ਅਮਿਤ ਸ਼ਾਹ ਦੇ ਅੰਬੇਡਕਰ ਵਾਲੇ ਬਿਆਨ ‘ਤੇ ਭੱਖੀ ਸਿਆਸਤ , BJP ‘ਤੇ ਕਾਂਗਰਸ ਦੇ ਸਾਂਸਦ ਹੋਏ ਆਹਮੋ-ਸਾਹਮਣੇ , BJP MP ਨੂੰ ਲੱਗੀ ਸੱਟ
BJP MP Pratap Chandra Sarangi ਭਾਜਪਾ ਦੇ ਸੰਸਦ ਮੈਂਬਰਾਂ ਨੇ ਕਾਂਗਰਸ ਪਾਰਟੀ ‘ਤੇ ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਸੰਸਦ ‘ਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਪ੍ਰਤਾਪ ਚੰਦਰ ਸਾਰੰਗੀ ਨੇ ਰਾਹੁਲ ਗਾਂਧੀ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਇਕ ਸੰਸਦ ਮੈਂਬਰ ਨੂੰ […]
BJP MP Pratap Chandra Sarangi
ਭਾਜਪਾ ਦੇ ਸੰਸਦ ਮੈਂਬਰਾਂ ਨੇ ਕਾਂਗਰਸ ਪਾਰਟੀ ‘ਤੇ ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਸੰਸਦ ‘ਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਪ੍ਰਤਾਪ ਚੰਦਰ ਸਾਰੰਗੀ ਨੇ ਰਾਹੁਲ ਗਾਂਧੀ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਇਕ ਸੰਸਦ ਮੈਂਬਰ ਨੂੰ ਧੱਕਾ ਦਿੱਤਾ ਜੋ ਉਨ੍ਹਾਂ ਦੇ ਉੱਤੇ ਡਿੱਗ ਪਿਆ, ਜਿਸ ਤੋਂ ਬਾਅਦ ਉਹ ਹੇਠਾਂ ਡਿੱਗ ਗਿਆ ਅਤੇ ਉਨ੍ਹਾਂ ਦੇ ਸਿਰ ‘ਤੇ ਸੱਟ ਲੱਗ ਗਈ।
ਇਸ ਤੋਂ ਇਲਾਵਾ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਬਾਬਾ ਸਾਹਿਬ ਅੰਬੇਡਕਰ ਦੇ ਅਪਮਾਨ ਦਾ ਵਿਰੋਧ ਕਰ ਰਹੇ ਮਲਿਕਾਰਜੁਨ ਖੜਗੇ ਅਤੇ ਪ੍ਰਿਅੰਕਾ ਗਾਂਧੀ ਦੇ ਨਾਲ ਭਾਜਪਾ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਮਕਰ ਗੇਟ ‘ਤੇ ਧੱਕਾ-ਮੁੱਕੀ ਕੀਤੀ ਹੈ।
ਭਾਜਪਾ ਦੇ ਸੰਸਦ ਮੈਂਬਰ ਪ੍ਰਤਾਪ ਚੰਦਰ ਸਾਰੰਗੀ ਨੇ ਕਿਹਾ, “ਰਾਹੁਲ ਗਾਂਧੀ ਨੇ ਇਕ ਸੰਸਦ ਮੈਂਬਰ ਨੂੰ ਧੱਕਾ ਦਿੱਤਾ ਜੋ ਮੇਰੇ ‘ਤੇ ਡਿੱਗ ਪਿਆ, ਜਿਸ ਤੋਂ ਬਾਅਦ ਮੈਂ ਹੇਠਾਂ ਡਿੱਗ ਗਿਆ। ਮੈਂ ਪੌੜੀਆਂ ਕੋਲ ਖੜ੍ਹਾ ਸੀ ਜਦੋਂ ਰਾਹੁਲ ਗਾਂਧੀ ਨੇ ਆ ਕੇ ਇਕ ਸੰਸਦ ਮੈਂਬਰ ਨੂੰ ਧੱਕਾ ਦਿੱਤਾ ਜੋ ਮੇਰੇ ‘ਤੇ ਡਿੱਗ ਪਿਆ।” ਉੱਥੇ ਹੀ ਪ੍ਰਤਾਪ ਸਾਰੰਗੀ ਦੀ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਫਰੂਖਾਬਾਦ ਦੇ ਸਾਂਸਦ ਮੁਕੇਸ਼ ਰਾਜਪੂਤ ਨੇ ਵੀ ਰਾਹੁਲ ਗਾਂਧੀ ‘ਤੇ ਉਨ੍ਹਾਂ ਨੂੰ ਧੱਕਾ ਮਾਰਨ ਦਾ ਦੋਸ਼ ਲਗਾਇਆ ਹੈ। ਉਹ ਆਈਸੀਯੂ ਵਿੱਚ ਦਾਖ਼ਲ ਹਨ।
ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ, “ਜਦੋਂ ਮੈਂ ਸੰਸਦ ਦੇ ਪ੍ਰਵੇਸ਼ ਦੁਆਰ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਭਾਜਪਾ ਦੇ ਸੰਸਦ ਮੈਂਬਰ ਮੈਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ। ਉਹ ਮੈਨੂੰ ਧਮਕੀਆਂ ਦੇ ਰਹੇ ਸਨ, ਇਸ ਲਈ ਅਜਿਹਾ ਹੋਇਆ। ਇਹ ਸੰਸਦ ਦਾ ਪ੍ਰਵੇਸ਼ ਦੁਆਰ ਹੈ ਅਤੇ ਸਾਨੂੰ ਅੰਦਰ ਜਾਣ ਦਾ ਅਧਿਕਾਰ ਹੈ। ਮੁੱਖ ਮੁੱਦਾ ਇਹ ਹੈ ਕਿ ਉਹ ਸੰਵਿਧਾਨ ‘ਤੇ ਹਮਲਾ ਕਰ ਰਹੇ ਹਨ।”
Read Also : ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ ‘ਚ ਡੁੱਬਣ ਨਾਲ 13 ਲੋਕਾਂ ਦੀ ਮੌਤ, 75 ਲੋਕਾਂ ਨੂੰ ਕੱਢਿਆ ਗਿਆ ਬਾਹਰ
ਕਾਂਗਰਸ ਸਾਂਸਦ ਕੇਸੀ ਵੇਣੂਗੋਪਾਲ ਨੇ ਕਿਹਾ, “ਉਹ (ਭਾਜਪਾ) ਆਪਣੀ ਆਤਮ ਰੱਖਿਆ ਲਈ ਪ੍ਰਦਰਸ਼ਨ ਕਰ ਰਹੇ ਹਨ। ਕੱਲ੍ਹ ਹੀ ਉਨ੍ਹਾਂ ਨੇ ਅਮਿਤ ਸ਼ਾਹ ਰਾਹੀਂ ਬਾਬਾ ਸਾਹਿਬ ਅੰਬੇਡਕਰ ਨੂੰ ਬਹੁਤ ਨੁਕਸਾਨ ਪਹੁੰਚਾਇਆ। ਕੱਲ੍ਹ ਭਾਜਪਾ ਦੇ ਸੋਸ਼ਲ ਮੀਡੀਆ ਨੇ ਕੀ ਕੀਤਾ? ਉਨ੍ਹਾਂ ਨੇ ਅੰਬੇਡਕਰ ਜੀ ਦੀ ਥਾਂ ਸੋਰੋਸ ਦੀ ਤਸਵੀਰ ਲਾ ਦਿੱਤੀ ਅਤੇ ਉਹ ਦੁਬਾਰਾ ਅੰਬੇਡਕਰ ਜੀ ਦਾ ਅਪਮਾਨ ਕਰ ਰਹੇ ਹਨ, ਮੈਨੂੰ ਨਹੀਂ ਪਤਾ ਕਿ ਇਹ ਲੋਕ ਕੀ ਕਰ ਰਹੇ ਹਨ, ਇਹ ਚੀਜ਼ਾਂ ਉਨ੍ਹਾਂ ਦੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ।”
BJP MP Pratap Chandra Sarangi