Wednesday, January 15, 2025

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ‘ਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

Date:

Big success of Punjab Police
 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵੱਲੋਂ 77.8 ਕਿਲੋਗ੍ਰਾਮ ਹੈਰੋਇਨ (41.8 ਕਿਲੋਗ੍ਰਾਮ +36 ਕਿਲੋਗ੍ਰਾਮ) ਅਤੇ ਤਿੰਨ ਪਿਸਤੌਲਾਂ ਦੀ ਬਰਾਮਦਗੀ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸੀਮਾ ਪਾਰ ਦੇ ਦੋ ਵੱਖ-ਵੱਖ ਨਸ਼ਾ ਤਸਕਰੀ ਰੈਕੇਟਾਂ ਦਾ ਪਰਦਾਫਾਸ਼ ਕਰਨ ਦੇ ਲਗਭਗ ਇੱਕ ਸਾਲ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਇਹ ਖੇਪ ਦਰਿਆਈ ਰਸਤੇ ਰਾਹੀਂ ਆਈ ਸੀ। ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਸਨ ਅਤੇ ਗ੍ਰਿਫ਼ਤਾਰ ਮੁਲਜ਼ਮ ਦੋਵਾਂ ਮਾਮਲਿਆਂ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦਾ ਸੀ।Big success of Punjab Police

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ 36 ਕਿਲੋਗ੍ਰਾਮ ਨਸ਼ੀਲੇ ਪਦਾਰਥ ਦੀ ਡਿਲਿਵਰੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀਅਤੇ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਵੀ ਇਸ ਦੇ ਸਬੰਧ ਸਨ। ਉਹਨਾਂ ਨੇ ਅੱਗੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਤਸਕਰੀ ਨੈਟਵਰਕ ਨੂੰ ਤੋੜਨ ਅਤੇ ਭਵਿੱਖ ਵਿੱਚ ਤਸਕਰੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਸਹਾਈ ਹੋਵੇਗੀ।

ALSO READ :- ਮਰੀਜ਼ਾਂ ਲਈ ਖ਼ਾਸ ਖ਼ਬਰ, ਅੱਜ ਪੂਰੀ ਤਰ੍ਹਾਂ ਬੰਦ ਰਹਿਣਗੀਆਂ OPD, ਸਿਰਫ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ

ਡੀਜੀਪੀ ਨੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਬਾਰੀਕੀ ਤੇ ਪੇਸ਼ੇਵਰ ਜਾਂਚ ਅਤੇ ਪਿਛਲੇ ਸਬੰਧਾਂ ਦੀ ਨਿਰੰਤਰ ਨਿਗਰਾਨੀ ਦੇ ਨਤੀਜੇ ਸਦਕਾ ਅਮਲ ਵਿੱਚ ਲਿਆਂਦੀ ਗਈ ਹੈ। ਉਹਨਾਂ ਨੇ ਅੱਗੇ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਕੀਤੇ ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਰਾਹੀਂ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਹੋਰ ਵਿੱਤੀ ਜਾਂਚ ਜਾਰੀ ਹੈ।ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਸੂਝ-ਬੂਝ ਨਾਲ ਅਮਲ ਵਿੱਚ ਲਿਆਂਦੇ ਇਸ ਆਪ੍ਰੇਸ਼ਨ ਦੌਰਾਨ ਸੀ.ਆਈ.ਏ. ਫ਼ਰੀਦਕੋਟ, ਸਪੈਸ਼ਲ ਬ੍ਰਾਂਚ, ਐਸ.ਐਚ.ਓ ਸਾਦਿਕ ਅਤੇ ਟੈਕਨੀਕਲ ਸੈੱਲ ਦੀਆਂ ਪੁਲਿਸ ਟੀਮਾਂ ਨੇ ਐਸਪੀ ਇਨਵੈਸਟੀਗੇਸ਼ਨ ਜਸਮੀਤ ਸਿੰਘ ਦੀ ਨਿਗਰਾਨੀ ਹੇਠ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਰੁਪਿਆਂਵਾਲੀ ਦੇ ਬੱਸ ਸਟੈਂਡ ਤੋਂ ਮੁਲਜ਼ਮ ਗੁਲਾਬ ਸਿੰਘ ਨੂੰ ਕਾਬੂ ਕੀਤਾ, ਜੋ ਕਿ ਇੱਕ ਸਾਲ ਤੋਂ ਭਗੌੜਾ ਸੀ।Big success of Punjab Police

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...