Wednesday, January 15, 2025

ਪੰਜਾਬ ‘ਚ ਤੜਕਸਾਰ ਵੱਡੀ ਵਾਰਦਾਤ! ਗੋਲ਼ੀਆਂ ਨਾਲ ਭੁੰਨ ‘ਤਾ ਨੌਜਵਾਨ !

Date:

Big incident in the morning

 ਪੰਜਾਬ ‘ਚ ਤੜਕਸਾਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਚੰਡੀਗੜ੍ਹ ਤੋਂ ਲੁਧਿਆਣਾ ਆਪਣੀ ਆਲਟੋ ਟੈਕਸੀ ਵਿਚ ਸਵਾਰੀਆਂ ਲੈ ਕੇ ਜਾ ਰਹੇ ਟੈਕਸੀ ਚਾਲਕ ਨੂੰ ਸਮਰਾਲਾ ਬਾਈਪਾਸ ‘ਤੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕਾਤਲ ਉਸੇ ਦੀ ਟੈਕਸੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ ਹਨ।

ਜਾਣਕਾਰੀ ਮੁਤਾਬਕ ਅੱਜ ਸਵੇਰੇ 5:30 ਵਜੇ ਸਮਰਾਲਾ ਦੇ ਚੰਡੀਗੜ੍ਹ ਲੁਧਿਆਣਾ ਬਾਈਪਾਸ ਦੇ ਪਿੰਡ ਹਰਿਓਂ ਦੇ ਕੋਲ ਇਕ ਨੌਜਵਾਨ ਡਰਾਈਵਰ ਦੀ ਲਾਸ਼ ਸਮਰਾਲਾ ਪੁਲਸ ਨੂੰ ਬਰਾਮਦ ਹੋਈ, ਜਿਸ ਦੇ ਕਈ ਗੋਲ਼ੀਆਂ ਲੱਗੀਆਂ ਹੋਈਆਂ ਸਨ। ਮੌਕੇ ‘ਤੇ ਪਹੁੰਚੇ ਸਮਰਾਲਾ ਪੁਲਸ ਦੇ ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ ਗਈ ਤਾਂ ਮ੍ਰਿਤਕ ਦੀ ਪਛਾਣ ਰਵੀ ਕੁਮਾਰ ਨਿਵਾਸੀ ਚੰਡੀਗੜ੍ਹ ਵਜੋਂ ਹੋਈ ਜੋ ਇਕ ਟੈਕਸੀ ਡਰਾਈਵਰ ਹੈ। ਉਸ ਨੂੰ ਗੋਲ਼ੀ ਮਾਰਨ ਤੋਂ ਬਾਅਦ ਕਾਤਲ ਉਸ ਦੀ ਆਲਟੋ ਗੱਡੀ ਨੂੰ ਖੋਹ ਕਿ ਨਾਲ ਲੈ ਗਏ। ਸਮਰਾਲਾ ਪੁਲਸ ਨੂੰ ਇਸ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਵੱਲ ਦਿੱਤੀ ਗਈ।Big incident in the morning

ਉੱਥੇ ਹੀ ਮ੍ਰਿਤਕ ਦੇ ਪਿਤਾ ਜੈ ਕੁਮਾਰ ਨੇ ਮੌਕੇ ‘ਤੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਰਵੀ ਕੁਮਾਰ ਤਿੰਨ ਤੋਂ ਚਾਰ ਮਹੀਨੇ ਤੋਂ ਟੈਕਸੀ ਚਲਾਉਂਦਾ ਸੀ। ਰਾਤ ਨੂੰ ਰਵੀ ਨੇ ਦੱਸਿਆ ਕਿ ਉਸ ਨੂੰ ਚੰਡੀਗੜ੍ਹ ਤੋਂ ਲੁਧਿਆਣੇ ਦੀਆਂ ਸਵਾਰੀਆਂ ਮਿਲੀਆਂ ਹਨ। ਉਨ੍ਹਾਂ ਨੂੰ ਤੜਕਸਾਰ ਪੁੱਤ ਦਾ ਫ਼ੋਨ ਆਇਆ ਤੇ ਉਸ ਨੇ ਕਿਹਾ ਕਿ ,”ਪਾਪਾ ਮੇਰੇ ਗੋਲੀ ਲੱਗੀ ਹੈ।” ਉਨ੍ਹਾਂ ਦੱਸਿਆ ਕਿ ਰਵੀ ਦਾ ਅਜੇ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।

also read :- 15 ਅਗਸਤ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਜਾਰੀ ਕੀਤਾ ਨਵਾਂ ਪ੍ਰੋਗਰਾਮ

ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਸਾਨੂੰ ਜਿਸ ਨੌਜਵਾਨ ਦੀ ਲਾਸ਼ ਮਿਲੀ ਹੈ, ਉਸ ਦੇ ਗੋਲ਼ੀ ਲੱਗੀ ਹੋਈ ਹੈ ਅਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਪਤਾ ਲੱਗਿਆ ਹੈ ਕਿ ਮ੍ਰਿਤਕ ਚੰਡੀਗੜ੍ਹ ਤੋਂ ਲੁਧਿਆਣਾ ਸਵਾਰੀਆਂ ਲੈ ਕੇ ਆਪਣੀ ਟੈਕਸੀ ‘ਚ ਜਾ ਰਿਹਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜਲਦ ਹੀ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ। Big incident in the morning

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...