Big statement of Mohinder Bhagat
ਜਲੰਧਰ ਵੈਸਟ ਹਲਕੇ ਦੀ ਹੋਈ ਜ਼ਿਮਨੀ ਚੋਣ ਦੇ ਨਤੀਜੇ ਅੱਜ ਐਲਾਨ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਪਾਲ ਭਗਤ ਨੇ 37,325 ਵੋਟਾਂ ਦੇ ਵੱਡੇ ਮਾਰਜਨ ਨਾਲ ਜਿੱਤ ਦਰਜ ਕਰਵਾਈ ਹੈ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਨੂੰ ਪਿੱਛੇ ਛੱਡਦੇ ਹੋਏ 55,246 ਵੋਟਾਂ ਹਾਸਲ ਕਰਕੇ ਵੱਡੀ ਜਿੱਤ ਦਰਜ ਕੀਤੀ ਹੈ। ਜਿੱਤ ਦੇ ਮਗਰੋਂ ਮੋਹਿੰਦਰ ਭਗਤ ਦੇ ਘਰ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਸਮਰਥਕਾਂ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ ਅਤੇ ਢੋਲ ਵਜਾ ਕੇ ਵੈਸਟ ਹਲਕੇ ਵਿਚ ਭੰਗੜੇ ਪਾ ਕੇ ਜਿੱਤ ਦੀ ਖ਼ੁਸ਼ੀ ਮਨਾਈ ਜਾ ਰਹੀ ਹੈ।
ਜਲੰਧਰ ਵੈਸਟ ਹਲਕੇ ਦੀ ਹੋਈ ਜ਼ਿਮਨੀ ਚੋਣ ਦੇ ਨਤੀਜੇ ਅੱਜ ਐਲਾਨ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਪਾਲ ਭਗਤ ਨੇ 37,325 ਵੋਟਾਂ ਦੇ ਵੱਡੇ ਮਾਰਜਨ ਨਾਲ ਜਿੱਤ ਦਰਜ ਕਰਵਾਈ ਹੈ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਨੂੰ ਪਿੱਛੇ ਛੱਡਦੇ ਹੋਏ 55,246 ਵੋਟਾਂ ਹਾਸਲ ਕਰਕੇ ਵੱਡੀ ਜਿੱਤ ਦਰਜ ਕੀਤੀ ਹੈ। ਜਿੱਤ ਦੇ ਮਗਰੋਂ ਮੋਹਿੰਦਰ ਭਗਤ ਦੇ ਘਰ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਸਮਰਥਕਾਂ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ ਅਤੇ ਢੋਲ ਵਜਾ ਕੇ ਵੈਸਟ ਹਲਕੇ ਵਿਚ ਭੰਗੜੇ ਪਾ ਕੇ ਜਿੱਤ ਦੀ ਖ਼ੁਸ਼ੀ ਮਨਾਈ ਜਾ ਰਹੀ ਹੈ। Big statement of Mohinder Bhagat
also read:- ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਦੇ ਹੱਕ ‘ਚ ਸੁਪਰੀਮ ਕੋਰਟ!
ਪੁੱਤਰ ਦੀ ਜਿੱਤ ‘ਤੇ ਮੋਹਿੰਦਰ ਭਗਤ ਬੋਲੇ ਜਨਤਾ ਨੇ CM ਮਾਨ ਦੇ ਕੰਮਾਂ ‘ਤੇ ਮੋਹਰ ਲਗਾਈ
ਪੁੱਤਰ ਮੋਹਿੰਦਰ ਭਗਤ ਦੀ ਜਿੱਤ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮਹਿੰਦਰ ਸਿੰਘ ਭਗਤ ਨੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਦੀ ਜਨਤਾ ਨੇ ਮੁੱਖ ਮੰਤਰੀ ਮਾਨ ਦੇ ਕੰਮਾਂ ‘ਤੇ ਮੋਹਰ ਲਗਾਈ ਹੈ। ਇਹ ਵੋਟਾਂ ਉਨ੍ਹਾਂ ਨੂੰ ਹੀ ਪਈਆਂ ਹਨ । ਪਿਛਲੀ ਵਾਰ ਮਿਲੀ ਹਾਰ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀ ਗੱਲ ਹੈ, ਜਨਤਾ ਆਪਣਾ ਫ਼ਤਵਾ ਦਿੰਦੀ ਹੈ। ਜਨਤਾ ਨੇ ਇਸ ਵਾਰ ਆਪਣਾ ਫ਼ੈਸਲਾ ਸੁਣਾਇਆ ਹੈ।
ਮਾਨ ਕੈਬਨਿਟ ‘ਚ ਮੰਤਰੀ ਬਣਨ ਦੇ ਸਵਾਲ ‘ਤੇ ਭਗਤ ਨੇ ਕਿਹਾ ਕਿ ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਨਾ ਹੈ। ਜਦ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਨੇ ਹਲਕੇ ਦੇ ਲੋਕਾਂ ਨੂੰ ਕਿਹਾ ਸੀ ਕਿ ਤੁਸੀਂ ਵਿਧਾਇਕ ਬਣਾਓ ਮੈਂ ਮੰਤਰੀ ਬਣਾਵਾਂਗਾ, ਜਿਸ ‘ਤੇ ਭਗਤ ਨੇ ਕਿਹਾ ਕਿ ਸੀ. ਐੱਮ. ਸਾਹਿਬ ਜੋ ਵਾਅਦਾ ਕਰਦੇ ਹਨ, ਉਹ ਉਸ ਨੂੰ ਜ਼ਰੂਰ ਪੂਰਾ ਕਰਦੇ ਹਨ। ਇਸ ਦੇ ਨਾਲ ਹੀ ਉਮੀਦਵਾਰ ਭਗਤ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰਾ ਕਰਨ ‘ਤੇ ਉਨ੍ਹਾਂ ਦਾ ਮੁੱਖ ਫੋਕਸ ਰਹੇਗਾ।Big statement of Mohinder Bhagat