BJP’s statement regarding Amritpal’s oath-taking
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਿੱਤ ਦਰਜ ਕਰਨ ਵਾਲੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਕਾਨੂੰਨ ਮੁਤਾਬਕ ਇਜਾਜ਼ਤ ਦਿੱਤੀ ਜਾ ਸਕਦੀ ਹੈ ਪਰ ਕਾਨੂੰਨ ਦੀ ਖ਼ਿਲਾਫਤ ਕਰਨ ਵਾਲੇ ਸ਼ਖ਼ਸ ਨੂੰ ਜੇਲ੍ਹ ਤੋਂ ਰਿਹਾਅ ਕਰਨ ਦੇ ਉਹ ਖਿਲਾਫ਼ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਇਕ ਹੈ, ਜਿਹੜੇ ਲੋਕ ਗੰਭੀਰ ਕ੍ਰਾਈਮ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਜੇਲ੍ਹ ‘ਚੋਂ ਰਿਹਾਅ ਨਹੀਂ ਕੀਤਾ ਜਾਣਾ ਚਾਹੀਦਾ। BJP’s statement regarding Amritpal’s oath-taking
also read :- ਵਿਧਾਇਕ ਨਰਿੰਦਰ ਕੌਰ ਭਰਾਜ ਗਏ ਇਕਾਂਤਵਾਸ ‘ਚ, ਜਾਣੋ ਕੀ ਹੈ ਪੂਰਾ ਮਾਮਲਾ
ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਸਪੀਕਰ ਓਮ ਬਿਰਲਾ ਨੇ ਅੰਮ੍ਰਿਤਪਾਲ ਸਿੰਘ ਨੂੰ ਮੈਂਬਰ ਪਾਰਲੀਮੈਂਟ ਦੇ ਅਹੁਦੇ ‘ਤੇ ਸਹੁੰ ਚੁੱਕਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਬਕਾਇਦਾ ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜ ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਹੁਣ ਲੋਕ ਸਭਾ ਦੀ ਕਾਰਵਾਈ ਵੀ ਸਮਾਪਤ ਹੋ ਚੁੱਕੀ ਹੈ, ਲਿਹਾਜ਼ਾ 5 ਜੁਲਾਈ ਨੂੰ ਚੈਂਬਰ ਵਿਚ ਬੁਲਾ ਕੇ ਅੰਮ੍ਰਿਤਪਾਲ ਨੂੰ ਸਹੁੰ ਚੁਕਾਈ ਜਾਵੇਗੀ। ਬਹਿਰਹਾਲ ਅੰਮ੍ਰਿਤਪਾਲ ਸਿੰਘ ਇਸ ਸਮੇਂ ਐੱਨ. ਐੱਸ. ਏ. ਦੇ ਤਹਿਤ ਅਸਾਮ ਦੀ ਡਿਗਰੂਗੜ੍ਹ ਜੇਲ੍ਹ ਵਿਚ ਬੰਦ ਹੈ।BJP’s statement regarding Amritpal’s oath-taking