ਪੰਜਾਬ ‘ਚ ਬੰਬੀਹਾ ਗੈਂਗ ਦੇ ਗੈਂਗਸਟਰਾਂ ਦਾ ਵੱਡਾ ਐਨਕਾਊਂਟਰ, 6 ਫੁੱਟ ਦੇ ਬਾਊਂਸਰ ਨੂੰ ਮਾਰੀਆਂ ਸੀ ਗੋਲੀਆਂ

Big encounter of gangsters

Big encounter of gangsters

ਮੋਹਾਲੀ ਦੇ ਮੁੱਲਾਂਪੁਰ ਵਿਖੇ ਪੁਲਸ ਵਲੋਂ ਬੰਬੀਹਾ ਗੈਂਗ ਦੇ ਗੈਂਗਸਟਰਾਂ ਦਾ ਵੱਡਾ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁਕਾਬਲੇ ਦੌਰਾਨ 2 ਗੈਂਗਸਟਰਾਂ ਨੂੰ ਗੋਲੀਆਂ ਵੱਜੀਆਂ ਹੈ ਅਤੇ ਦੋਹਾਂ ਨੂੰ ਹੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।Big encounter of gangsters

ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਮੋਟਰਸਾਈਕਲ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਦੋਵੇਂ ਮੁਲਜ਼ਮ ਬੰਬੀਹਾ ਗੈਂਗ ਨਾਲ ਸਬੰਧਿਤ ਸਨ। ਉਨ੍ਹਾਂ ਨੇ ਪੁਲਸ ‘ਤੇ ਫਾਇਰਿੰਗ ਕਰ ਦਿੱਤੀ ਤਾਂ ਪੁਲਸ ਨੇ ਵੀ ਜਵਾਬੀ ਕਾਰਵਾਈ ਦੌਰਾਨ 6 ਰਾਊਂਡ ਫਾਇਰ ਕੀਤੇ

also read :- ਨਿੱਝਰ ਕਤਲਕਾਂਡ ‘ਚ ਹੁਣ ਅਮਰੀਕਾ ਨੇ ਭਾਰਤ ਨੂੰ ਦਿੱਤੀ ਧਮਕੀ

ਇਸ ਦੌਰਾਨ ਇਕ ਮੁਲਜ਼ਮ ਦੀ ਲੱਤ ਅਤੇ ਦੂਜੇ ਦੀ ਵੱਖੀ ‘ਚ ਗੋਲੀਆਂ ਲੱਗੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਮੋਹਾਲੀ ਵਿਖੇ ਬੀਤੇ ਦਿਨੀਂ ਇਕ ਬਾਊਂਸਰ ਦਾ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੇ ਇਸ ਕਤਲ ਮਾਮਲੇ ‘ਚ 48 ਘੰਟਿਆਂ ਅੰਦਰ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।Big encounter of gangsters

[wpadcenter_ad id='4448' align='none']