Big government action ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ 17 ਮਾਰਚ ਨੂੰ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਸੀ। ਹੁਣ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ ਸਬੰਧੀ ਰਿਪੋਰਟ ਮੰਗੀ ਹੈ।
ਉਧਰ, ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਸਿਹਤ ਸਕੱਤਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸਿਹਤ ਸਕੱਤਰ ਅਜੌਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।
ਨੋਟਿਸ ਵਿਚ ਆਖਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਬਿਨਾਂ ਜਾਣਕਾਰੀ ਕਿਓਂ ਮੰਗੀ ਗਈ।
ਕੇਂਦਰ ਸਰਕਾਰ ਦੀ ਚਿੱਠੀ ਬਾਰੇ ਮੁੱਖ ਮੰਤਰੀ ਜਾਂ ਸਬੰਧਤ ਮੰਤਰੀ ਨੂੰ ਜਾਣਕਾਰੀ ਕਿਓਂ ਨਹੀਂ ਦਿੱਤੀ ਗਈ।
ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਮਾਪਿਆਂ ਘਰ ਪੁੱਤਰ ਦਾ ਜਨਮ ਹੋਇਆ ਹੈ। ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ IVF ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਇਸ ਵਿਚਾਲੇ ਕੇਂਦਰ ਸਰਕਾਰ ਨੇ ਇਕ ਨੋਟਿਸ ਜਾਰੀ ਕਰ ਕੇ ਕਿਹਾ ਕਿ Assisted Reproductive Technology (regulation) act 2021 ਦੇ ਸੈਕਸ਼ਨ 21 (ਜੀ) (ਆਈ) ਅਨੁਸਾਰ, ART ਸਰਵਿਸ ਲੈਣ ਲਈ ਉਮਰ ਦੀ ਸੀਮਾਂ 21 ਤੋਂ 50 ਸਾਲ ਤੱਕ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਕਿਹਾ ਕਿ ਸੰਬਧਿਤ ਵਿਭਾਗ ਇਸ ਮਾਮਲੇ ਦੀ ਜਾਂਚ ਕਰਕੇ ਅਤੇ ਇਸ ਮਾਮਲੇ ‘ਚ ਕੀ ਐਕਸ਼ਨ ਲਿਆ ਹੈ ਉਸ ਦੀ ਰਿਪੋਰਟ ਕੇਂਦਰ ਸਰਕਾਰ ਦੇ ਪਰਿਵਾਰ ਭਲਾਈ ਵਿਭਾਗ ਨੂੰ ਭੇਜੇ। ਇਸ ਮਾਮਲੇ ਵਿਚ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਐਕਸ਼ਨ ਲਿਆ ਹੈ।Big government action
Aslo read :- ਪੰਜਾਬ ‘ਚ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ: ਕਾਂਗਰਸ ਨੇ ਤਰੀਕ ਬਦਲਣ ਦੀ ਕੀਤੀ ਮੰਗ..
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਰੁਖ ਅਪਨਾਇਆ ਹੈ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿਚ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਰਾਹੀਂ ਸਿਹਤ ਸਕੱਤਰ ਨੂੰ ਪੁੱਛਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਧਿਆਨ ਵਿਚ ਮਾਮਲਾ ਲਿਆਂਦੇ ਬਗੈਰ ਸਿੱਧੂ ਦੇ ਮਾਪਿਆਂ ਤੋਂ ਜਾਣਕਾਰੀ ਕਿਉਂ ਮੰਗੀ ਗਈ। ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਇਹ ਚੀਜ਼ ਪੰਜਾਬ ਸਰਕਾਰ ਦੇ ਧਿਆਨ ਵਿਚ ਕਿਉਂ ਨਹੀਂ ਲਿਆਂਦਾ ਗਿਆ ਕਿ ਚਰਨ ਕੌਰ ਅਤੇ ਬਲਕੌਰ ਸਿੰਘ ਤੋਂ ਅਜਿਹੀ ਜਾਣਕਾਰੀ ਮੰਗੀ ਗਈ ਹੈ। ਪੰਜਾਬ ਸਰਕਾਰ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬਲਕੌਰ ਸਿੰਘ ਅਤੇ ਚਰਨ ਕੌਰ ਨੂੰ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਸੀ ਕਿ ਸਾਡੇ ਵੱਲੋਂ ਉਨ੍ਹਾਂ ਨੂੰ ਬਿਲਕੁੱਲ ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਉਕਤ ਚਿੱਠੀ ਕੇਂਦਰ ਸਰਕਾਰ ਨੇ ਭੇਜੀ ਹੈ। ਕੇਂਦਰ ਸਰਕਾਰ ਲੂੰਬੜ ਚਾਲਾਂ ਚੱਲ ਰਹੀ ਹੈ, ਉਨ੍ਹਾਂ ਦੀ ਸੋਚ ਘਟੀਆ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬਿਲਕੁੱਲ ਵੀ ਪਰੇਸ਼ਾਨ ਨਹੀਂ ਕੀਤਾ ਜਾਵੇਗਾ।Big government action