ਵਿਜੀਲੈਂਸ ਵੱਲੋਂ ਗਮਾਡਾ ਵਿੱਚ ਫਰਜ਼ੀ ਢੰਗ ਨਾਲ ਮੁਆਵਜ਼ਾ ਹਾਸਲ ਕਰਨ ਵਾਲੇ ਵੱਡੇ ਘਪਲੇ ਦਾ ਪਰਦਾਫਾਸ਼

Date:

ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਸੱਤ ਦੋਸ਼ੀ ਕੀਤੇ ਗ੍ਰਿਫਤਾਰ

ਬਾਗਬਾਨੀ ਵਿਭਾਗ ਦੇ ਸੱਤ ਹੋਰ ਦੋਸ਼ੀ ਵੀ ਨਿਸ਼ਾਨੇ ‘ਤੇ

ਚੰਡੀਗੜ, 2 ਮਈ: 

Big scam land GMADAਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਸਾਲ 2016 ਤੋਂ 2020 ਦਰਮਿਆਨ ਸੂਬੇ ਦੇ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫਰਜ਼ੀ ਦਸਤਾਵੇਜ਼ਾਂ ਦੇ ਅਧਾਰ ‘ਤੇ ਜਮੀਨ ਐਕਵਾਇਰ ਕਰਨ ਦੌਰਾਨ ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਮਾਲ ਕਰਮਚਾਰੀ ਸਮੇਤ 7 ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਕਰੋੜਾਂ ਰੁਪਏ ਦੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ. ਨੰ. 16 ਮਿਤੀ 02/05/23 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 466, 468, 471, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਤਹਿਤ ਪੁਲਿਸ ਥਾਣਾ, ਉਡਣ ਦਸਤਾ-1, ਪੰਜਾਬ ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਮੁੱਖ ਦੋਸ਼ੀ ਭੁਪਿੰਦਰ ਸਿੰਘ ਵਾਸੀ ਬਾਕਰਪੁਰ ਜ਼ਿਲਾ ਮੁਹਾਲੀ ਸਮੇਤ ਮੁਕੇਸ਼ ਜਿੰਦਲ, ਸ਼ਮਨ ਜਿੰਦਲ ਪਤਨੀ ਮੁਕੇਸ਼ ਜਿੰਦਲ, ਪ੍ਰਵੀਨ ਲਤਾ ਪਤਨੀ ਚੰਚਲ ਕੁਮਾਰ ਜਿੰਦਲ, ਦੋਵੇਂ ਵਾਸੀ ਮਾਡਲ ਟਾਊਨ ਬਠਿੰਡਾ, ਵਿਸ਼ਾਲ ਭੰਡਾਰੀ ਵਾਸੀ ਸੈਕਟਰ 40-ਡੀ, ਚੰਡੀਗੜ, ਸੁਖਦੇਵ ਸਿੰਘ ਵਾਸੀ ਬਾਕਰਪੁਰ, ਬਿੰਦਰ ਸਿੰਘ ਵਾਸੀ ਸੈਕਟਰ 79, ਮੁਹਾਲੀ ਅਤੇ ਬਚਿੱਤਰ ਸਿੰਘ ਪਟਵਾਰੀ, ਮਾਲ ਹਲਕਾ ਬਾਕਰਪੁਰ (ਮੌਜੂਦਾ ਕਾਨੂੰਗੋ) ਐਸ.ਏ.ਐਸ.ਨਗਰ ਨੂੰ ਗਿ੍ਰਫਤਾਰ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਗਬਾਨੀ ਵਿਭਾਗ ਦੇ ਕਰਮਚਾਰੀ ਜਸਪ੍ਰੀਤ ਸਿੰਘ, ਵੈਸ਼ਾਲੀ, ਦਿਨੇਸ਼ ਕੁਮਾਰ, ਰਸ਼ਮੀ ਅਰੋੜਾ, ਅਨਿਲ ਅਰੋੜਾ, ਵਿਸ਼ਾਲ ਭੰਡਾਰੀ ਆਦਿ ਨੂੰ ਵੀ ਜਲਦ ਗਿ੍ਰਫਤਾਰ ਕਰ ਲਿਆ ਜਾਵੇਗਾ ਜਿਸ ਤੋਂ ਕਈ ਹੋਰ ਅਹਿਮ ਖੁਲਾਸੇ ਵੀ ਸਾਹਮਣੇ ਆ ਸਕਦੇ ਹਨ। Big scam land GMADA

also read :ਨਵੇਂ ਯੁੱਗ ਦਾ ਆਗਾਜ਼’, ਪੰਜਾਬ ਨੇ ਆਮ ਆਦਮੀ ਦੀ ਸਹੂਲਤ ਲਈ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ

ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਪਾਇਆ ਹੈ ਕਿ ਸਾਲ 2016 ਵਿੱਚ ਗਮਾਡਾ ਨੇ ਐਸ.ਏ.ਐਸ. ਨਗਰ ਜਿਲੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਜਮੀਨ ਐਕਵਾਇਰ ਕਰਨ ਲਈ ਨੋਟਿਸ ਜਾਰੀ ਕੀਤੇ ਅਤੇ ਸਾਲ 2017 ਵਿੱਚ ਧਾਰਾ 4 ਅਤੇ 2020 ਵਿੱਚ ਧਾਰਾ 19 ਅਧੀਨ ਨੋਟੀਫਿਕੇਸ਼ਨ ਜਾਰੀ ਕੀਤੇ ਸਨ।  

ਉਨਾਂ ਅੱਗੇ ਕਿਹਾ ਕਿ ਬਾਕਰਪੁਰ ਦੇ ਰਹਿਣ ਵਾਲੇ ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਨੇ ਗਮਾਡਾ, ਮਾਲ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲ ਕੇ ਆਪਣੇ ਹੋਰ ਸਾਥੀਆਂ ਅਨਿਲ ਜਿੰਦਲ, ਮੁਕੇਸ਼ ਜਿੰਦਲ, ਵਿਕਾਸ ਭੰਡਾਰੀ ਆਦਿ ਨਾਲ ਮਿਲ ਕੇ ਵਾਹੀਯੋਗ ਜ਼ਮੀਨ ਦੇ ਪਟੇਨਾਮੇ/ਮੁਖ਼ਤਿਆਰਨਾਮਾ ਲੈ ਕੇ ਅਮਰੂਦਾਂ ਦੇ ਬਾਗ ਲਗਾ ਦਿੱਤੇ।

ਉਨਾਂ ਦੱਸਿਆ ਕਿ ਉਕਤ ਦੋਸ਼ੀਆਂ ਨੇ ਹਲਕਾ ਪਟਵਾਰੀ ਬਚਿੱਤਰ ਸਿੰਘ ਦੀ ਮਿਲੀਭੁਗਤ ਨਾਲ ਸਾਲ 2019 ‘ਚ ਜਾਅਲੀ ਗਿਰਦਾਵਰੀ ਰਜਿਸਟਰ ਤਿਆਰ ਕਰਵਾਇਆ, ਜਿਸ ‘ਚ ਉਸਨੇ 2016 ਤੋਂ ਆਪਣੀ ਜਮੀਨ ‘ਤੇ ਅਮਰੂਦ ਦੇ ਬਾਗਾਂ ਦੇ ਮਾਲਕ ਦੱਸ ਕੇ ਨਾਜਾਇਜ ਤੌਰ ‘ਤੇ ਕਰੋੜਾਂ ਰੁਪਏ ਦਾ ਮੁਆਵਜਾ ਹਾਸਲ ਕੀਤਾ।

ਉਨਾਂ ਅੱਗੇ ਦੱਸਿਆ ਕਿ ਡੂੰਘਾਈ ਨਾਲ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਇਸ ਕੇਸ ਦੇ ਮੁੱਖ ਦੋਸ਼ੀ ਭੁਪਿੰਦਰ ਸਿੰਘ ਨੇ ਖੁਦ ਅਤੇ ਆਪਣੇ ਪਰਿਵਾਰਕ ਮੈਂਬਰਾਂ ਲਈ ਇਸੇ ਅਮਰੂਦਾਂ ਦੇ ਬਾਗ ਲਈ ਲਗਭਗ 24 ਕਰੋੜ ਰੁਪਏ ਦਾ ਮੁਆਵਜਾ ਲਿਆ। ਇਸੇ ਤਰਾਂ ਹੀ ਬਠਿੰਡਾ ਦੇ ਵਸਨੀਕ ਮੁਕੇਸ਼ ਜਿੰਦਲ ਨੇ ਅਮਰੂਦਾਂ ਦੇ ਬਾਗ ਲਈ ਕਰੀਬ 20 ਕਰੋੜ ਰੁਪਏ ਦਾ ਮੁਆਵਜਾ ਲੈ ਕੇ ਸਰਕਾਰ ਨਾਲ ਧੋਖਾਧੜੀ ਕੀਤੀ ਹੈ।
ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਕਈ ਹੋਰ ਵਿਅਕਤੀਆਂ ਨੇ ਵੀ ਆਪਣੀ ਜਮੀਨ ਵਿੱਚ ਅਮਰੂਦਾਂ ਦੇ ਬਾਗ ਦਿਖਾ ਕੇ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜਾ ਲਿਆ ਹੈ।Big scam land GMADA

ਇਸ ਤਰਾਂ ਵਿਜੀਲੈਂਸ ਬਿਊਰੋ ਨੇ ਕਰੋੜਾਂ ਰੁਪਏ ਦੇ ਇਸ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

———–

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 20 ਦਸੰਬਰ 2024

Hukamnama Sri Harmandir Sahib Ji ਧਨਾਸਰੀ ਭਗਤ ਰਵਿਦਾਸ ਜੀ ਕੀ ੴ...

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...