ਜਲੰਧਰ ‘ਚ ਭਾਜਪਾ ਦੀ ਵੱਡੀ ਹਾਰ !

Big defeat of BJPਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਲਗਭਗ ਪੱਕੀ ਹੈ, ਬਸ ਐਲਾਨ ਹੋਣਾ ਬਾਕੀ ਹੈ। ਹੁਣ ਤੱਕ ਹੋਈ ਵੋਟਾਂ ਦੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ 60,000 ਤੋਂ ਵਧੇਰੇ ਵੋਟਾਂ ਨਾਲ ਲੀਡ ਬਣਾਈ ਹੋਈ ਹੈ। ਆਮ ਆਦਮੀ ਪਾਰਟੀ ਦੇ ਵਰਕਰ ਪਾਰਟੀ ਦੀ ਇਸ ਸ਼ਾਨਦਾਰ ਜਿੱਤ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇ ਰਹੇ ਹਨ। ਜਲੰਧਰ ਉਪ ਚੋਣ ਦੇ ਇਸ ਸਿਆਸੀ ਦ੍ਰਿਸ਼ ਵਿੱਚ ਪੂਰੀ ਤਾਕਤ ਝੋਕਣ ਦੇ ਬਾਵਜੂਦ ਹਾਰ ਰਹੀਆਂ ਵਿਰੋਧੀ ਪਾਰਟੀਆਂ ਲਈ ਵੱਡੀਆਂ ਚੁਣੌਤੀਆਂ ਸਾਹਮਣੇ ਆਈਆਂ ਸਨ। ਗੱਲ ਕਰੀਏ ਭਾਜਪਾ ਦੀ ਤਾਂ ਪਾਰਟੀ ਨੇ ਚੋਣ ਪ੍ਰਚਾਰ ਵਿੱਚ ਕੋਈ ਕਸਰ ਨਹੀਂ ਛੱਡੀ ਸੀ ਪਰ ਇਸ ਦੇ ਬਾਵਜੂਦ ਉਮੀਦ ਮੁਤਾਬਕ ਵੋਟਾਂ ਨਹੀਂ ਮਿਲੀਆਂ। ਬੇਸ਼ੱਕ ਇੱਕ ਲੱਖ ਤੋਂ ਵਧੇਰੇ ਵੋਟਾਂ ਪ੍ਰਾਪਤ ਕਰਕੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਆਪਣੀ ਪਿੱਠ ਥਾਪੜਦੇ ਨਜ਼ਰ ਆ ਰਹੇ ਹਨ ਪਰ ਕੇਂਦਰੀ ਲੀਡਰਸ਼ਿਪ ਦੇ ਪ੍ਰਚਾਰ ਦੇ ਬਾਵਜੂਦ ਚੌਥੇ ਨੰਬਰ ‘ਤੇ ਰਹਿਣਾ ਕਿਤੇ ਨਾ ਕਿਤੇ ਭਾਜਪਾ ਲਈ ਵੱਡੀ ਚਿੰਤਾ ਵਾਲੀ ਖ਼ਬਰ ਹੈ।Big defeat of BJP

ALSO READ :- ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ‘ਤੇ ਬੋਲੇ ਕੇਜਰੀਵਾਲ

ਚੋਣ ਪ੍ਰਚਾਰ ਦੌਰਾਨ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਜਲੰਧਰ ‘ਚ ਡੇਰੇ ਲਗਾਏ ਤੇ ਲਗਾਤਾਰ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਨੂੰ ਪ੍ਰਚਾਰਿਆ। ਭਾਜਪਾ ਆਗੂ ਗਜੇਂਦਰ ਸ਼ੇਖਾਵਤ, ਸਮ੍ਰਿਤੀ ਇਰਾਨੀ, ਅਨੁਰਾਗ ਠਾਕੁਰ ਤੇ ਹਰਦੀਪ ਪੁਰੀ ਸਮੇਤ ਕਈ ਵੱਡੇ ਭਾਜਪਾ ਆਗੂਆਂ ਨੇ ਜਲੰਧਰ ਦੇ ਚੋਣ ਪਿੜ ਵਿੱਚ ਦਸਤਕ ਦਿੱਤੀ ਤੇ ਮੋਦੀ ਸਰਕਾਰ ਦੇ ਨਾਂ ‘ਤੇ ਵੋਟਾਂ ਮੰਗੀਆਂ। ਹਾਲਾਕਿ ਭਾਜਪਾ ਦੇ ਕੇਂਦਰੀ ਤੇ ਸੂਬਾਈ ਆਗੂਆਂ ਨੇ ਸਿਰ ਤੋੜ ਮਿਹਨਤ ਕੀਤੀ ਪਰ ਉਨ੍ਹਾਂ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਸਿਆਸੀ ਟਿੱਪਣੀਕਾਰਾਂ ਦੀ ਮੰਨੀਏ ਤਾਂ ਭਾਜਪਾ ਆਗੂਆਂ ਨੇ ਪਹਿਲਾਂ ਹੀ ਕਿਤੇ ਨਾ ਕਿਤੇ ਇਹ ਧਾਰਨਾ ਬਣਾ ਲਈ ਸੀ ਕਿ ‘ਆਪ’ ਜਲੰਧਰ ਜ਼ਿਮਨੀ ਚੋਣ ਹਾਰਨ ਜਾ ਰਹੀ ਹੈ।Big defeat of BJP

[wpadcenter_ad id='4448' align='none']