ਮਕਾਨ ਦੀ ਛੱਤ ਡਿੱਗਣ ਕਾਰਨ ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋਣ ਦੀ ਖ਼ਬਰ !

Big news from Lucknow ਲਖਨਊ— ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਤੋਂ ਵੱਡੀ ਖਬਰ ਆ ਰਹੀ ਹੈ, ਜਿੱਥੇ ਪੁਰਾਣੀ ਆਲਮਬਾਗ ਰੇਲਵੇ ਕਾਲੋਨੀ ‘ਚ ਇਕ ਘਰ ਦੀ ਛੱਤ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਮਕਾਨ ਦੀ ਛੱਤ ਡਿੱਗਣ ਨਾਲ ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ ਰੇਲਵੇ ਕਰਮਚਾਰੀ ਸਤੀਸ਼ ਚੰਦਰ, ਉਸ ਦੀ ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ।

READ ALSO :ਕੇਰਲ ਵਿੱਚ 1008 ਲੋਕ ਆਏ ਨਿਪਾਹ ਸੰਕਰਮਿਤ ਲੋਕਾਂ ਦੇ ਸੰਪਰਕ ‘ਚ,

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਲੋਨੀ ਆਲਮਬਾਗ ਦੇ ਆਨੰਦ ਨਗਰ ਫਤਿਹ ਅਲੀ ਚੌਰਾਹੇ ਦੇ ਕਿਨਾਰੇ ਬਣੀ ਹੋਈ ਹੈ। ਘਟਨਾ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਮੌਕੇ ‘ਤੇ ਰਾਹਤ ਕਾਰਜ ਜਾਰੀ ਹਨ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਰੌਲਾ ਪੈ ਗਿਆ ਅਤੇ ਲੋਕ ਇਧਰ-ਉਧਰ ਭੱਜਣ ਲੱਗੇ। Big news from Lucknow

ਇਸ ਹਾਦਸੇ ਵਿੱਚ ਰੇਲਵੇ ਮੁਲਾਜ਼ਮ ਸਤੀਸ਼ ਚੰਦਰ , ਉਸ ਦੀ ਪਤਨੀ ਸਰੋਜਨੀ ਦੇਵੀ , ਪੁੱਤਰ ਹਰਸ਼ਿਤ , ਬੇਟੀ ਹਰਸ਼ਿਤਾ ਅਤੇ ਪੁੱਤਰ ਅੰਸ਼ ਦੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਮਲਬੇ ‘ਚੋਂ ਬਾਹਰ ਕੱਢਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਤੋਂ ਇਲਾਵਾ ਉੱਥੇ ਹੋਰ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਰਾਹਤ ਅਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ।Big news from Lucknow

[wpadcenter_ad id='4448' align='none']