Friday, December 27, 2024

“ਚਰਨਜੀਤ ਚੰਨੀ ਦੀ ਹੈ ਘਟੀਆ ਮਾਨਸਿਕਤਾ ” ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਨੇ ਘੇਰਿਆਂ MP ਚਰਨਜੀਤ ਸਿੰਘ ਚੰਨੀ

Date:

BJP On MP Channi

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਕਾਂਗਰਸ ਆਗੂ ਚਰਨਜੀਤ ਚੰਨੀ ਵੱਲੋਂ ਔਰਤਾਂ ਬਾਰੇ ਅਪਮਾਨਜਨਕ ਟਿੱਪਣੀਆਂ ਲਈ ਉਸ ਦੀ ਸਖ਼ਤ ਆਲੋਚਨਾ ਕੀਤੀ ਹੈ।

ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਦੋ ਕੁੱਤਿਆਂ ਦੀ ਕਹਾਣੀ ਸੁਣਾਈ ਸੀ, ਜਿਸ ਵਿੱਚ ਉਸ ਨੇ ਨਾ ਸਿਰਫ਼ ਔਰਤਾਂ ’ਤੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਸਗੋਂ ਪੰਜਾਬ ਦੇ ਵੱਖ-ਵੱਖ ਭਾਈਚਾਰਿਆਂ ਵਿੱਚ ਦਰਾਰ ਪੈਦਾ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ।

ਬਰਨਾਲਾ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, “ਚਰਨਜੀਤ ਚੰਨੀ ਨੇ ਗਿੱਦੜਬਾਹਾ ਤੋਂ ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਜੋ ਕਿ ਖੁਦ ਇਕ ਔਰਤ ਹੈ, ਦੇ ਨਾਲ ਖੜ੍ਹ ਕੇ ਔਰਤਾਂ ਪ੍ਰਤੀ ਅਪਮਾਨਜਨਕ ਬਿਆਨਬਾਜ਼ੀ ਕਰਕੇ ਇਕ ਵਾਰ ਫਿਰ ਆਪਣੀ ਘਟੀਆ ਮਾਨਸਿਕਤਾ ਦਾ ਸਬੂਤ ਦਿੱਤਾ ਹੈ। ਉਸਨੇ ਜਾਟਾਂ ਅਤੇ ਬ੍ਰਾਹਮਣਾਂ ਦੀ ਤੁਲਨਾ ਵੀ ਕੀਤੀ, ਜਿਸ ਨਾਲ ਉਹ ਵੰਡ ਦੀ ਰਾਜਨੀਤੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ ਕਿ, “ਇਹ ਪਹਿਲੀ ਵਾਰ ਨਹੀਂ ਹੈ ਕਿ ਕਾਂਗਰਸ ਪਾਰਟੀ ਜਾਂ ਚਰਨਜੀਤ ਚੰਨੀ ਨੇ ਔਰਤਾਂ ਪ੍ਰਤੀ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ, ਇਸ ਤੋਂ ਪਹਿਲਾਂ ਵੀ ਅੰਮ੍ਰਿਤਾ ਵੜਿੰਗ ਦੇ ਪਤੀ ਰਾਜਾ ਵੜਿੰਗ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੀ ਪਤਨੀ ਵਿਧਾਇਕ ਬਣ ਗਈ ਤਾਂ ਉਨ੍ਹਾਂ ਦਾ ਖਾਣਾ ਕੌਣ ਬਣਾਏਗੀ। ਔਰਤਾਂ ਦੇ ਖਿਲਾਫ ਇਹ ਪਿਛਾਖੜੀ ਮਾਨਸਿਕਤਾ ਪਹਿਲਾਂ ਹੀ ਇਸ ਪਾਰਟੀ ਨੂੰ ਖਾਈ ਵਿੱਚ ਲੈ ਗਈ ਹੈ। ਚੰਨੀ ਜੀ ਵੀ ਪਹਿਲਾਂ Me2 ਵਿਵਾਦ ਵਿੱਚ ਰਹਿ ਚੁੱਕੇ ਹਨ ਅਤੇ ਅਜਿਹਾ ਲੱਗਦਾ ਹੈ ਕਿ ਇਨ੍ਹਾਂ ਨੇ ਆਪਣਾ ਸਬਕ ਹਾਲੇ ਤੱਕ ਨਹੀਂ ਸਿੱਖਿਆ ਹੈ।”

Read Also : ਦੇਸ਼ ਵਾਸੀਓ ਹੋ ਜਾਓ ਤਿਆਰ ਲੱਗਣ ਵਾਲਾ ਹੈ ਮਹਿੰਗਾਈ ਦਾ ਵੱਡਾ ਝਟਕਾ , ਵੱਧ ਸਕਦੀ ਹੈ CNG ਦੀਆ ਕੀਮਤਾਂ, ਜਾਣੋ ਕਰਨ

ਮਹਿਲਾ ਮੋਰਚਾ ਪ੍ਰਧਾਨ ਨੇ ਅੱਗੇ ਕਿਹਾ, “ਮੈਂ ਭਾਜਪਾ ਪੰਜਾਬ ਦੀ ਮਹਿਲਾ ਮੋਰਚਾ ਪ੍ਰਧਾਨ ਹੋਣ ਦੇ ਨਾਤੇ ਇਸ ਬਿਆਨ ਦੀ ਸਖ਼ਤ ਨਿਖੇਧੀ ਕਰਦੀ ਹਾਂ ਅਤੇ ਚੋਣ ਕਮਿਸ਼ਨ ਅਤੇ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਕਾਂਗਰਸੀ ਆਗੂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦੀ ਹਾਂ।”

BJP On MP Channi

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...