ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਕੋਰਾ ਜਵਾਬ, ਸਮਰਥਨ ਦੀ ਅਪੀਲ ਕੀਤੀ ਰੱਦ

Blank Reply to Valtoha

Blank Reply to Valtoha

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਐਲਾਨੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੱਜ ਇਸੇ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨਾਲ ਵਿਰਾਸਤੀ ਮਾਰਗ ਵਿਖੇ ਸਵੇਰੇ ਪੁੱਜ ਕੇ ਮੁਲਾਕਾਤ ਕੀਤੀ। ਸ੍ਰੀ ਵਲਟੋਹਾ ਨੇ ਜੇਲ੍ਹ ’ਚ ਬੰਦ ਵਾਰਿਸ ਪੰਜਾਬ ਦੇ ਮੁਖੀ ਦੇ ਮਾਤਾ-ਪਿਤਾ ਨੂੰ ਅੰਮ੍ਰਿਤਪਾਲ ਸਿੰਘ ਨੂੰ ਵੱਖਰੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

ਹਾਲਾਂਕਿ ਬਾਅਦ ਵਿਚ ਪਰਿਵਾਰ ਨੇ ਇਸ ਅਪੀਲ ਨੂੰ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਕਦੇ ਵੀ ਵਲਟੋਹਾ ਨੂੰ ਸਮਰਥਨ ਦੇਣ ਦੀ ਗੱਲ ਨਹੀਂ ਹੋਈ। ਅਕਾਲੀ ਦਲ ਨੂੰ ਚਾਹੀਦਾ ਸੀ ਕਿ ਉਹ ਅੰਮ੍ਰਿਤਪਾਲ ਦਾ ਸਮਰਥਨ ਕਰਦਾ ਅਤੇ ਬੀਤੇ ਵਿਚ ਕੀਤੀਆਂ ਆਪਣੀਆਂ ਗਲਤੀਆਂ ਨੂੰ ਸੁਧਾਰਦਾ, ਪਰ ਇਨ੍ਹਾਂ ਨੇ ਉਮੀਦਵਾਰ ਉਤਾਰ ਕੇ ਇਕ ਇਤਿਹਾਸਕ ਗਲਤੀ ਕੀਤੀ ਹੈ।Blank Reply to Valtoha

also read :- ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਜਲੰਧਰ ‘ਚ 250 ਕਰੋੜ ਦੀ ਹੈਰੋਇਨ ਬਰਾਮਦ

ਇਸ ਤੋਂ ਪਹਿਲਾਂ ਫੇਸਬੁੱਕ ਪੋਸਟ ਵਿੱਚ ਸ੍ਰੀ ਵਲਟੋਹਾ ਨੇ ਕਿਹਾ ਕਿ ਉਹ ਸਵੇਰੇ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਹਨ। ਪੋਸਟ ਦੇ ਅਨੁਸਾਰ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਲੋਕ ਸਭਾ ਚੋਣਾਂ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਤੋਂ ਆਪਣੇ ਲਈ ਸਮਰਥਨ ਮੰਗਿਆ। ਐਤਵਾਰ ਨੂੰ ਸਿਮਰਨਜੀਤ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ।Blank Reply to Valtoha

[wpadcenter_ad id='4448' align='none']