ਪੰਜਾਬ ਦੇ ਸਕੂਲਾਂ ਨਾਲ ਜੁੜੀ ਵੱਡੀ ਖਬਰ , ਕੱਲ ਤੋਂ ਸਕੂਲਾਂ ਦੇ ਸਮੇਂ ਨੂੰ ਲੈਕੇ ਹੋ ਰਿਹਾ ਹੈ ਵੱਡਾ ਬਦਲਾਵ

Big change in school timingsਪੰਜਾਬ ਦੇ ਸਰਕਾਰੀ ਸਕੂਲਾਂ ਨਾਲ ਜੁੜੀ ਇਕ ਵੱਡੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾਂ ਖਬਰ ਹੈ ਕੇ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਣ ਜਾ ਰਿਹਾ ਹੈ ਕਿਉਕਿ ਮੌਸਮ ਦੇ ਵਿਚ ਕਾਫੀ ਜਿਆਦਾ ਤਬਦੀਲੀ ਆ ਗਈ ਹੈ ਜਿਸ ਕਰਕੇ ਇਸ ਸਮੇ ਨੂੰ ਹਰ ਸਾਲ ਦੀ ਤਰਾਂ ਬਦਲਣ ਦਾ ਫੈਸਲਾ ਕੀਤਾ ਗਿਆ ਹੈBig change in school timings

ALSO READ : ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ ‘ਤੇ ਰੋਪ-ਵੇਅ ਪ੍ਰਾਜੈਕਟ ਵਿਕਸਤ ਕਰਨ ਲਈ ਆਪਸੀ…

ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਾਰੇ ਸਕੂਲ 1 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਛੁੱਟੀ ਹੋਵੇਗੀ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਸਿੱਖਿਆ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ।Big change in school timings