ਮੰਤਰੀ ਧਾਲੀਵਾਲ ਨੇ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ

Bittu met with Minister Dhaliwal

Bittu met with Minister Dhaliwal
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਸ ਖੇਤਰ ਨੂੰ ਸਮੁੱਚੇ ਭਾਰਤ ਦੇ ਰੇਲ ਨੈਟਵਰਕ ਨਾਲ ਜੋੜਨ ਦੀ ਅਪੀਲ ਕੀਤੀ ਹੈ। 

ਧਾਲੀਵਾਲ ਨੇ ਰਮਦਾਸ/ਆਰ.ਡੀ.ਐੱਸ. ਰੇਲਵੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਮ ‘ਤੇ ਰੱਖਣ ਦੀ ਮੰਗ ਵੀ ਉਠਾਈ ਹੈ, ਜੋ ਕਿ ਲੋਕਾਂ ਵਿੱਚ ਬਹੁਤ ਸਤਿਕਾਰੇ ਜਾਂਦੇ ਹਨ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਰਾਮਦਾਸ ਸਟੇਸ਼ਨ ਨੂੰ ਮੁੜ ਉਸਾਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਰਮਦਾਸ/ਆਰ.ਡੀ.ਐੱਸ. ਰੇਲਵੇ ਸਟੇਸ਼ਨ ਵਿਖੇ ਉੱਚ ਪੱਧਰੀ ਪੱਕਾ ਪਲੇਟਫਾਰਮ ਬਣਾਉਣ, ਰੇਲਗੱਡੀਆਂ ਦੀ ਉਡੀਕ ਕਰ ਰਹੇ ਯਾਤਰੀਆਂ ਲਈ ਆਸਰਾ/ਸ਼ੈਡ, ਰੋਸ਼ਨੀ ਅਤੇ ਪੱਖੇ ਵਰਗੀਆਂ ਜਨਤਕ ਸਹੂਲਤਾਂ ਦੇ ਨਾਲ ਪੀਣ ਵਾਲੇ ਪਾਣੀ ਦੀ ਸਹੂਲਤ ਆਦਿ ਪ੍ਰਬੰਧ ਵੀ ਕੀਤੇ ਜਾਣੇ ਬਹੁਤ ਜ਼ਰੂਰੀ ਹਨ।Bittu met with Minister Dhaliwal

ਧਾਲੀਵਾਲ ਨੇ ਇਸ ਸਟੇਸ਼ਨ ‘ਤੇ ਰੇਲ ਗੱਡੀਆਂ ਦੀ ਆਵਾਜਾਈ 04 ਜੋੜਿਆਂ ਤੋਂ ਵਧਾ ਕੇ ਘੱਟੋ-ਘੱਟ 06 ਜੋੜੇ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਜ਼ਿਆਦਾਤਰ ਲੋਕਾਂ ਦੀ ਅਣਮੁੱਲੀ ਮੰਗ ਨੂੰ ਪੂਰਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਵੇਰਕਾ ਤੋਂ ਅੰਮ੍ਰਿਤਸਰ ਜਾਂ ਇਸ ਤੋਂ ਅੱਗੇ ਚੱਲਣ ਵਾਲੀਆਂ ਟਰੇਨਾਂ ਨੂੰ ਵਧਾਉਣ ਦੀ ਮੰਗ ਵੀ ਕੇਂਦਰੀ ਮੰਤਰੀ ਤੋਂ ਕੀਤੀ ਗਈ ਹੈ। ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬ ਸੂਬੇ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਰਾਮਦਾਸ/ਆਰ.ਡੀ.ਐੱਸ. ਰੇਲਵੇ ਸਟੇਸ਼ਨ ਭਾਰਤ ਅਤੇ ਪਾਕਿਸਤਾਨ ਦੀ ਵੰਡ ਤੋਂ ਪਹਿਲਾਂ ਬਣਾਇਆ ਗਿਆ ਸੀ। ਹਾਲਾਂਕਿ, ਉਪਰੋਕਤ ਰੇਲਵੇ ਸਟੇਸ਼ਨ ‘ਤੇ ਕੋਈ ਪਲੇਟਫਾਰਮ ਨਹੀਂ ਹੈ। ਇਸ ਕਸਬੇ ਦੇ ਨਾਲ-ਨਾਲ ਕਰਤਾਰਪੁਰ ਸਾਹਿਬ ਕੋਰੀਡੋਰ ਭਾਵ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਅਤੇ ਰਮਦਾਸ ਰੇਲਵੇ ਸਟੇਸ਼ਨ ਤੱਕ ਸਿਰਫ਼ ਇੱਕੋ ਹੀ ਰੇਲ ਸੰਪਰਕ ਹੈ।

also read :- ਰਾਓ ਇੰਦਰਜੀਤ ਨੇ CM ਦੀ ਕੁਰਸੀ ‘ਤੇ ਠੋਕਿਆ ਦਾਅਵਾ, ਕਿਹਾ- ਲੋਕ ਚਾਹੁੰਦੇ ਹਨ ਮੈਂ ਮੁੱਖ ਮੰਤਰੀ ਬਣਾ

ਅਜਨਾਲਾ-ਬੱਲੜ੍ਹਵਾਲ ਕਨੈਕਟੀਵਿਟੀ ਬਾਰੇ ਸ. ਧਾਲੀਵਾਲ ਨੇ ਕਿਹਾ ਹੈ ਕਿ ਇਹ ਇਲਾਕਾ ਇੱਕ ਸਰਹੱਦੀ ਇਲਾਕਾ ਹੈ ਅਤੇ ਇਹ ਅਲੱਗ-ਥਲੱਗ ਹੋਣ ਕਾਰਨ ਬਹੁਤ ਪਛੜਿਆ ਹੋਇਆ ਹੈ ਅਤੇ ਇਸ ਖੇਤਰ ਵਿੱਚ ਸੜਕੀ ਸੰਪਰਕ ਮਾੜਾ ਹੈ ਅਤੇ ਮੌਜੂਦਾ ਸਮੇਂ ਵਿੱਚ ਕੋਈ ਰੇਲ ਸੰਪਰਕ ਨਹੀਂ ਹੈ। ਧਾਲੀਵਾਲ ਨੇ ਕਿਹਾ ਕਿ ਇਲਾਕੇ ਦੇ ਲੋਕ ਆਪਣੀਆਂ ਰੋਜ਼ਾਨਾ ਦੀਆਂ ਲੋੜ੍ਹਾਂ ਅਤੇ ਹੋਰ ਦਫ਼ਤਰੀ ਕੰਮਾਂ ਲਈ ਅੰਮ੍ਰਿਤਸਰ ਸ਼ਹਿਰ ‘ਤੇ ਨਿਰਭਰ ਹਨ ਅਤੇ ਉਨ੍ਹਾਂ ਨੂੰ ਉਪਰੋਕਤ ਲੋੜ੍ਹਾਂ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਵਿਚਕਾਰ ਰੇਲ ਸੇਵਾ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਖੇਤਰ ਦੇ ਲੋਕਾਂ ਦੀ ਸਹੂਲਤ ਲਈ, ਪਿੰਡ ਬੱਲੜ੍ਹਵਾਲ (ਜੋ ਕਿ ਭਾਰਤ-ਪਾਕਿ ਵੰਡ ਤੋਂ ਇੱਕ ਵੱਡਾ ਵਪਾਰਕ ਕੇਂਦਰ ਸੀ) ਰਾਹੀਂ ਰੇਲ ਸੰਪਰਕ ਦੀ ਲੋੜ ਹੈ। ਲੋਕਾਂ ਦੀਆਂ ਮੈਡੀਕਲ, ਰੋਜ਼ਗਾਰ ਅਤੇ ਵਿੱਦਿਅਕ ਆਦਿ ਲੋੜਾਂ ਪੂਰੀਆਂ ਕਰਨ ਵਾਲੇ ਪ੍ਰਮੁੱਖ ਸ਼ਹਿਰ ਵਜੋਂ ਅੰਮ੍ਰਿਤਸਰ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ, ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਨੇ ਕਿਹਾ ਹੈ ਕਿ ਰੇਲ ਨੈੱਟਵਰਕ ਨਾਲ ਜੁੜਨ ਨਾਲ ਮੈਡੀਕਲ ਮਰੀਜ਼ਾਂ, ਉਦਯੋਗਿਕ ਮਜ਼ਦੂਰਾਂ ਅਤੇ ਮਜ਼ਦੂਰ ਵਰਗ ਅਤੇ ਵਿਦਿਆਰਥੀ ਆਦਿ ਸਮੇਤ ਵੱਡੀ ਪੱਧਰ ‘ਤੇ ਲੋਕਾਂ ਦੀ ਸੇਵਾ ਹੋਵੇਗੀ।Bittu met with Minister Dhaliwal

[wpadcenter_ad id='4448' align='none']