ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦੇ ਮਾਮਲੇ ‘ਤੇ ਭਾਜਪਾ ਦਾ ਵੱਡਾ ਬਿਆਨ

ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦੇ ਮਾਮਲੇ ‘ਤੇ ਭਾਜਪਾ ਦਾ ਵੱਡਾ ਬਿਆਨ

BJP’s statement regarding Amritpal’s oath-taking

BJP’s statement regarding Amritpal’s oath-taking

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਿੱਤ ਦਰਜ ਕਰਨ ਵਾਲੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਕਾਨੂੰਨ ਮੁਤਾਬਕ ਇਜਾਜ਼ਤ ਦਿੱਤੀ ਜਾ ਸਕਦੀ ਹੈ ਪਰ ਕਾਨੂੰਨ ਦੀ ਖ਼ਿਲਾਫਤ ਕਰਨ ਵਾਲੇ ਸ਼ਖ਼ਸ ਨੂੰ ਜੇਲ੍ਹ ਤੋਂ ਰਿਹਾਅ ਕਰਨ ਦੇ ਉਹ ਖਿਲਾਫ਼ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਇਕ ਹੈ, ਜਿਹੜੇ ਲੋਕ ਗੰਭੀਰ ਕ੍ਰਾਈਮ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਜੇਲ੍ਹ ‘ਚੋਂ ਰਿਹਾਅ ਨਹੀਂ ਕੀਤਾ ਜਾਣਾ ਚਾਹੀਦਾ। BJP’s statement regarding Amritpal’s oath-taking

also read :- ਵਿਧਾਇਕ ਨਰਿੰਦਰ ਕੌਰ ਭਰਾਜ ਗਏ ਇਕਾਂਤਵਾਸ ‘ਚ, ਜਾਣੋ ਕੀ ਹੈ ਪੂਰਾ ਮਾਮਲਾ

ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਸਪੀਕਰ ਓਮ ਬਿਰਲਾ ਨੇ ਅੰਮ੍ਰਿਤਪਾਲ ਸਿੰਘ ਨੂੰ ਮੈਂਬਰ ਪਾਰਲੀਮੈਂਟ ਦੇ ਅਹੁਦੇ ‘ਤੇ ਸਹੁੰ ਚੁੱਕਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਬਕਾਇਦਾ ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜ ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਹੁਣ ਲੋਕ ਸਭਾ ਦੀ ਕਾਰਵਾਈ ਵੀ ਸਮਾਪਤ ਹੋ ਚੁੱਕੀ ਹੈ, ਲਿਹਾਜ਼ਾ 5 ਜੁਲਾਈ ਨੂੰ ਚੈਂਬਰ ਵਿਚ ਬੁਲਾ ਕੇ ਅੰਮ੍ਰਿਤਪਾਲ ਨੂੰ ਸਹੁੰ ਚੁਕਾਈ ਜਾਵੇਗੀ। ਬਹਿਰਹਾਲ ਅੰਮ੍ਰਿਤਪਾਲ ਸਿੰਘ ਇਸ ਸਮੇਂ ਐੱਨ. ਐੱਸ. ਏ. ਦੇ ਤਹਿਤ ਅਸਾਮ ਦੀ ਡਿਗਰੂਗੜ੍ਹ ਜੇਲ੍ਹ ਵਿਚ ਬੰਦ ਹੈ।BJP’s statement regarding Amritpal’s oath-taking

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ