Big statement of Arvind Kejriwal ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਬਜਟ ਨੂੰ ਗ੍ਰਹਿ ਮੰਤਰਾਲਾ ਵਲੋਂ ਮਨਜ਼ੂਰੀ ਦਿੱਤੇ ਜਾਣ ਦੇ ਕੁਝ ਘੰਟਿਆਂ ਬਾਅਦ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ। ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦਾ ਸਮਰਥਨ ਕਰਦੇ ਹਨ, ਤਾਂ ਉਹ ਵੀ ਅਜਿਹਾ ਹੀ ਕਰਨਗੇ। ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰ ਵਿਚਾਲੇ ਟਕਰਾਅ ਨਹੀਂ ਹੁੰਦਾ, ਤਾਂ ਦਿੱਲੀ ਵਿਚ 10 ਗੁਣਾ ਵਿਕਾਸ ਹੋਇਆ ਹੁੰਦਾ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕੰਮ ਕਰਨਾ ਚਾਹੁੰਦੀ ਹੈ, ਟਕਰਾਅ ਨਹੀਂ। ਟਕਰਾਅ ਨਾਲ ਕਿਸੇ ਦਾ ਭਲਾ ਨਹੀਂ ਹੁੰਦਾ। ਅਸੀਂ ਪ੍ਰਧਾਨ ਮੰਤਰੀ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਾਂ, ਅਸੀਂ ਕੋਈ ਝਗੜਾ ਨਹੀਂ ਚਾਹੁੰਦੇ। Big statement of Arvind Kejriwal
ਕੇਜਰੀਵਾਲ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦਿੱਲੀ ਜਿੱਤਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਹਿਲਾਂ ਸ਼ਹਿਰ ਦੇ ਲੋਕਾਂ ਦਾ ਦਿਲ ਜਿੱਤਣਾ ਹੋਵੇਗਾ। ਇਹ ਮੇਰਾ ਉਸ ਲਈ ਮੰਤਰ ਹੈ। ਉਨ੍ਹਾਂ ਨੇ ਕਿਹਾ ਕਿ ਤੁਸੀਂ ਵੱਡੇ ਭਰਾ ਹੋ ਅਤੇ ਮੈਂ ਛੋਟਾ ਭਰਾ। ਜੇਕਰ ਤੁਸੀਂ ਮੇਰਾ ਸਮਰਥਨ ਕਰਦੇ ਹੋ, ਤਾਂ ਮੇਰੇ ਵਲੋਂ ਵੀ ਅਜਿਹਾ ਹੀ ਕੀਤਾ ਜਾਵੇਗਾ। ਜੇਕਰ ਤੁਸੀਂ ਛੋਟੇ ਭਰਾ ਦਾ ਦਿਲ ਜਿੱਤਣਾ ਚਾਹੁੰਦੇ ਹਨ ਤਾਂ ਉਸ ਨਾਲ ਪਿਆਰ ਕਰੋ। ਉਨ੍ਹਾਂ ਕਿਹਾ ਕਿ ਬਜਟ ਅੱਜ ਪੇਸ਼ ਕੀਤਾ ਜਾਣਾ ਸੀ। ਕੇਂਦਰ ਨੇ ਇਸ ਨੂੰ ਰੋਕ ਦਿੱਤਾ। ਅਸੀਂ ਬਜਟ ਵਿਚ ਕੋਈ ਬਦਲਾਅ ਕੀਤੇ ਬਿਨਾਂ ਗ੍ਰਹਿ ਮੰਤਰਾਲਾ ਦੇ ਸਵਾਲ ਦਾ ਜਵਾਬ ਦਿੱਤਾ ਅਤੇ ਉਨ੍ਹਾਂ ਨੇ ਹੁਣ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਹ ਚਾਹੁੰਦੇ ਸਨ ਕਿ ਮੈਂ ਝੁੱਕ ਜਾਵਾਂ। ਇਹ ਉਨ੍ਹਾਂ ਦਾ ਹੰਕਾਹ ਹੈ ਅਤੇ ਕੁਝ ਨਹੀਂ। Big statement of Arvind Kejriwal