ਅੱਜ ਫਿਰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਮਜੀਠੀਆ

ਅੱਜ ਫਿਰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਮਜੀਠੀਆ

Bikram Majithia will not appear ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸ਼ਨੀਵਾਰ ਵੀ ਐੱਸ. ਆਈ. ਟੀ (ਸਪੈਸ਼ਲ ਜਾਂਚ ਟੀਮ) ਅੱਗੇ ਪੇਸ਼ ਨਹੀਂ ਹੋਣਗੇ। ਇਸ ਬਾਰੇ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਵਲੋ ਐੱਸ. ਆਈ. ਟੀ. ਨੂੰ ਪੱਤਰ ਰਾਹੀਂ ਜਾਣਕਾਰੀ ਦੇ ਦਿੱਤੀ ਗਈ ਹੈ। ਐੱਸ. ਆਈ. ਟੀ. ਨੂੰ ਭੇਜੇ ਪੱਤਰ ਵਿਚ ਦੱਸਿਆ ਗਿਆ ਹੈ ਕਿ 23 […]

Bikram Majithia will not appear

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸ਼ਨੀਵਾਰ ਵੀ ਐੱਸ. ਆਈ. ਟੀ (ਸਪੈਸ਼ਲ ਜਾਂਚ ਟੀਮ) ਅੱਗੇ ਪੇਸ਼ ਨਹੀਂ ਹੋਣਗੇ। ਇਸ ਬਾਰੇ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਵਲੋ ਐੱਸ. ਆਈ. ਟੀ. ਨੂੰ ਪੱਤਰ ਰਾਹੀਂ ਜਾਣਕਾਰੀ ਦੇ ਦਿੱਤੀ ਗਈ ਹੈ। ਐੱਸ. ਆਈ. ਟੀ. ਨੂੰ ਭੇਜੇ ਪੱਤਰ ਵਿਚ ਦੱਸਿਆ ਗਿਆ ਹੈ ਕਿ 23 ਜੁਲਾਈ ਨੂੰ ਸੁਪਰੀਮ ਕੋਰਟ ਵਿਚ ਅਹਿਮ ਮਾਮਲੇ ਦੀ ਪੇਸ਼ੀ ਹੋਣ ਕਰਕੇ ਮਜੀਠੀਆ ਆਪਣੇ ਵਕੀਲਾਂ ਦੀ ਟੀਮ ਨਾਲ ਮਸ਼ਵਰਾ ਕਰਨ ਦਿੱਲੀ ਪੁੱਜੇ ਹੋਏ ਹਨ, ਇਸ ਲਈ ਉਹ ਸਿੱਟ ਕੋਲ ਪੇਸ਼ ਨਹੀਂ ਹੋ ਸਕਦੇ।Bikram Majithia will not appear

also read :- ਹਰਿਆਣਾ ਦੀ ਪਾਣੀਪਤ ਦੀ ਜੇਲ੍ਹ ‘ਚ ਗੈਂਗਸਟਰ ਦੀ ਹੋਈ ਮੌਤ

ਵਕੀਲ ਅਨੁਸਾਰ ਰੁਝੇਵਿਆਂ ਦਾ ਪਤਾ ਹੋਣ ਦੇ ਬਾਵਜੂਦ ਅਤੇ ਸੁਪਰੀਮ ਕੋਰਟ ਦੇ ਮਾਮਲੇ ਵਿਚ ਵਿਘਨ ਪਾਉਣ ਲਈ ਮਜੀਠੀਆ ਨੂੰ ਮਿੱਥੀਆਂ ਤਾਰੀਖਾਂ ‘ਤੇ ਬੁਲਾਇਆ ਜਾ ਰਿਹਾ ਹੈ, ਜੋ ਕਿ ਜਾਇਜ਼ ਨਹੀਂ ਹੈ। ਦੱਸਣਯੋਗ ਹੈ ਕਿ 2021 ਵਿਚ ਦਰਜ ਐੱਨ. ਡੀ. ਪੀ. ਐੱਸ. ਐਕਟ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਲੋਂ ਸਾਬਕਾ ਮੰਤਰੀ ਤੋਂ ਇਸ ਮਾਮਲੇ ਵਿਚ ਪੁੱਛਗਿੱਛ ਲਈ ਸੰਮਨ ਭੇਜੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਐੱਸ. ਆਈ. ਟੀ. ਕਈ ਵਾਰ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ। Bikram Majithia will not appear

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ