Bittu in favor of Bandi Singh!
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੰਤਰੀ ਬਣਨ ਤੋਂ ਬਾਅਦ ਆਪਣਾ ਮਨ ਵੀ ਬਦਲ ਲਿਆ ਹੈ। ਦਰਅਸਲ ਰਵਨੀਤ ਬਿੱਟੂ ਦਾ ਇਕ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਦਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੋਈ ਪਲਾਨ ਹੈ ਤਾਂ ਮੈਂ ਉਸ ਫੈਸਲੇ ਦਾ ਵਿਰੋਧ ਨਹੀਂ ਕਰਾਂਗਾ। ਦੱਸ ਦਈਏ ਕਿ ਰਵਨੀਤ ਬਿੱਟੂ ਹੁਣ ਤੱਕ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਦੇ ਰਹੇ ਹਨ।Bittu in favor of Bandi Singh!
ਦਰਅਸਲ ਹਵਾਰਾ ਕਮੇਟੀ ਨੇ ਖਦਸ਼ਾ ਪ੍ਰਗਟਾਇਆ ਸੀ ਕਿ ਨਵੇਂ ਬਣੇ ਕੇਂਦਰੀ ਮੰਤਰੀ ਮੰਡਲ ਵਿੱਚ ਰਵਨੀਤ ਸਿੰਘ ਬਿੱਟੂ ਨੂੰ ਸ਼ਾਮਲ ਕੀਤੇ ਜਾਣ ਤੋਂ ਬਾਅਦ ਹੁਣ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਹੋਰ ਲਟਕ ਜਾਵੇਗਾ। ਹਵਾਰਾ ਕਮੇਟੀ ਦੇ ਮੈਂਬਰ ਪ੍ਰੋ. ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਡਾ. ਸੁਖਦੇਵ ਸਿੰਘ ਬਾਬਾ ਅਤੇ ਮਹਾਂਬੀਰ ਸਿੰਘ ਸੁਲਤਾਨਵਿੰਡ ਨੇ ਕਿਹਾ ਸੀ ਕਿ ਰਵਨੀਤ ਸਿੰਘ ਬਿੱਟੂ ਜਦੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਸਨ ਤਾਂ ਉਹ ਉਸ ਵੇਲੇ ਵੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਦੇ ਸਨ।Bittu in favor of Bandi Singh!
also read :- ਰੋਜ਼ੀ-ਰੋਟੀ ਕਮਾਉਣ ਗਏ 42 ਭਾਰਤੀਆਂ ਦੀ ਦਰਦਨਾਕ ਮੌਤ! ਐਕਸ਼ਨ ਮੋਡ ‘ਚ ਸਰਕਾਰ, ਮੋਦੀ ਨੇ ਕੀਤੀ ਹੰਗਾਮੀ ਮੀਟਿੰਗ
ਉਨ੍ਹਾਂ ਕਿਹਾ ਕਿ ਹੁਣ ਜਦੋਂ ਰਵਨੀਤ ਸਿੰਘ ਬਿੱਟੂ ਕੇਂਦਰ ਦੇ ਰਾਜ ਮੰਤਰੀ ਹਨ ਤਾਂ ਵਿਰੋਧ ਕਰਨ ਦੀ ਸ਼ਕਤੀ ਵਿਚ ਵਾਧਾ ਹੋ ਗਿਆ ਹੈ, ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਲਈ ਨਵੀਂ ਚੁਣੌਤੀ ਹੈ। ਹਾਲਾਂਕਿ ਹੁਣ ਰਵਨੀਤ ਸਿੰਘ ਬਿੱਟੂ ਦੇ ਇਸ ਬਿਆਨ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।