Big decision of the government
ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਅਸੀਂ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਅਸੀਂ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਵਾਂਗੇ।
ਸਰਕਾਰ ਬਣਨ ਤੋਂ ਬਾਅਦ ਪਹਿਲੇ 3 ਮਹੀਨਿਆਂ ਅੰਦਰ ਵੱਡਾ ਫ਼ੈਸਲਾ ਲਿਆ ਗਿਆ ਅਤੇ 90 ਫ਼ੀਸਦੀ ਘਰੇਲੂ ਕੁਨੈਕਸ਼ਨਾਂ ‘ਤੇ 300 ਯੂਨਿਟ ਪ੍ਰਤੀ ਮਹੀਨਾ ਹਰ ਘਰ ਨੂੰ ਬਿਜਲੀ ਮੁਫ਼ਤ ਕਰ ਦਿੱਤੀ ਗਈ। ਇਸ ਦੇ ਨਾਲ 90 ਫ਼ੀਸਦੀ ਲੋਕਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆਉਂਦੇ ਹਨ।Big decision of the government
ਉਨ੍ਹਾਂ ਕਿਹਾ ਕਿ ਇਕ ਹੋਰ ਸਬਸਿਡੀ ਚੰਨੀ ਸਰਕਾਰ ਨੇ ਜਾਰੀ ਕੀਤੀ ਸੀ ਅਤੇ ਇਸ ਦੇ ਮੱਦੇਨਜ਼ਰ 7 ਕਿੱਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਰਾਹਤ ਦਿੱਤੀ ਗਈ ਸੀ, ਉਸ ਫ਼ੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਸਰਕਾਰ ਨੂੰ 1800 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ ਪਰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਪੰਜਾਬ ਦੇ ਲੋਕਾਂ ਨੂੰ ਮਿਲਦੀ ਰਹੇਗੀ।Big decision of the government