ਗ੍ਰੇਨੇਡ ਹਮਲੇ ਦੇ ਮਾਮਲੇ ‘ਚ ਵੱਡੀ ਅਪਡੇਟ, ਪੰਜਾਬ ਪੁਲਿਸ ਨੇ ਖੰਨਾ ਤੋਂ ਫੜਿਆ ਇੱਕ ਮੁਲਜ਼ਮ, ਦੋਵਾਂ ਦੀ ਹੋਈ ਪਛਾਣ

Big update in the case of grenade attack

Big update in the case of grenade attack
 ਚੰਡੀਗੜ੍ਹ ਦੇ ਸੈਕਟਰ-10 ਸਥਿਤ ਇੱਕ ਕੋਠੀ ‘ਚ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪੁਲਿਸ ਨੇ ਦੋਵੇਂ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਸੂਤਰਾਂ ਅਨੁਸਾਰ ਮੁਲਜ਼ਮਾਂ ਵਿੱਚੋਂ ਇੱਕ ਰੋਹਨ ਮਸੀਹ ਹੈ, ਜੋ ਪਿੰਡ ਪਾਸ਼ੀਆਂ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਜਿਹੜੇ ਅੱਤਵਾਦੀ ਹੈਪੀ ਪਸ਼ੀਆਂ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਉਹ ਵੀ ਇਸੇ ਪਿੰਡ ਦਾ ਵਸਨੀਕ ਹੈ।

ਉਧਰ, ਡੀਜੀਪੀ ਪੰਜਾਬ ਨੇ ਵੀ ਇਸ ਸਬੰਧੀ ਸਪੱਸ਼ਟ ਕਰਦਿਆਂ ਟਵਿੱਟਰ ਐਕਸ ਰਾਹੀਂ ਰੋਹਨ ਮਸੀਹ ਦੇ ਫੜੇ ਜਾਣ ਬਾਰੇ ਜਾਣਕਾਰੀ ਦਿੱਤੀ ਹੈ।ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਦੀ ਗਿ੍ਫ਼ਤਾਰੀ ਅਤੇ ਬਾਕੀ ਮੁਲਜ਼ਮਾਂ ਦੀ ਸ਼ਨਾਖ਼ਤ ਨਾਲ ਮਾਮਲਾ ਸੁਲਝ ਗਿਆ ਹੈ |

ਡੀਜੀਪੀ ਨੇ ਦੱਸਿਆ ਕਿ ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ। ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC) ਅੰਮ੍ਰਿਤਸਰ ਦੀ ਹਿਰਾਸਤ ਵਿੱਚ ਹੈ। ਸ਼ੁਰੂਆਤੀ ਖੁਲਾਸੇ ਵਿੱਚ ਰੋਹਨ ਨੇ 11.09.2024 ਨੂੰ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ।

ਪੁਲਿਸ ਨੂੰ ਹਮਲੇ ਦੇ ਮੁਲਜ਼ਮਾਂ ਦਾ ਇਹ ਵੱਡਾ ਸੁਰਾਗ ਹੱਥ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 20 ਸਾਲਾ ਰੋਹਨ ਦਾ ਪਿੰਡ ਦੇ ਕੁਝ ਲੋਕਾਂ ਨਾਲ ਕੁੱਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਪਿੱਛੋਂ ਉਹ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਪਿੰਡੀ ਵਿਖੇ ਰਿਸ਼ਤੇਦਾਰਾਂ ਕੋਲ ਰਹਿ ਰਿਹਾ ਸੀ।Big update in the case of grenade attack

also read :- Arvind Kejriwal ਨੂੰ ਮਿਲੀ ਜ਼ਮਾਨਤ, ਆਉਣਗੇ ਜੇਲ੍ਹੋਂ ਬਾਹਰ

ਬੱਸ ਰਾਹੀਂ ਆਏ ਸੀ ਚੰਡੀਗੜ੍ਹ

ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਘਟਨਾ ਵਾਲੇ ਦਿਨ ਜਿਸ ਆਟੋ ਵਿੱਚ ਆਏ ਸਨ, ਦੋ ਦਿਨ ਪਹਿਲਾਂ ਵੀ ਉਹ ਉਸੇ ਆਟੋ ‘ਚ ਘਰ ਦੀ ਰੇਕੀ ਕਰਨ ਆਏ ਸੀ। ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਦੋਵੇਂ ਮੁਲਜ਼ਮ 9 ਸਤੰਬਰ ਨੂੰ ਚੰਡੀਗੜ੍ਹ ਪੁੱਜੇ ਸਨ ਅਤੇ ਕੋਠੀ ਦੀ ਰੇਕੀ ਵੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮ ਬੁੱਧਵਾਰ ਨੂੰ ਜਲੰਧਰ ਤੋਂ ਚੰਡੀਗੜ੍ਹ ਵੋਲਵੋ ਬੱਸ ਵਿੱਚ ਆਏ ਸਨ। 

ਦੱਸ ਦਈਏ ਕਿ ਬੁੱਧਵਾਰ ਚੰਡੀਗੜ੍ਹ ਦੇ ਸੈਕਟਰ-10 ਵਿੱਚ ਕੋਠੀ ਨੰਬਰ 575 ਵਿੱਚ ਬੰਬ ਧਮਾਕਾ ਹੋਇਆ ਸੀ, ਜੋ ਕਿ ਸ਼ਹਿਰ ਦਾ ਸਭ ਤੋਂ ਪੌਸ਼ ਇਲਾਕਾ ਹੈ। ਘਟਨਾ ਨੇ ਚੰਡੀਗੜ੍ਹ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾਈ ਹੋਈ ਹੈ, ਜਿਸ ਦੀ ਜਾਂਚ ਵਿੱਚ ਕ੍ਰਾਈਮ ਬ੍ਰਾਂਚ ਅਤੇ ਹੋਰ ਕਈ ਜਾਂਚ ਟੀਮਾਂ ਵੀ ਜੁਟੀਆਂ ਹੋਈਆਂ ਹਨ। ਪੁਲਿਸ ਨੇ ਆਸਪਾਸ ਦੀ ਸੀਸੀਟੀਵੀ ਕਬਜ਼ੇ ‘ਚ ਲੈ ਕੇ ਜਾਂਚ ਅਰੰਭੀ ਹੋਈ ਹੈ ਅਤੇ ਬੀਤੇ ਦਿਨ ਦੋਵਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਸਨ ਅਤੇ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ।Big update in the case of grenade attack

[wpadcenter_ad id='4448' align='none']