Thursday, December 26, 2024

ਬੇਗਾਨੇ ਪੁੱਤਾਂ ਨੂੰ ਹਥਿਆਰ ਚੁਕਾਉਣੇ ਸੌਖੇ, ਜਦੋਂ ਆਪਣੇ ’ਤੇ ਪੈਂਦੀ ਪਤਾ ਫਿਰ ਲੱਗਦਾ, ਪੰਜਾਬ CM ਦਾ ਵੱਡਾ ਬਿਆਨ

Date:

Big statement of Punjab CM ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵਾਰ ਫਿਰ ਦੁਹਰਾਇਆ ਹੈ ਕਿ ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀ ਜਵਾਨੀ ਨੂੰ ਕਿਸੇ ਧਰਮ ਦੇ ਨਾਂ ’ਤੇ ਚਲਾਈਆਂ ਫੈਕਟਰੀਆਂ ਵਿਚ ਕੱਚਾ ਮਾਲ ਬਣਦਾ ਦੇਖ ਤਮਾਸ਼ਾ ਨਹੀਂ ਦੇਖਣਗੇ। ਜਨਤਾ ਦੇ ਨਾਂ ਦਿੱਤੇ ਸੁਨੇਹੇ ਵਿਚ ਉਨ੍ਹਾਂ ਕਿਹਾ ਕਿ ਇਹ ਜ਼ਮਾਨਾ ਪੜ੍ਹਾਈ ਦਾ ਹੈ। ਅਸੀਂ ਪੰਜਾਬ ਦੇ ਜਵਾਨੀ ਦੇ ਹੱਥਾਂ ਵਿਚ ਲੈਪਟਾਪ, ਆਈ ਪੈਡ, ਡਿਗਰੀਆਂ, ਵੱਡੀਆਂ-ਵੱਡੀਆਂ ਕੰਪਨੀਆਂ ਦੇ ਅਪਾਇੰਟਮੈਂਟ ਲੈੱਟਰ ਤੇ ਵਿਸ਼ਵ ਪੱਧਰ ਦੇ ਮੁਕਾਬਲਿਆਂ ਵਿਚ ਜਿੱਤੇ ਸੋਨੇ ਚਾਂਦੀ ਦੇ ਮੈਡਲ ਦੇਖਣਾ ਚਾਹੁੰਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਲਗਭਗ ਹਰ ਤਬਕੇ ਨੇ ਫੋਨ ਕਰਕੇ ਆਖਿਆ ਕਿ ਅਸੀਂ ਆਪਣੇ ਬੱਚਿਆਂ ਨੂੰ ਪੜ੍ਹਾ ਕੇ ਵੱਡੇ-ਵੱਡੇ ਅਫਸਰਾਂ ਵਾਲੀਆਂ ਕੁਰਸੀਆਂ ’ਤੇ ਬੈਠਿਆ ਦੇਖਣਾ ਚਾਹੁੰਦੇ ਹਾਂ। ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਅਤ ਕਰਕੇ ਉਨ੍ਹਾਂ ਨੂੰ ਇਸ ਕਾਬਲ ਕਰੀਏ। Big statement of Punjab CM
ਮੁੱਖ ਮੰਤਰੀ ਨੇ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਅਸੀਂ ਪੰਜਾਬ ਨੂੰ ਪੰਜਾਬ ਬਨਾਉਣਾ ਹੈ ਅਫਗਾਨਿਸਤਾਨ ਨਹੀਂ। ਕਿਸੇ ਬੇਗਾਨੇ ਪੁੱਤ ਨੂੰ ਹਥਿਆਰ ਚੁੱਕਣ ਲਈ ਕਹਿਣਾ ਬਹੁਤ ਆਸਾਨ ਹੈ, ਬੇਗਾਨੇ ਪੁੱਤਾਂ ਨੂੰ ਮਰਨ ਵਾਲੀਆਂ ਗੱਲਾਂ ਸਿਖਾਉਣੀਆਂ ਬਹੁਤ ਸੋਖੀਆਂ ਹਨ ਪਰ ਜਦੋਂ ਆਪਣੇ ’ਤੇ ਪੈਂਦੀ ਹੈ ਪਤਾ ਉਦੋਂ ਲੱਗਦਾ ਹੈ। ਜਵਾਨੀ ਨੂੰ ਭੜਕਾਉਣ ਵਾਲਿਆਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਭੁੱਲ ਜਾਣ ਕਿ ਪੰਜਾਬ ਦੀਆਂ ਭਾਈਚਾਰਕ ਸਾਂਝ ਵਿਚ ਤਰੇੜ ਪਾ ਦੇਣਗੇ। ਆਮ ਆਦਮੀ ਪਾਰਟੀ ਸਰਕਾਰ ਬਨਾਉਣਾ ਵੀ ਜਾਣਦੀ ਹੈ, ਸਰਕਾਰ ਚਲਾਉਣਾ ਵੀ ਜਾਣਦੀ ਹੈ ਅਤੇ ਲੋਕਾਂ ਦਾ ਦਿੱਲ ਜਿੱਤਣਾ ਵੀ ਜਾਣਦੀ ਹੈ। ਲੋਕ ਮੇਰੇ ’ਤੇ ਵਿਸ਼ਵਾਸ ਰੱਖਣ ਮੈਂ ਲੋਕਾਂ ਦਾ ਭਰੋਸਾ ਕਿਸੇ ਕੀਮਤ ’ਤੇ ਨਹੀਂ ਟੁੱਟਣ ਦੇਵਾਂਗਾ। Big statement of Punjab CM

read also : ਪੰਜਾਬ ਵਿਧਾਨ ਸਭਾ ਸਪੀਕਰ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸ਼ਮੂਲੀਅਤ ਲਈ ਪ੍ਰੇਰਿਆ

Share post:

Subscribe

spot_imgspot_img

Popular

More like this
Related

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...