Big show of AAP!
ਨੀਟ ਪ੍ਰੀਖਿਆ ਘਪਲੇ ਮਾਮਲੇ ‘ਚ ਅੱਜ ਇੱਥੇ ਆਮ ਆਦਮੀ ਪਾਰਟੀ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਆਗੂਆਂ ਵਲੋਂ ਪ੍ਰਦਰਸ਼ਨ ਦੌਰਾਨ ਨੀਟ ਪ੍ਰੀਖਿਆ ਘਪਲੇ ‘ਚ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਗੱਲ ਕੀਤੀ ਗਈ। ਇਸ ਮੰਗ ਨੂੰ ਲੈ ਕੇ ਪਾਰਟੀ ਦੇ ਆਗੂ ਯੂ. ਟੀ. ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਣਾ ਚਾਹੁੰਦੇ ਸਨ, ਜਿਨ੍ਹਾਂ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ।
ਇਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਸਹਿ ਇੰਚਾਰਜ ਡਾ. ਐੱਸ. ਐੱਸ. ਆਹਲੂਵਾਲੀਆ ਵਲੋਂ ਕੀਤੀ ਗਈ। ਇਸ ਦੌਰਾਨ ਮੇਅਰ ਕੁਲਦੀਪ ਕੁਮਾਰ, ਆਪ ਆਗੂ ਚੰਦਰਮੁਖੀ, ਪ੍ਰੇਮ ਗਰਗ ਸਮੇਤ ਆਮ ਆਦਮੀ ਪਾਰਟੀ ਦੇ ਕੌਂਸਲਰ ਵੀ ਮੌਜੂਦ ਰਹੇ। ਉਨ੍ਹਾਂ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ। ਰਾਜਪਾਲ ਹਾਊਸ ਦੇ ਬਾਹਰ ਕਾਫ਼ੀ ਗਿਣਤੀ ‘ਚ ਪੁਲਸ ਮੌਜੂਦ ਸੀ, ਜਿਨ੍ਹਾਂ ਨੇ ਪ੍ਰਦਰਸ਼ਨ ਕਰ ਰਹੇ ਸਹਿ ਇੰਚਾਰਜ ਸਣੇ ਕਾਰਕੁੰਨਾਂ ਨੂੰ ਹਿਰਾਸਤ ‘ਚ ਲੈ ਲਿਆ ਅਤੇ ਉਨ੍ਹਾਂ ਨੂੰ ਰਾਜਪਾਲ ਨਾਲ ਨਹੀਂ ਮਿਲਣ ਦਿੱਤਾ ਗਿਆ।Big show of AAP!
also read :- ਅੱਖਾਂ ਦੀ ਰੋਸ਼ਨੀ ਲਈ ਬਹੁਤ ਕਾਰਗਾਰ ਹੈ ‘ਕੱਚਾ ਪਿਆਜ਼’
ਸਹਿ-ਇੰਚਾਰਜ ਆਹਲੂਵਾਲੀਆ ਨੇ ਕਿਹਾ ਕਿ ਇਸ ਪ੍ਰੀਖਿਆ ‘ਚ ਉਹ ਨਿਰਪੱਖ ਜਾਂਚ ਦੀ ਮੰਗ ਕਰ ਰਹੇ ਹਨ ਅਤੇ ਇਹ ਪੇਪਰ ਦੁਬਾਰਾ ਲਿਆ ਜਾਣਾ ਚਾਹੀਦਾ ਹੈ। ਇਸ ਲਈ ਉਹ ਸੰਸਦ ‘ਚ ਵੀ ਆਵਾਜ਼ ਚੁੱਕਣਗੇ ਅਤੇ ਜੇਕਰ ਸੁਪਰੀਮ ਕੋਰਟ ਵੀ ਮਾਮਲਾ ਲੈ ਕੇ ਜਾਣਾ ਪਿਆ ਤਾਂ ਉਹ ਜਾਣਗੇ।Big show of AAP!