ਹੁਣ ਨਵੀਂ ਸਿੱਟ ਵੱਲੋਂ ਬਿਕਰਮ ਮਜੀਠੀਆ ਨੂੰ ਕੀਤਾ ਗਿਆ ਤਲਬ

Bikram Singh Majithia

Bikram Singh Majithia

ਮੁਹਾਲੀ ’ਚ ਦੋ ਸਾਲ ਪਹਿਲਾਂ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ ਕੇਸ ਦੀ ਜਾਂਚ ਲਈ ਪਿਛਲੇ ਦਿਨੀਂ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਨਵੀਂ ਸਿੱਟ ਗਠਿਤ ਕੀਤੀ ਗਈ ਸੀ, ਜਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸਿਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛ-ਪੜਤਾਲ ਲਈ 16 ਜਨਵਰੀ ਨੂੰ ਪਟਿਆਲਾ ਸਥਿਤ ਡੀਆਈਜੀ ਦੇ ਦਫਤਰ ਵਿਚ ਪੇਸ਼ ਹੋਣ ਲਈ ਸੱਦਿਆ ਹੈ।

ਇਸ ਕੇਸ ਦੀ ਪੁੱਛ-ਪੜਤਾਲ ਲਈ ਮਜੀਠੀਆ ਤੋਂ 18 ਦਸੰਬਰ ਅਤੇ 30 ਦਸੰਬਰ ਨੂੰ ਦੋ ਵਾਰੀ ਪਟਿਆਲਾ ਵਿੱਚ ਹੀ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ।

READ ALSO:ਜੇਕਰ ਤੁਸੀਂ ਵੀ ਸ਼ੁਰੂ ਕਰਨਾ ਹੈ ਇਲੈਕਟ੍ਰਿਕ ਸਾਮਾਨ ਦਾ ਬਿਜ਼ਨੈੱਸ, ਤਾਂ ਇਹ ਹਨ ਦੇਸ਼ ਦੇ ਸਭ ਤੋਂ ਵੱਡੇ ਬਾਜ਼ਾਰ

ਹਾਲਾਂਕਿ ਉਦੋਂ ਇਸ ਸਿਟ ਦੇ ਮੁਖੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਸਨ। ਸ੍ਰੀ ਛੀਨਾ ਦੇ 31 ਦਸੰਬਰ ਨੂੰ ਸੇਵਾਮੁਕਤ ਹੋਣ ਉਪਰੰਤ ਸਰਕਾਰ ਵੱਲੋਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਨਵੀਂ ਸਿੱਟ ਬਣਾਈ ਗਈ ਹੈ।

Bikram Singh Majithia

Advertisement

Latest

ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ
ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਦਾ ਐਲਾਨ