ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖਬਰ

Big news about panchayat elections

Big news about panchayat elections
ਪੰਜਾਬ ਵਿਚ ਅੱਜ ਪੰਚਾਇਤੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ‘ਚ ਅੱਜ ਚੋਣ ਜ਼ਾਬਤਾ ਲੱਗ ਸਕਦਾ ਹੈ। ਰਾਜ ਚੋਣ ਕਮਿਸ਼ਨ ਅੱਜ ਬਾਅਦ ਦੁਪਹਿਰ ਪ੍ਰੈੱਸ ਕਾਨਫਰੰਸ ਕਰੇਗਾ। ਜਿਸ ਵਿਚ ਐਲਾਨ ਹੋਣਾ ਤੈਅ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ’ਚ ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਾਈਆਂ ਜਾਣੀਆਂ ਹਨ। ਪੰਚਾਇਤ ਵਿਭਾਗ ਨੇ ਇਸ ਨੋਟੀਫ਼ਿਕੇਸ਼ਨ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਕੋਲ ਭੇਜਿਆ ਸੀ ਅਤੇ ਹੁਣ ਚੋਣ ਕਮਿਸ਼ਨ ਇਸੇ ਅਧਾਰ ’ਤੇ ਪੰਚਾਇਤ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ।Big news about panchayat elections

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2024)

ਸੂਤਰਾਂ ਅਨੁਸਾਰ ਪੰਚਾਇਤ ਚੋਣਾਂ 13 ਅਕਤੂਬਰ ਨੂੰ ਹੋ ਸਕਦੀਆਂ ਹਨ। ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ 1994 ਵਿਚ ਸਰਪੰਚਾਂ ਦੇ ਰਾਖਵੇਂਕਰਨ ਲਈ ਕੀਤੀਆਂ ਸੋਧਾਂ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਦੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 16 ਸਤੰਬਰ ਨੂੰ ਇਸ ਬਾਰੇ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਤੋਂ ਸਾਫ਼ ਹੋ ਗਿਆ ਹੈ ਕਿ 20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਹੋਣਗੀਆਂ।Big news about panchayat elections

[wpadcenter_ad id='4448' align='none']