Bikram Majithia Appearance SIT
7 ਦਿਨ ਪਹਿਲਾਂ ਦਿੱਤੇ ਨੋਟਿਸ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਜਾਂਚ ਕਮੇਟੀ ਸਾਹਮਣੇ ਪੇਸ਼ ਹੋਣ ਜਾ ਰਹੇ ਹਨ। ਇਹ ਨੋਟਿਸ ਮਜੀਠੀਆ ਦੇ ਪੁਰਾਣੇ ਐਨਡੀਪੀਐਸ ਕੇਸ ਵਿੱਚ ਆਇਆ ਹੈ, ਜਿਸ ਵਿੱਚ ਉਸ ਨੂੰ ਜ਼ਮਾਨਤ ਮਿਲ ਚੁੱਕੀ ਹੈ। ਇਸ ਦੇ ਨਾਲ ਹੀ ਦੋ ਦਿਨ ਪਹਿਲਾਂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਪਟਿਆਲਾ ਪਹੁੰਚ ਕੇ ਐਸਆਈਟੀ ਅੱਗੇ ਪੇਸ਼ ਹੋ ਕੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੀ ਗੱਲ ‘ਤੇ ਅਜੇ ਵੀ ਕਾਇਮ ਹਨ।
ਇੱਕ ਹਫ਼ਤਾ ਪਹਿਲਾਂ ਬਿਕਰਮ ਮਜੀਠੀਆ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਹ ਜਿਸ ਦੀ ਉਡੀਕ ਕਰ ਰਹੇ ਸਨ, ਉਹੀ ਹੋ ਗਿਆ ਹੈ। ਉਸ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਬੁਲਾ ਲੈਣਗੇ, ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ, ਗ੍ਰਹਿ ਮੰਤਰਾਲੇ ਅਧੀਨ ਪੁਲੀਸ ਵੱਲੋਂ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ
ਮੈਨੂੰ ਕਮਜ਼ੋਰ ਨੇਤਾ ਨਾ ਸਮਝੋ
ਬਿਕਰਮ ਮਜੀਠੀਆ ਨੇ ਸੀਐਮ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ ਕਿ ਉਹ ਉਨ੍ਹਾਂ ਨੂੰ ਕਮਜ਼ੋਰ ਨੇਤਾ ਨਾ ਸਮਝਣ। ਜਦੋਂ ਵੀ ਅਸੀਂ ਗੱਲ ਕਰਾਂਗੇ, ਠੋਕ ਕੇ ਕਰਾਂਗੇ। ਮੁੱਖ ਮੰਤਰੀ ਜਿੰਨਾ ਹੋ ਸਕਦਾ ਜੋਰ ਲਾ ਲੈਂਣ। ਇਨ੍ਹਾਂ ਚਾਲਾਂ ਅਤੇ ਪੁਲਿਸ ਅਤੇ ਏਜੰਸੀਆਂ ਦੀ ਤਾਕਤ ਨਾਲ ਉਨ੍ਹਾਂ ਨੂੰ ਦਬਾਇਆ ਜਾਣਾ ਸੰਭਵ ਨਹੀਂ ਹੈ
NDPS ਤਹਿਤ ਦਰਜ ਕੀਤਾ ਗਿਆ ਸੀ ਕੇਸ
20 ਦਸੰਬਰ 2021 ਨੂੰ ਕਾਂਗਰਸ ਸਰਕਾਰ ਨੇ ਮਜੀਠੀਆ ਖਿਲਾਫ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਮਜੀਠੀਆ 24 ਫਰਵਰੀ 2022 ਨੂੰ ਪਟਿਆਲਾ ਜੇਲ੍ਹ ਗਿਆ ਸੀ। 10 ਅਗਸਤ 2022 ਨੂੰ ਹਾਈ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਸੀ।
Bikram Majithia Appearance SIT