ਲੁਧਿਆਣਾ ‘ਚ ਸੀ. ਐੱਮ. ਐੱਸ. ਕੰਪਨੀ ‘ਚ ਹੋਈ ਲੁੱਟ ਦੇ ਮਾਮਲੇ ‘ਚ ਪੁਲਸ ਨੇ ਇਕ ਹੋਰ ਦੋਸ਼ੀ ਨੂੰ ਜਗਰਾਓਂ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਤੋਂ ਬਾਅਦ ਹੁਣ ਇਸ ਕੇਸ ‘ਚ ਕੁੱਲ ਗ੍ਰਿਫ਼ਤਾਰ ਦੋਸ਼ੀਆਂ ਦੀ ਗਿਣਤੀ 6 ਹੋ ਗਈ ਹੈ। ਇਸ ਬਾਰੇ ਪ੍ਰੈੱਸ ਕਾਨਫਰੰਸ ਕਰਦਿਆਂ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੁਲਜ਼ਮ ਮਨਜਿੰਦਰ ਸਿੰਘ ਮਨੀ ਦੇ ਘਰੋਂ ਗਟਰ ‘ਚੋਂ 50 ਲੱਖ ਰੁਪਿਆ ਬਰਾਮਦ ਕੀਤਾ ਗਿਆ ਹੈ, ਜੋ ਕਿ ਇੱਟ ਨਾਲ ਬੰਨ੍ਹੇ ਲਿਫ਼ਾਫ਼ੇ ‘ਚ ਪਾਇਆ ਗਿਆ। ਇਸ ਤਰ੍ਹਾਂ ਦੋਸ਼ੀ ਮਨੀ ਤੋਂ ਹੁਣ ਤੱਕ ਪੁਲਸ ਨੇ ਡੇਢ ਕਰੋੜ ਰੁਪਿਆ ਬਰਾਮਦ ਕਰ ਲਿਆ ਹੈ।Big news about the Ludhiana robbery case
ਇਸ ਤੋਂ ਇਲਾਵਾ ਨਰਿੰਦਰ ਉਰਫ਼ ਹੈਪੀ ਨਾਂ ਦੇ 6ਵੇਂ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਤੋਂ 25 ਲੱਖ ਰੁਪਏ ਦੇ ਕਰੀਬ ਪੈਸਾ ਬਰਾਮਦ ਕੀਤਾ ਗਿਆ ਹੈ, ਜੋ ਉਸ ਨੇ ਆਪਣੇ ਘਰ ਦੇ ਬਾਹਰ ਦੱਬਿਆ ਹੋਇਆ ਸੀ। ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਦੌਰਾਨ 5 ਕਰੋੜ, 75 ਲੱਖ ਰੁਪਿਆ ਬਰਾਮਦ ਕਰ ਲਿਆ ਗਿਆ ਹੈ। ਕੇਸ ਦੀ ਮੁੱਖ ਮੁਲਜ਼ਮ ਮਨਦੀਪ ਕੌਰ ਦੀ ਭਾਲ ‘ਚ ਰਾਜਸਥਾਨ, ਮਹਾਰਾਸ਼ਟਰ ਅਤੇ ਹਿਮਾਚਲ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਖ਼ਿਲਾਫ਼ ਐੱਲ. ਓ. ਸੀ. ਜਾਰੀ ਹੋ ਚੁੱਕੀ ਹੈ ਤਾਂ ਉਹ ਬਾਹਰ ਨਹੀਂ ਭੱਜ ਸਕੇ, ਮੁਲਜ਼ਮ ਜਿੰਨਾ ਮਰਜ਼ੀ ਵੀ ਚਲਾਕ ਕਿਉਂ ਨਾ ਹੋਵੇ, ਜਲਦੀ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਸ ਕਮਿਸ਼ਨਰ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸੀਵਰੇਜ ਲਾਈਨਾਂ ਤੱਕ ਕਰੋੜਾਂ ਰੁਪਏ ਦੀ ਖੋਜ ਲਈ ਵੜਨਾ ਪਿਆ। ਉਨ੍ਹਾਂ ਕਿਹਾ ਕਿ ਇਹ ਇਕ ਵਿਲੱਖਣ ਕੇਸ ਹੈ, ਕਿਉਂਕਿ ਸਾਰੇ ਦੋਸ਼ੀਆਂ ‘ਚੋਂ ਕਿਸੇ ਦਾ ਵੀ ਕੋਈ ਪਿਛਲੇ ਅਪਰਾਧਿਕ ਰਿਕਾਰਡ ਨਹੀਂ ਹੈ। ਉਨ੍ਹਾਂ ਕਿਹਾ ਕਿ ਸੀ. ਐੱਮ. ਐੱਸ. ਕੰਪਨੀ ਤੋਂ ਵੀ ਸਾਰੀ ਜਾਣਕਾਰੀ ਮੰਗੀ ਗਈ ਹੈ ਕਿ ਉਨ੍ਹਾਂ ਕੋਲ ਪੈਸਾ ਕਿੱਥੋਂ ਆਇਆ ਸੀ।Big news about the Ludhiana robbery case
ਲੁਧਿਆਣਾ ਦੇ ਰਾਜਗੁਰੂ ਨਗਰ ‘ਚ ਏ. ਟੀ. ਐੱਮ. ਕੈਸ਼ ਕੰਪਨੀ ‘ਚ 9 ਜੂਨ ਦੀ ਰਾਤ ਨੂੰ ਲੁਟੇਰਿਆਂ ਨੇ 8.49 ਕਰੋੜ ਦੀ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਸ ਨੇ ਹੁਣ ਤੱਕ ਇਸ ਮਾਮਲੇ ‘ਚ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ ਹੀ 5 ਕਰੋੜ, 75 ਲੱਖ ਰੁਪਿਆ ਬਰਾਮਦ ਕਰ ਲਿਆ ਹੈ।Big news about the Ludhiana robbery case