ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਵੱਲੋਂ ਵੱਡੀ ਰਾਹਤ !

ਇਸਲਾਮਾਬਾਦ ਹਾਈ ਕੋਰਟ ਵੱਲੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਦੀ ਵਿਸ਼ੇਸ਼ ਬੈਂਚ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਸਮੇਤ ਇਮਰਾਨ ਖਾਨ ‘ਤੇ ਚੱਲ ਰਹੇ ਸਾਰੇ ਕੇਸਾਂ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।  ਇਮਰਾਨ ਨੂੰ 17 ਮਈ ਤੱਕ ਭਾਵ ਦੋ ਹਫ਼ਤਿਆਂ ਲਈ ਜ਼ਮਾਨਤ ਦਿੱਤੀ ਗਈ ਹੈ। ਇਸਲਾਮਾਬਾਦ ਹਾਈ ਕੋਰਟ ਦੀ ਵਿਸ਼ੇਸ਼ ਬੈਂਚ ਦੇ ਇਸ ਫੈਸਲੇ ਤੋਂ ਬਾਅਦ ਹੁਣ ਇਮਰਾਨ ਨੂੰ 9 ਮਈ ਤੋਂ ਬਾਅਦ ਦਾਇਰ ਕਿਸੇ ਵੀ ਕੇਸ ਵਿੱਚ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਵਿਚਕਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਕੈਬਨਿਟ ਬੈਠਕ ਸੱਦੀ ਹੈ। ਪਾਕਿਸਤਾਨ ਸਰਕਾਰ ਦੇ 2-3 ਮੰਤਰੀਆਂ ਨੇ ਦੇਸ਼ ਵਿੱਚ ਐਮਰਜੈਂਸੀ ਲਗਾਉਣ ਦੀ ਸਿਫਾਰਿਸ਼ ਕੀਤੀ ਹੈ।Big relief from Islamabad High Court

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਸਖ਼ਤ ਸੁਰੱਖਿਆ ਦੇ ਵਿਚਕਾਰ ਸਥਾਨਕ ਸਮੇਂ ਅਨੁਸਾਰ ਸਵੇਰੇ 11:30 ਵਜੇ ਤੋਂ ਥੋੜ੍ਹੀ ਦੇਰ ਬਾਅਦ ਅਦਾਲਤ ਵਿੱਚ ਪਹੁੰਚਿਆ ਅਤੇ ਬਾਇਓਮੈਟ੍ਰਿਕ ਪਛਾਣ ਪ੍ਰਕਿ ਰਿਆ ਅਤੇ ਹੋਰ ਰਸਮੀ ਕਾਰਵਾਈਆਂ ਕਰਵਾਈਆਂ ਗਈਆਂ। ਸੁਰੱਖਿਆ ਕਾਰਨਾਂ ਕਰ ਕੇ ਸੁਣਵਾਈ ਕਰੀਬ ਦੋ ਘੰਟੇ ਲੇਟ ਹੋਈ। ਇਸ ਤੋਂ ਪਹਿਲਾਂ ਦੋਵੇਂ ਜੱਜ ਇੱਕ ਵਕੀਲ ਵੱਲੋਂ ਖਾਨ ਪੱਖੀ ਨਾਅਰੇਬਾਜ਼ੀ ਦੇ ਵਿਚਕਾਰ ਕੋਰਟਰੂਮ ਤੋਂ ਚਲੇ ਗਏ। ਨਾਰਾਜ਼ ਜੱਜਾਂ ਨੇ ਬਾਅਦ ਵਿੱਚ ਐਲਾਨ ਕੀਤਾ ਕਿ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਸੁਣਵਾਈ ਮੁੜ ਸ਼ੁਰੂ ਹੋਵੇਗੀ।Big relief from Islamabad High Court

also read :- ਅਮਨ ਅਰੋੜਾ ਨੇ ਪਿੰਡ ਈਲਵਾਲ ਤੇ ਤੂੰਗਾਂ ‘ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਇਮਰਾਨ ਖਾਨ ਦੇ ਵਕੀਲਾਂ ਨੇ ਚਾਰ ਵਾਧੂ ਬੇਨਤੀਆਂ ਦਾਇਰ ਕੀਤੀਆਂ ਸਨ, ਜਿਸ ਵਿੱਚ ਇਸਲਾਮਾਬਾਦ ਹਾਈ ਕੋਰਟ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਖ਼ਿਲਾਫ਼ ਸਾਰੇ ਕੇਸਾਂ ਨੂੰ ਇਕੱਠਾ ਕਰਨ ਅਤੇ ਅਧਿਕਾਰੀਆਂ ਨੂੰ ਉਸ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਦੇ ਵੇਰਵੇ ਪ੍ਰਦਾਨ ਕਰਨ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਸੀ।Big relief from Islamabad High Court

[wpadcenter_ad id='4448' align='none']