ, ਜੋਕਿ ਰੋਕੀ ਨਿਕਨੇਮ ਦੇ ਨਾਮ ਨਾਲ ਮਸ਼ਹੂਰ ਨੌਜਵਾਨ ਆਗੂ ਹਨ।

 Big blow to BSP in Punjab

[wpadcenter_ad id='4448' align='none']